Posts

Showing posts from August, 2023

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿੰਡ ਸ਼ੇਰਗੜ੍ਹ ‘ਚ ਕੀਤੀ ਮੀਟਿੰਗ

Image
ਮੂਣਕ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਬਲਾਕ ਮੂਣਕ ਦੇ ਇਤਿਹਾਸਕ ਪਿੰਡ ਸ਼ੇਰਗੜ੍ਹ ਵਿੱਚ ਕਿਸਾਨਾਂ ਦੀ ਭਰਵੀਂ ਮੀਟਿੰਗ ਜਗਤਾਰ ਸਿੰਘ ਸ਼ੇਰਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ। ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਊਧਮ ਸਿੰਘ ਸੰਤੋਖਪੁਰਾ ਅਤੇ ਸੂਬਾਈ ਆਗੂ ਭੀਮ ਸਿੰਘ ਆਲਮਪੁਰ ਨੇ ਜਥੇਬੰਦੀ ਦੇ ਨਿਸ਼ਾਨਿਆਂ ਤੇ ਉਦੇਸ਼ਾਂ ਦੀ ਜਾਣਕਾਰੀ ਕਿਸਾਨਾਂ ਦਿੰਦਿਆਂ ਆਖਿਆ ਕਿ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਲੁਟੇਰੇ ਕਾਰਪੋਰੇਟ ਘਰਾਣਿਆਂ ਨੂੰ ਖੇਤੀ ਵਿੱਚੋਂ ਬਾਹਰ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਲੁਟੇਰੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਕਿਸਾਨ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ। ਕਿਸਾਨ ਮਾਰੂ ਨੀਤੀਆਂ ਨੂੰ ਰੋਕਣ ਲਈ ਕਿਸਾਨਾਂ ਮਜ਼ਦੂਰਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਪਿੰਡਾਂ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀਆਂ ਇਕਾਈਆਂ ਬਣਾਉਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਆਏ ਹੜ੍ਹਾ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ ਮਜ਼ਦੂਰਾਂ ਨੂੰ ਕੋਈ ਮੁਆਵਜ਼ਾ ਨਹੀ ਦਿੱਤਾ। ਜਿਸ ਕਾਰਨ ਮਜਬੂਰ ਹੋ ਕੇ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰੋਂ, ਮੂੰਗੀ, ਮੱਕੀ ਤੇ ਬਾਸਮਤੀ ਦੀ ਖਰੀਦ ਦਾ ਪੱਕਾ ਪ੍ਰਬੰਧ ਲਾਹੇਬੰਦ ਭਾਅ ਤੇ ਕਰਨ ਦੀ ਗਾਰੰਟੀ ਕਰੇ। ਕਿਸਾਨਾਂ ਨੂੰ ਸੰਬ...

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਘੁੰਗਰਾਣਾ ਦੇ ਵਫ਼ਦ ਨੇ ਕੀਤੀ ਮੁਲਾਕਾਤ

Image
ਡੇਹਲੋ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਪਿੰਡ ਘੁੰਗਰਾਣਾ ਦੇ ਇੱਕ ਵਫ਼ਦ ਵੱਲੋਂ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿੱਚ ਜਾ ਕੇ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪਵਨਇੰਦਰ ਸਿੰਘ ਘੁੰਗਰਾਣਾ, ਗੁਰਉਪਦੇਸ਼ ਸਿੰਘ ਘੁੰਗਰਾਣਾ, ਕੁਲਦੀਪ ਸਿੰਘ ਸਿੰਘ ਦੀਪਾ, ਤਰਲੋਚਨ ਸਿੰਘ ਅਤੇ ਹਰਨੇਕ ਸਿੰਘ ਨੇ ਕੀਤੀ। ਵਫ਼ਦ ਨੇ ਮੰਗ ਕੀਤੀ ਕਿ ਪਿੰਡ ਘੁੰਗਰਾਣਾ ਵਿੱਚ ਜੋ ਕੱਚਾ ਰਸਤਾ ਕੋਆਪਰੇਟਿਵ ਸੁਸਾਇਟੀ ਤੋ ਸ਼ਮਸ਼ਾਨਘਾਟ ਤੱਕ ਜਾਂਦਾ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ, ਉਸ ਨੂੰ ਪੱਕਾ ਕੀਤਾ ਜਾਵੇ। ਇਸ ਰਸਤੇ ਉੱਪਰ ਮਾਤਾ ਰਾਣੀ ਦਾ ਮੰਦਰ ਵੀ ਹੈ। ਜਿਸ ਕਰਕੇ ਲੋਕਾ ਦਾ ਇਸ ਰਸਤੇ ਉੱਪਰ ਆਮ ਆਉਣਾ ਜਾਣਾ ਹੈ। ਖਰਾਬ ਰਸਤੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਵਫ਼ਦ ਨੇ ਪਿੰਡ ਘੁੰਗਰਾਣਾ ਦੇ ਆਸ ਪਾਸ ਪਿੰਡਾਂ ਦੀਆਂ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਤੇ ਚੌੜੀਆਂ ਕਰਨ ਦੀ ਮੰਗ ਵੀ ਕੀਤੀ। ਵਫ਼ਦ ਵਿੱਚ ਸ਼ਾਮਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੀਨੀਅਰ ਆਗੂ ਅਮਰੀਕ ਸਿੰਘ ਜੜਤੌਲੀ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਕੰਪਿਊਟਰ ਕੰਢੇ ਨਾਲ ਤੋਲਣ ਦੀ ਮੰਗ ਕਰਦਿਆਂ ਕਿਹਾ ਕਿ ਫ਼ਰਸ਼ੀ ਕੰਢੇ ਨਾਲ ਜਿਣਸ ਤੋਲਣ ਮੌਕੇ ਕਿਸਾਨਾਂ ਨਾਲ ਉਹਨਾਂ ਦੀ ਫ਼ਸਲ ਮਾਪਦੰਡ ਤੋਂ ਵੱਧ ਤੋਲ ਕੇ ਠੱਗੀ ਮਾਰੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਤੋਲ ਵਿੱਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ।...

ਪਿੰਡ ਨਿੱਝਰ ‘ਚ ਜਮਹੂਰੀ ਕਿਸਾਨ ਸਭਾ ਦੀ ਕੀਤੀ ਚੋਣ

Image
ਰਈਆ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਨੇੜਲੇ ਪਿੰਡ ਨਿੱਝਰ ਵਿਖੇ ਕਿਸਾਨਾਂ ਮਜਦੂਰਾਂ ਦਾ ਇਕੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ ਅਤੇ ਦਿਹਾਤੀ ਮਜਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਦੇਸ਼ ਦੀ ਸਰਕਾਰ ਕਿਸਾਨਾਂ ਦੀ ਜਮੀਨ ਕਿਸਾਨਾਂ ਕੋਲੋਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਇਸੇ ਤਹਿਤ ਹੀ ਖੇਤੀ ਦੀਆਂ ਲਾਗਤ ਕੀਮਤਾਂ ਵਧਾਈਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਕਿਸਾਨ ਮਜਦੂਰ ਸਰਕਾਰ ਦੀ ਇਸ ਲੋਕ ਵਿਰੋਧੀ ਫੈਸਲੇ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ ਅਤੇ ਕਿਸਾਨੀ ਕਿੱਤੇ ਨੂੰ ਬਚਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਭਾ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਧਾਨ ਸੁਖਵੰਤ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਹਰਜਿੰਦਰ ਸਿੰਘ, ਸਹਾਇਕ ਸਕੱਤਰ ਸੁਖਰਾਜ ਸਿੰਘ, ਖਜਾਨਚੀ ਸਵਿੰਦਰ ਸਿੰਘ ਅਤੇ ਅਵਤਾਰ ਸਿੰਘ, ਬਲਵਿੰਦਰ ਸਿੰਘ, ਹਰਦਰਸ਼ਨ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਗੁਲਜ਼ਾਰ ਸਿੰਘ, ਮਲਵਿੰਦਰ ਸਿੰਘ, ਪ੍ਰਿਥੀਪਾਲ ਸਿੰਘ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਸਵਿੰਦਰ ਸਿੰਘ ਖਹਿਰਾ, ਨਿਰਮਲ ਸਿੰਘ ਭਿੰਡਰ, ਮੰਗਲ ਸਿੰਘ ਟੌਂਗ, ਇਕਬਾਲ ਸਿੰਘ ਟੌਂਗ, ਕਸ਼ਮੀਰ ਸਿੰਘ ਭਿੰਡਰ ਆਦਿ ਹਾਜ਼ਰ ਸਨ।

ਮਾਰਕਫੈਡ ਦੇ ਚੇਅਰਮੈਨ ਨਾਲ ਕਿਸਾਨ ਆਗੂਆਂ ਨੇ ਕੀਤੀ ਮੁਲਾਕਾਤ

Image
ਜੋਧਾਂ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਇਕ ਵਫ਼ਦ ਵੱਲੋਂ ਮਾਰਕਫੈਡ ਦੇ ਪੰਜਾਬ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨਾਲ ਉਹਨਾਂ ਦੇ ਗ੍ਰਹਿ ਵਿਖੇ ਪਿੰਡ ਮੋਹੀ ਵਿੱਚ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਲਖ ਨੇ ਕੀਤੀ। ਆਗੂਆਂ ਨੇ ਮੁਲਾਕਾਤ ਦੌਰਾਨ ਆਖਿਆ ਕਿ ਇਸ ਵਾਰ ਜੁਲਾਈ-ਅਗਸਤ ਮਹੀਨੇ ਵਿੱਚ ਡੀਏਪੀ ਖਾਦ ਦੀ ਹੋਈ ਸਪਲਾਈ ਵਿੱਚੋਂ 90% ਹਿੱਸਾ ਪ੍ਰਾਈਵੇਟ ਡੀਲਰਾਂ ਨੂੰ ਮਿਲ ਗਿਆ ਹੈ। ਸੁਸਾਇਟੀਆਂ ਦੇ ਹਿੱਸੇ ਕੇਵਲ 10% ਹਿੱਸਾ ਹੀ ਆਇਆ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਡੀਲਰ ਖਾਦ ਦੀ ਨਕਲੀ ਥੁੱੜ ਪੈਦਾ ਕਰਕੇ ਕਿਸਾਨਾਂ ਨੂੰ ਮਨਮਰਜ਼ੀ ਦੇ ਰੇਟ ‘ਤੇ ਖਾਦ ਵੇਚਦੇ ਹਨ। ਜਿਸ ਨਾਲ ਪਹਿਲਾਂ ਹੀ ਘਾਟੇ ਦਾ ਸ਼ਿਕਾਰ ਕਿਸਾਨਾਂ ਦੀ ਹੋਰ ਲੁੱਟ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਖੇਤੀਬਾੜੀ ਮਹਿਕਮੇ ਵੱਲੋਂ ਵੀ ਕਿਸਾਨਾਂ ਨੂੰ ਅਣਗੋਲਿਆ ਕਰਕੇ ਪ੍ਰਾਈਵੇਟ ਡੀਲਰਾਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਪਹਿਲਾਂ ਪਿੰਡਾਂ ਦੀਆਂ ਸੁਸਾਇਟੀਆਂ ਨੂੰ ਖਾਦ ਜ਼ਿਆਦਾ ਦਿੱਤੀ ਜਾਵੇ। ਬਾਕੀ ਬਚਦੀ ਖਾਦ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇ। ਖਾਦ ਦੇ ਨਾਲ ਦਵਾਈਆਂ ਤੇ ਹੋਰ ਵਸਤਾਂ ਖ਼ਰੀਦਣ ਲਈ ਕਿਸਾਨਾਂ ਨੂੰ ਮਜ਼ਬੂਰ ਨਾ ਕੀਤਾ ਜਾਵੇ। ਕਿਸਾ...

ऐतिहासिक अखिल भारतीय मजदूर किसान संयुक्त सम्मेलन दिल्ली में आयोजित

Image
दिल्ली: एकता और संकल्प के ऐतिहासिक प्रदर्शन में, आज नई दिल्ली के तालकटोरा स्टेडियम में अखिल भारतीय मजदूर किसान संयुक्त सम्मेलन आयोजित किया गया। यह सम्मेलन संयुक्त किसान मोर्चा और केंद्रीय ट्रेड यूनियनों के संयुक्त मंच, जो देश भर के किसानों और मजदूरों का प्रतिनिधित्व करता है, द्वारा बुलाया गया था। सम्मेलन की शुरुआत 2014 के बाद से केंद्र सरकार द्वारा अपनाई गई आक्रामक कॉर्पोरेट-समर्थक नीतियों द्वारा उत्पन्न खतरनाक स्थिति को संबोधित करते हुए हुई। इन मजदूर-विरोधी, किसान-विरोधी, जन-विरोधी और राष्ट्र-विरोधी नीतियों के परिणामस्वरूप राष्ट्र की अर्थव्यवस्था, एकता और अखंडता के लिए विनाशकारी परिणाम सामने आए हैं। सम्मेलन ने केंद्र सरकार की कॉर्पोरेट-समर्थक और किसान-विरोधी नीतियों के कारण भारत में कृषि संकट पर प्रकाश डाला, जिसके परिणामस्वरूप किसानों की आय में गिरावट आई है और ऋणग्रस्तता और आत्महत्याएं बढ़ रही हैं। सम्मेलन ने तीन कृषि कानूनों के खिलाफ संयुक्त किसान मोर्चा के नेतृत्व में 13 महीने के ऐतिहासिक संघर्ष को याद किया, जिसने दमन, दुषप्रचार, कठोर मौसम और कोविड महामारी सहित प्रतिकूल परिस्थितियों...

ਮਾਤਾ ਸਵਿੰਦਰ ਕੌਰ ਦੇ ਦੇਹਾਂਤ ‘ਤੇ ਸ਼ੋਕ ਦਾ ਪ੍ਰਗਟਾਵਾ

Image
ਤਰਨ ਤਾਰਨ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜੰਗ ਬਹਾਦਰ ਸਿੰਘ ਤੁੜ ਨੂੰ ਉਸ ਸਮੇ ਭਾਰੀ ਸਦਮਾ ਪੁੱਜਾ ਜਦੋਂ ਮਾਤਾ ਸਵਿੰਦਰ ਕੌਰ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਮੌਕੇ ਪੁੱਜੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪਰਗਟ ਸਿੰਘ ਜਾਮਾਰਾਏ, ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਆਗੂ ਮਨਜੀਤ ਸਿੰਘ ਕੋਟ ਮੁਹੰਮਦ ਖਾਨ, ਰੇਸ਼ਮ ਸਿੰਘ ਫੈਲੋਕੇ, ਬਲਵਿੰਦਰ ਸਿੰਘ ਫੇਲੋਕੇ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਥੀ ਹਰਦਲੇਰ ਸਿੰਘ ਤੁੜ ਨੇ ਦੱਸਿਆ ਕੇ ਮਾਤਾ ਨਮਿਤ ਭੋਗ 26 ਅਗਸਤ ਨੂੰ ਉਹਨਾ ਦੇ ਗ੍ਰਹਿ ਵਿਖੇ ਪਾਏ ਜਾਣਗੇ।

ਵਿਧਾਇਕ ਦੀ ਗੈਰਹਾਜ਼ਰੀ ਦੌਰਾਨ ਗੇਟ ‘ਤੇ ਲਗਾਇਆ ਮੰਗ ਪੱਤਰ

Image
ਤਲਵੰਡੀ ਸਾਬੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਲਕਾ ਮੌੜ ਦੇ ਵਿਧਾਇਕ ਨੂੰ ਮੰਗ ਪੱਤਰ ਦੇਣ ਲਈ ਧਰਨਾ ਲਗਾਇਆ ਗਿਆ। ਜਿਸ ਵਿਚ ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਵਿਧਾਇਕ ਬਲਜਿੰਦਰ ਕੌਰ ਤਲਵੰਡੀ ਸਾਬੋ ਦੇ ਗੈਰਹਾਜ਼ਰ ਰਹਿਣ ਕਾਰਨ ਉਸਦੀ ਕੋਠੀ ਅੱਗੇ 11 ਤੋਂ 4 ਵਜੇ ਤੱਕ ਧਰਨਾ ਲਗਾਉਣ ਉਪਰੰਤ 4 ਵਜੇ ਗੇਟ ਅੱਗੇ ਮੰਗ ਪੱਤਰ ਲਗਾ ਕੇ ਧਰਨਾ ਚੱਕਿਆ ਗਿਆ।

ਲਾਲ ਚੰਦ ਕਟਾਰੂਚੱਕ ਨੂੰ ਮੰਗ ਪੱਤਰ ਦਿੱਤਾ

Image
ਪਠਾਨਕੋਟ: ਸੰਯੁਕਤ ਕਿਸਾਨ ਮੋਰਚਾ ਪਠਾਨਕੋਟ ਗੁਰਦਾਸਪੁਰ ਵੱਲੋਂ ਅੱਜ ਇਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਮੰਗ ਪੱਤਰ ਦਿੱਤਾ ਗਿਆ।

ਹਲਕਾ ਗਿੱਲ ਦੇ ਵਿਧਾਇਕ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਚਿਤਾਵਨੀ ਪੱਤਰ

Image
ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨਾਂ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਉਹਨਾਂ ਦੇ ਘਰ ਪਿੰਡ ਸੰਗੋਵਾਲ ਵਿਖੇ ਮੰਗ ਪੱਤਰ ਦਿੱਤਾ। ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਕੇਵਲ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ ਆਸੀ, ਨੇ ਅੱਜ ਦੇ ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਵਿਧਾਇਕ ਦੇ ਘਰ ਦੇ ਬਾਹਰ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਆਲ ਇਡੀਆ ਕਿਸਾਨ ਸਭਾ ਦੇ ਚਮਕੌਰ ਸਿੰਘ ਬਰਮੀ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸ਼ੇਰ ਸਿੰਘ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਲਖ, ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਰਣਜੀਤ ਸਿੰਘ  ਆਖਿਆ ਕਿ ਸੂਬਾ ਤੇ ਕੇਂਦਰ ਸਰਕਾਰ ਵੱਲੋ ਪੰਜਾਬ ਹੜ੍ਹਾ ਕਾਰਨ ਹੋਏ ਨੁਕਸਾਨ ਦਾ ਅੱਜ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਜਦੋਂ ਕਿ ਕਿਸਾਨਾਂ ਦੀ ਫ਼ਸਲ ਤੇ ਜ਼ਮੀਨ ਪਾਣੀ ਆਉਣ ਨਾਲ ਤਬਾਹ ਹੋ ਚੁੱਕੀ ਹੈ। ਕਿਸਾਨਾਂ ਮਜ਼ਦੂਰਾਂ ਦੇ ਘਰ ਢਹਿ ਗਏ ਹਨ। ਉਹਨਾਂ ਮੰਗ ਕੀਤੀ ਕਿ ਘਰਾਂ ਦੇ ਹੋਏ ਨੁਕਸਾਨ ਦ...

ਐਸਡੀਐਮ ਫਿਲੌਰ ਨੂੰ ਮੰਗ ਪੱਤਰ ਦਿੱਤਾ

Image
ਫਿਲੌਰ: ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਅੱਜ ਕਿਸਾਨਾਂ ਨੇ ਬੇਟ ਇਲਾਕੇ ਨਾਲ ਸਬੰਧਤ ਅਤੇ ਹੜ੍ਹਾਂ ਤੋਂ ਸੁਰੱਖਿਆ ਨੂੰ ਲੈ ਕੇ ਐਸਡੀਐਮ ਫਿਲੌਰ ਅਮਨਪਾਲ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਬੇਟ ਇਲਾਕੇ ਦੀਆਂ ਸਮੱਸਿਆ ਬਾਰੇ ਮੰਗ ਪੱਤਰ ਦੇਣ ਉਪਰੰਤ ਆਗੂਆਂ ਨੇ ਦੱਸਿਆ ਕਿ ਕਿਲ੍ਹੇ ਦੇ ਪਿਛਲੇ ਪਾਸੇ ਬਣਾਇਆ ਆਰਜ਼ੀ ਬੰਨ੍ਹ ਤੁਰੰਤ ਹਟਾਇਆ ਜਾਵੇ। ਹੜ੍ਹ ਕਾਰਨ ਟੁੱਟਿਆਂ ਵਣ ਦਾ ਰਸਤਾ ਤੁਰੰਤ ਬਣਾਇਆ ਜਾਵੇ। ਇਹ ਰਸਤਾ ਮੰਡ ਦੇ ਕਈ ਪਿੰਡਾਂ ਨੂੰ ਲਗਦਾ ਹੈ। ਡਰੇਨ ਦੇ ਪਾਇਪਾਂ ਦੇ ਢੱਕਣ ਲਗਾਏ ਜਾਣ। ਪੱਕੀਆਂ ਪੁਲੀਆ ਬਣਾ ਕੇ ਢੱਕਣ ਲਗਾਏ ਜਾਣ। ਇਸ ਮੌਕੇ ਜਸਵਿੰਦਰ ਸਿੰਘ ਢੇਸੀ, ਕੁਲਦੀਪ ਸਿੰਘ ਫਿਲੌਰ, ਸਰਬਜੀਤ ਸੰਗੋਵਾਲ, ਕੁਲਜੀਤ ਸਿੰਘ ਫਿਲੌਰ, ਤਰਜਿੰਦਰ ਸਿੰਘ ਧਾਲੀਵਾਲ, ਮਾ. ਹੰਸ ਰਾਜ, ਜਸਬੀਰ ਸਿੰਘ ਭੋਲੀ, ਬਲਜੀਤ ਸਿੰਘ ਆਦਿ ਹਾਜ਼ਰ ਸਨ।

ਕਿਲ੍ਹਾ ਰਾਏਪੁਰ ਵਿੱਚ ਹੋਈ ਮੀਟਿੰਗ ਦਾ ਫ਼ੈਸਲਾ, ਸੰਯੁਕਤ ਕਿਸਾਨ ਮੋਰਚਾ 19 ਅਗਸਤ ਨੂੰ ਦੇਵੇਗਾ ਚਿਤਾਵਨੀ ਪੱਤਰ

Image
ਡੇਹਲੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ‘ਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਦੀ ਮੰਗ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ 19 ਅਗਸਤ ਨੂੰ ਦਿੱਤੇ ਜਾਣਗੇ। ਇਸੇ ਕੜੀ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਪਿੰਡ ਸੰਗੋਵਾਲ ਵਿੱਚ 19 ਅਗਸਤ ਨੂੰ ਧਰਨਾ ਲਗਾਕੇ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੀ ਮੀਟਿੰਗ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਸਰਕਾਰਾਂ ਵੱਲੋਂ ਨਾ ਹੀ ਹੜ੍ਹਾਂ ਦੀ ਰੋਕਥਾਮ ਲਈ ਅਗਾਉ ਪ੍ਰਬੰਧ ਕੀਤੇ ਹਨ। ਜਿਸ ਕਰਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਘਰ ਅੱਗੇ ਪਿੰਡ ਸੰਗੋਵਾਲ ਵਿੱਚ...

ਸੰਯੁਕਤ ਕਿਸਾਨ ਮੋਰਚੇ ਵਲੋਂ 19 ਨੂੰ ਦਿੱਤਾ ਜਾਵੇਗਾ ਮੰਗ ਪੱਤਰ

Image
ਫਿਲੌਰ: ਜਮਹੂਰੀ ਕਿਸਾਨ ਸਭਾ ਦੀ ਤਹਿਸੀਲ ਕਮੇਟੀ ਦੀ ਇੱਕ ਮੀਟਿੰਗ ਕੁਲਦੀਪ ਸਿੰਘ ਫਿਲੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਬਾਰੇ ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਜਪਾ ਅਤੇ ਆਪ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ ਨੇ ਦੱਸਿਆ ਕਿ 19 ਅਗਸਤ ਨੂੰ ਹਲਕਾ ਨਕੋਦਰ ਤੋਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਜਿਸ ‘ਚ ਹੜ੍ਹ ਪੀੜ੍ਹਤਾਂ ਨੂੰ ਪ੍ਰਤੀ ਏਕੜ 50000 ਰੁਪਏ, ਪਸ਼ੂਆਂ ਦੀ ਮੌਤ ‘ਤੇ ਇੱਕ ਲੱਖ ਰੁਪਏ ਅਤੇ ਮਨੁੱਖ ਜਾਨ ਜਾਣ ‘ਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪੰਜਾਬ ਨੂੰ ਚੰਡੀਗੜ੍ਹ ਦਿੱਤਾ ਜਾਵੇ, ਪੰਜਾਬੀ ਭਾਸ਼ਾ ਲਾਗੂ ਕੀਤੀ ਜਾਵੇ ਅਤੇ ਪੰਜਾਬ ਦੇ ਪਾਣੀਆਂ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਉਕਤ ਆਗੂਆਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਉਪਰੰਤ ਮੰਗ ਪੱਤਰ ਦਿੱਤੇ ਜਾਣਗੇ, ਜਿਸ ਲਈ ਡਿਊਟੀਆਂ ਦੀ ਵੰਡ ਕੀਤੀ ਗਈ।  ਇਸ ਮੀਟਿੰਗ ‘ਚ ਨੰਬਰਦਾਰ ਬਲਜਿੰਦਰ ਬੱਬੀ, ਜਸਬੀਰ ਸਿੰਘ ਭੋਲੀ, ਕੁਲਜੀਤ ਸਿੰਘ, ਸੁਰਿੰਦਰ ਸਿੰਘ ਰੁੜਕੀ, ਤਰਜਿੰਦਰ ਸਿੰਘ ਧਾਲੀਵਾਲ, ਬਲਜੀਤ ਸਿੰਘ, ਬਲਰਾਜ ਸਿੰਘ ਆਦਿ ਉਚੇਚ ਤੌਰ ‘ਤੇ ਹਾਜ਼ਰ ਸਨ।

ਕਰਨੈਲ ਸਿੰਘ ਈਸੜੂ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਭੇਟ ਕੀਤੀਆਂ ਸਰਧਾਂਜਲੀਆਂ

Image
ਪਾਇਲ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਗੋਆ ਨੂੰ ਅਜ਼ਾਦ ਕਰਵਾਉ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਮਹਾਨ ਯੋਧੇ ਕਰਨੈਲ ਸਿੰਘ ਈਸੜੂ ਨੂੰ ਉਹਨਾਂ ਦੇ ਜੱਦੀ ਪਿੰਡ ਈਸੜੂ ਜ਼ਿਲ੍ਹਾ ਲੁਧਿਆਣਾ ਵਿਖੇ ਸ਼ਹੀਦ ਦੇ ਬੁੱਤ ‘ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਸੂਬਾ ਆਗੂ ਜਗਤਾਰ ਸਿੰਘ ਚਕੌਹੀ ਨੇ ਕਿਹਾ ਕਿ ਪੁਰਤਗਾਲ ਤੋਂ ਗੋਆ ਨੂੰ ਅਜ਼ਾਦ ਕਰਵਾਉਣ ਵਾਲੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ। ਆਗੂਆਂ ਨੇ ਕਿਹਾ ਕਿ ਸ਼ਹੀਦ ਈਸੜੂ ਨੇ ਬਿਨਾਂ ਕੋਈ ਜਾਤ, ਧਰਮ, ਇਲਾਕਾ ਦੇਖਿਆ ਮਨੁੱਖਤਾ ਦੇ ਭਲੇ ਲਈ ਗੋਆ ਦੀ ਅਜ਼ਾਦੀ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ। ਉਹਨਾਂ ਕਿਹਾ ਕਿ ਜਦੋਂ ਅੱਜ ਦੇਸ਼ ਦੀਆਂ ਹਾਕਮ ਪਾਰਟੀਆਂ ਦੇਸ਼ ਨੂੰ ਫਿਰਕੂ, ਇਲਾਕੇ ਤੇ ਜਾਤ ਪਾਤ ਦੇ ਅਧਾਰ ਤੇ ਵੰਡੀਆਂ ਪਾ ਕੇ ਤੋੜਨਾ ਚਾਹੁੰਦੀਆਂ ਹਨ, ਉਸ ਸਮੇਂ ਸਾਨੂੰ ਕਰਨੈਲ ਸਿੰਘ ਈਸੜੂ ਦੀ ਕੁਰਬਾਨੀ ਤੋਂ ਸੇਧ ਲੈਕੇ ਮਨੁੱਖਤਾਵਾਦੀ ਫੈਸਲੇ ਕਰਨੇ ਪੈਣਗੇ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 19 ਅਗਸਤ ਨੂੰ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਪਾਰਲੀਮੈਂਟ ਦੇ ਮੈਂਬਰਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਉਹਨਾਂ ਨੂੰ ਹੜਾਂ ਕਾਰਨ ਹੋਏ ਨੁਕਸਾਨ ਅਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਦੇ ਹੱਲ ਲਈ ਮ...

ਪਿੰਡ ਮਰਹਾਣਾ ਵਿਖੇ ਜਮਹੂਰੀ ਕਿਸਾਨ ਸਭਾ ਦੀ ਚੋਣ ਹੋਈ

Image
ਤਰਨ ਤਾਰਨ: ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਜਗੀਰ ਸਿੰਘ ਗੰਡੀਵਿੰਡ ਦੀ ਅਗਵਾਈ ਵਿੱਚ ਪਿੰਡ ਮਰਹਾਣਾ ਵਿੱਚ ਕਿਸਾਨਾਂ ਦੇ ਇਕੱਠ ਵਿੱਚ ਸਰਬਸੰਮਤੀ ਨਾਲ ਜਮਹੂਰੀ ਕਿਸਾਨ ਸਭਾ ਦੀ ਇਕਾਈ ਦੀ ਚੋਣ ਮੌਕੇ ਦਿਲਬਾਗ ਸਿੰਘ ਪ੍ਰਧਾਨ, ਗੁਰਭੇਜ ਸਿੰਘ ਸਕੱਤਰ, ਡਾ. ਗੁਰਭੇਜ ਸਿੰਘ ਪ੍ਰੈਸ ਸਕੱਤਰ, ਲਾਭ ਸਿੰਘ, ਕਰਤਾਰ ਸਿੰਘ ਆਦਿ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਉਚੇਚੇ ਤੌਰ ‘ਤੇ ਪੁੱਜੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਹਰਭਜਨ ਸਿੰਘ ਚੂਸਲੇਵੜ, ਸੁਲੱਖਣ ਸਿੰਘ ਤੁੜ ਨੇ ਸਾਂਝੇ ਸਵਰ ਵਿੱਚ ਦੱਸਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸਵਾਮੀਨਾਥਨ ਦੀ ਰੀਪੋਰਟ ਮੁਤਾਬਕ ਜਿਣਸਾਂ ਦੇ ਭਾਅ ਨਾ ਦੇ ਕੇ ਵਾਅਦਾ ਖਿਲਾਫੀ ਕੀਤੀ ਹੈ ਮੱਕੀ -ਮੂੰਗੀ ਆਦਿ ਵਰਗੀਆਂ ਫਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਕਰਜ਼ੇ ਤੋਂ ਦੁਖੀ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ। ਭਗਵੰਤ ਮਾਨ ਸਰਕਾਰ ਵੀ ਹੜ੍ਹ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਜੇ ਤਕ ਪੀੜਤ ਕਿਸਾਨਾਂ ਦੇ ਖੇਤਾਂ ਦੀ ਗਿਰਦਾਵਰੀ ਨਹੀਂ ਕੀਤੀ। ਟੁੱਟੇ ਹੋਏ ਬੰਨ੍ਹ ਵੀ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਬੰਨ੍ਹੇ ਹਨ। ਇਹ ਜਗ ਜ਼ਾਹਰ ਹੈ ਕਿ ਬਹੁਤੇ ਰਾਜਨੀਤਕ ਮੰਤਰੀ, ਸੰਤਰੀ ਫੋਟੋਆਂ ਲਵਾਉਣ ਤੱਕ ਸੀਮਤ ਰਹੇ ਹਨ। ਕਾਮਰੇਡ ਬਾਜ ਸਿੰਘ ਗੰਡੀਵਿੰਡ, ਦਿਲਬਾਗ ਸਿੰਘ ਗੰਡੀਵਿੰਡ ਤੇ ਬਲਬੀਰ ਸਿੰਘ ਨਬੀਪੁਰ ਨੇ ਮਨੀਪੁਰ ਦੀ ਘਟਨਾ ਬਾਰੇ ਤੇ ਨਸ਼ੇ...

ਟਰੇਡ ਯੂਨੀਅਨ ਦੇ ਉਘੇ ਆਗੂ ਵਿਜੇ ਮਿਸ਼ਰਾ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

Image
ਜਲੰਧਰ: ਟਰੇਡ ਯੂਨੀਅਨ ਦੇ ਆਗੂ ਅਤੇ ਸੀਟੀਯੂ ਪੰਜਾਬ ਦੇ ਪ੍ਰਧਾਨ ਵਿਜੇ ਮਿਸ਼ਰਾ ਲੰਬੀ ਬਿਮਾਰੀ ਕਾਰਨ ਅੱਜ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ। ਉਹਨਾਂ ਦੇਸ਼ ਦੀ ਏਕਤਾ ਅਖੰਡਤਾ ਲਈ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਲੋਕਾਂ ਨਾਲ ਖੜਦੇ ਰਹੇ। ਉਹਨਾਂ ਦੇ ਵਿਛੋੜੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ, ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸਾਰੀ ਸੂਬਾ ਕਮੇਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਸਾਥੀ ਮਿਸ਼ਰਾ ਦੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਾਥੀ ਮਿਸ਼ਰਾ ਦਾ ਅੰਤਿਮ ਸੰਸਕਾਰ ਮਿਤੀ 13 ਅਗਸਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਕਿਲ੍ਹਾ ਹਕੀਮਾਂ ਵਿਖੇ ਹੋਵੇਗਾ।

ਮਾ. ਤਰਲੋਚਨ ਦੀ ਸੜਕ ਹਾਦਸੇ ‘ਚ ਹੋਈ ਮੌਤ ‘ਤੇ ਸ਼ੋਕ ਦਾ ਪ੍ਰਗਟਾਵਾ

Image
ਜਲੰਧਰ: ਲੋਕ ਪੱਖੀ ਥੀਏਟਰ ਅਤੇ ਪੌਲੀਵੁਡ ਦੀਆਂ ਸੁਪਰਹਿੱਟ ਫ਼ਿਲਮਾਂ ਏਕਮ ਤੇ ਹਸ਼ਰ ਸਮੇਤ ਅਣਗਿਣਤ ਹੋਰ ਵੱਡੇ ਅਤੇ ਛੋਟੇ ਪਰਦੇ ਦੀਆਂ ਫਿਲਮਾਂ ਦੇ ਸਕਰਿਪ ਰਾਈਟਰ ਮਾ. ਤਰਲੋਚਨ ਸਿੰਘ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਮਾ. ਤਰਲੋਚਨ ਸਿੰਘ ਦੀ ਅੱਜ ਸ਼ਾਮੀ ਉਨ੍ਹਾ ਦੇ ਘਰ ਦੇ ਨੇੜੇ ਵਾਪਰੇ ਸੜਕ ਹਾਦਸੇ ‘ਚ ਮੌਤ ਹੋ ਗਈ।  ਉਹ ਆਪਣੀ ਰਿਹਾਇਸ਼ ਵੱਲ ਸਕੂਟਰੀ ’ਤੇ ਸਵਾਰ ਹੋਕੇ ਜਾ ਰਹੇ ਸਨ ਕਿ ਤੇਜ ਰਫ਼ਤਾਰ ਇੱਕ ਥਾਰ ਗੱਡੀ ਨੇ ਉਨ੍ਹਾ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਨ੍ਹਾ ਦੀ ਮੌਕੇ ‘ਤੇ ਮੌਤ ਹੋ ਗਈ।  ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਬੀਰ ਸਿੰਘ ਬੈਨੀਪਾਲ, ਪ੍ਰੈਸ ਸਕੱਤਰ ਹਰਨੇਕ ਸਿੰਘ ਗੁਜਰਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਨਕੋਦਰ: ਕਿਸਾਨ ਜਥੇਬੰਦੀਆਂ ਨੇ ਮੰਗ ਪੱਤਰ ਦਿੱਤਾ

Image
ਨਕੋਦਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕਾਰਪੋਰੇਟੋ ਭਾਰਤ ਛੱਡੋ ਦੀ ਮੰਗ ਨੂੰ ਲੈ ਕੇ ਇੱਕ ਮੰਗ ਪੱਤਰ ਦਿੱਤਾ ਗਿਆ। ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਭੇਜੇ ਇਸ ਮੰਗ ਪੱਤਰ ‘ਚ ਕਿਸਾਨਾਂ ਦੀਆਂ ਹੋਰ ਮੰਗਾਂ ਬਾਰੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਮੇਜਰ ਸਿੰਘ ਅਤੇ ਰਾਮ ਸਿੰਘ ਕ੍ਰਮਵਾਰ ਪ੍ਰਧਾਨ ਸਕੱਤਰ ਜਮਹੂਰੀ ਕਿਸਾਨ ਸਭਾ ਤਹਿਸੀਲ ਨਕੋਦਰ, ਦਿਲਬਾਗ ਸਿੰਘ ਚੰਦੀ ਅਤੇ ਸੰਦੀਪ ਅਰੋੜਾ ਪ੍ਰਧਾਨ ਸਕੱਤਰ ਕੁਲਹਿੰਦ ਕਿਸਾਨ ਸਭਾ ਨਕੋਦਰ, ਮਨੋਹਰ ਸਿੰਘ ਗਿੱਲ ਜ਼ਿਲਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਸਤਨਾਮ ਸਿੰਘ ਬਿਲੇ ਸ਼ੇਰ ਸਿੰਘ ਤੇ ਹੋਰ ਸਾਥੀ ਹਾਜ਼ਰ ਸਨ।

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ”

Image
ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕਿਸਾਨ ਆਗੂਆਂ ਵੱਲੋਂ ਗੌਤਮ ਜੈਨ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਦੇਸ਼ ਦੀ ਰਾਸ਼ਟਰਪਤੀ ਨੂੰ ਪੱਤਰ ਭੇਜ ਮੰਗ ਕੀਤੀ ਕਿ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ”। ਮੰਗ ਪੱਤਰ ਦੇਣ ਵਾਲੇ ਵਫ਼ਦ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਬਲਦੇਵ ਸਿੰਘ ਧੂਰਕੋਟ, ਆਲ ਇੰਡੀਆ ਕਿਸਾਨ ਸਭਾ ਦੇ ਜਸਵੀਰ ਸਿੰਘ ਝੱਜ, ਚਮਕੌਰ ਸਿੰਘ ਬਰਮੀ ਨੇ ਕੀਤੀ। ਆਗੂਆ ਨੇ ਪੱਤਰ ਰਾਹੀਂ ਮੰਗ ਕੀਤੀ ਕਿ ਮੋਦੀ ਸਰਕਾਰ ਆਪਣੇ ਨਿੱਜੀ ਹਿੱਤਾ ਲਈ ਦੇਸ਼ ਦੇ ਜਨਤਕ ਅਦਾਰਿਆਂ ਨੂੰ ਲੁਟੇਰੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦੇਣਾ ਚਾਹੁੰਦੀ ਹੈ। ਜਦੋ ਕਿ ਲੁਟੇਰੇ ਕਾਰਪੋਰੇਟ ਘਰਾਣੇ ਜਲ, ਜੰਗਲ ਤੇ ਜ਼ਮੀਨ ਦੀ ਲੁੱਟ ਕਰਕੇ ਦੇਸ਼ ਦੇ ਲੋਕਾਂ ਨੂੰ ਕੰਗਾਲ ਕਰ ਰਹੇ ਹਨ ਅਤੇ ਆਪਣੀਆਂ ਤਜੌਰੀਆ ਭਰ ਰਹੇ ਹਨ। ਉਹਨਾਂ ਅੱਜ ਦੇ ਇਤਿਹਾਸਕ ਦਿਨ ਉੱਪਰ ਕਾਰਪੋਰੇਟ ਘਰਾਣਿਆਂ ਦੀ ਲੁੱਟ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦਾ ਹੋਕਾ ਦਿੱਤਾ। ਉਹਨਾਂ ਦੇਸ਼ ਵਾਸੀਆਂ ਨੂੰ ਇਸ ਮੁਹਿਮ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾ ਤੋ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰਜੀਤ ਸਿੰਘ ਸਹਿਜਾਦ, ਚਮਕੌਰ ਸਿੰਘ ਢੈਹਪੀ, ਆਲ ਇੰਡੀਆ ਕਿਸਾਨ ਸਭਾ ਦੇ ਗੁਲਜ਼ਾਰ ਸਿੰਘ ਪੰਧੇਰ ਹਾਜ਼ਰ ਸਨ।

ਕਾਰਪੋਰੇਟ ਕੰਪਨੀਆਂ ਭਾਰਤ ਛੱਡੋ ਅਤੇ ਖੇਤੀ ਛੱਡੋ ਤਹਿਤ ਮੰਗ ਪੱਤਰ ਦਿੱਤਾ

Image
ਫਿਲੌਰ, 9 ਅਗਸਤ- ਅੰਗਰੇਜ਼ੋ ਭਾਰਤ ਛੱਡੋ ਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਨੇ ਕਾਰਪੋਰੇਟ ਨੂੰ ਦੇਸ਼ ਅਤੇ ਖੇਤੀ ਛੱਡਣ ਦੀ ਮੰਗ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਸਥਾਨਕ ਐਸਡੀਐਮ ਦੀ ਗੈਰਹਾਜ਼ਰੀ ਦੌਰਾਨ ਦਫ਼ਤਰ ਦੇ ਕਰਮਚਾਰੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ, ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰੀ ਨੇ ਦੱਸਿਆ ਕਿ ਅੱਜ ਦਿਨ ਦੇਸ਼ ਭਰ ‘ਚ ਮੰਗ ਪੱਤਰ ਦਿੱਤੇ ਜਾ ਰਹੇ ਹਨ। ਅੱਜ ਦੇ ਦਿਨ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਕੱਢਣ ਲਈ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ, ਹੁਣ ਨਵੇਂ ਕਿਸਮ ਦੇ ਕਾਰਪਰੇਟ ਘਰਾਣੇ ਦੇਸ਼ ਨੂੰ ਲੁੱਟਣ ਲਈ ਪੁੱਜ ਗਏ ਹਨ ਅਤੇ ਇਹ ਖੇਤੀ ਨੂੰ ਆਪਣੇ ਕਬਜ਼ੇ ‘ਚ ਕਰਨ ਦੀ ਦੌੜ ‘ਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਾਰਪੋਰੇਟਾਂ ਦੇ ਖੇਤੀ ਸੈਕਟਰ ‘ਚ ਦਾਖਲੇ ਦਾ ਵਿਰੋਧ ਕਰਦਾ ਹੈ। ਇਸ ਮੌਕੇ ਕਿਸਾਨਾਂ ਦੀਆਂ ਹੋਰ ਮੰਗਾਂ ਮਨਵਾਉਣ ਲਈ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ।  ਇਸ ਮੌਕੇ ਕਮਲਜੀਤ ਸਿੰਘ ਗੰਨਾਪਿੰਡ, ਜਰਨੈਲ ਫਿਲੌਰ, ਕੁਲਜੀਤ ਫਿਲੌਰ, ਤਰਜਿੰਦਰ ਸਿੰਘ ਧਾਲੀਵਾਲ, ਜਤਿੰਦਰ ਸਿੰਘ ਜਿੰਮੀ, ਗੁਰਜੀਤ ਜੀਤਾ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

“ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦੀ ਮੁਹਿੰਮ ਤੇਜ਼ ਕਰਨ ਲਈ ਕਿਸਾਨਾਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

Image
ਕੂੰਮਕਲਾਂ: 1942 ਵਿੱਚ ਦੇਸ਼ ਦੀ ਅਜ਼ਾਦੀ ਦੀ ਲੜਾਈ ਲਈ ਸ਼ੁਰੂ ਕੀਤੇ ਗਏ ਅੰਦੋਲਨ “ਭਾਰਤ ਛੱਡੋ” ਦੀ ਵਰ੍ਹੇਗੰਡ ਮੌਕੇ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਕਿਸਾਨਾਂ ਵੱਲੋਂ ਕੰਮਕਲਾਂ ਦੇ ਨਾਇਬ ਤਹਿਸੀਲਦਾਰ ਰਾਹੀਂ ਦੇਸ਼ ਦੀ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ, ਜਸਵਿੰਦਰ ਸਿੰਘ ਮਿਆਣੀ, ਬਲਵਿੰਦਰ ਸਿੰਘ ਬਿੱਟੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਆਗੂਆ ਗਿਆਨ ਸਿੰਘ ਮੰਡ, ਦਰਸਣ ਸਿੰਘ ਕੰਡਿਆਲਾ ਕਲਾਂ ਦੀ ਅਗਵਾਈ ਵਿੱਚ ਸੌਂਪੇ ਪੱਤਰ ਰਾਹੀਂ ਮੰਗ ਕੀਤੀ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਪੱਖ ਦੀਆਂ ਨੀਤੀਆਂ ਨੂੰ ਲਾਗੂ ਕਰਨ ਤੋਂ ਰੋਕਿਆ ਜਾਵੇ। ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ। ਜਿਸ ਕਰਕੇ ਕੇਂਦਰ ਸਰਕਾਰ ਜਨਤਕ ਖੇਤਰ ਦੇ ਅਦਾਰਿਆਂ ਨੂੰ ਜਾਣ ਬੁੱਝ ਕੇ ਘਾਟੇ ਵਿੱਚ ਪਾ ਰਹੀ ਹੈ। ਮੋਦੀ ਸਰਕਾਰ ਇਹਨਾਂ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਅਡਾਨੀਆਂ ਅੰਬਾਨੀਆ ਨੂੰ ਵੇਚ ਕੇ ਦੇਸ਼ ਦੀ ਸਾਰੀ ਪੂੰਜੀ ਹੜਪ ਕਰਕੇ ਕਾਰਪੋਰਟਾ ਦਾ ਢਿੱਡ ਭਰਨਾ ਚਾਹੁੰਦੀ ਹੈ।  ਕਿਸਾਨ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ”।                ਇਸ ਮੌਕੇ ਤੇ ਹੋਰਨਾ ਤੋ ਇਲਾ...

ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਪੱਖ ਦੀਆਂ ਨੀਤੀਆਂ ਲਾਗੂ ਕਰਨ ਦਾ ਹੋਇਆ ਤਿੱਖਾ ਵਿਰੋਧ

Image
ਡੇਹਲੋ: 1942 ਵਿੱਚ  ਦੇਸ਼ ਦੀ ਅਜ਼ਾਦੀ ਦੀ ਲੜਾਈ ਲਈ ਸ਼ੁਰੂ ਕੀਤੇ ਗਏ ਅੰਦੋਲਨ “ਭਾਰਤ ਛੱਡੋ” ਦੀ ਵਰ੍ਹੇਗੰਡ ਮੌਕੇ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦਾ ਨਾਹਰਾ ਬੁਲੰਦ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋ ਦੇਸ਼ ਦੀ ਰਾਸ਼ਟਰਪਤੀ ਨੂੰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਮੰਗ ਪੱਤਰ ਸੌਂਪੇ ਗਏ। ਇਸੇ ਕੜੀ ਤਹਿਤ ਅੱਜ ਸਬ ਤਹਿਸੀਲ ਡੇਹਲੋ ਵਿਖੇ ਵੀ ਜਮਹੂਰੀ ਕਿਸਾਨ ਸਭਾ ਪੰਜਾਬ, ਪੰਜਾਬ ਕਿਸਾਨ ਯੂਨੀਅਨ ਅਤੇ ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ (ਏਟਕ) ਵੱਲੋ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਦੇ ਟੀਏ ਮੁਨੀਸ਼ ਸ਼ਰਮਾ ਨੂੰ ਮੰਗ ਪੱਤਰ ਸੋਪਿਆ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ, ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ (ਇੰਟਕ) ਦੇ ਸੂਬਾਈ ਆਗੂ ਕਰਤਾਰ ਸਿੰਘ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ। ਜਿਸ ਕਰਕੇ ਕੇਂਦਰ ਸਰਕਾਰ ਜਨਤਕ ਖੇਤਰ ਦੇ ਅਦਾਰਿਆਂ ਨੂੰ ਜਾਣ ਬੁੱਝ ਕੇ ਘਾਟੇ ਵਿੱਚ ਪਾ ਰਹੀ ਹੈ। ਮੋਦੀ ਸਰਕਾਰ ਇਹਨਾਂ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਅਡਾਨੀਆਂ ਅੰਬਾਨੀਆ ਨੂੰ ਵੇਚ ਕੇ ਦੇਸ਼ ਦੀ ਸਾਰੀ ਪੂੰਜੀ ਹੜਪ ਕਰਕੇ ਕਾਰਪੋਰਟਾ ਦਾ ਢਿੱਡ ਭਰਨਾ ਚਾਹੁੰਦੀ ਹੈ ਪਰ ਦੇਸ਼ ਦੇ ਲੋਕ ਮੋਦੀ ਸਰਕਾਰ ਤੇ ਲੁਟੇਰੇ ਕਾਰਪੋਰੇਟ...

ਕਿਸਾਨ ਆਗੂ ਦੀ ਮਾਤਾ ਗੁਰਮੇਲ ਕੌਰ ਦਾ ਹੋਇਆ ਦੇਹਾਂਤ

Image
ਡੇਹਲੋ: ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਪ੍ਰਧਾਨ ਮੋਹਣਜੀਤ ਸਿੰਘ ਕਿਲ੍ਹਾ ਰਾਏਪੁਰ ਦੀ ਮਾਤਾ ਗੁਰਮੇਲ ਕੌਰ ਪਤਨੀ ਅਮਰਜੀਤ ਸਿੰਘ ਸਦੀਵੀ ਵਿਛੋੜਾ ਦੇ ਗਏ। ਉਹਨਾਂ ਵੱਲੋਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿੱਚ ਆਪਣਾ ਬਣਦਾ ਹਿੱਸਾ ਪਾਇਆ ਸੀ। ਉਹ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਮੋਰਚੇ ਵਿੱਚ ਆਪਣੀ ਹਾਜ਼ਰੀ ਭਰਦੇ ਰਹੇ। ਉਹਨਾਂ ਦੇ ਜੱਦੀ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੰਤਿਮ ਸੰਸਕਾਰ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਰਘਵੀਰ ਸਿੰਘ ਆਸੀ ਕਲਾਂ, ਨੰਬਰਦਾਰ ਨਿਰਭੈ ਸਿੰਘ, ਰਣਜੀਤ ਸਿੰਘ ਸਾਇਆ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਇਕ ਵੱਖਰੇ ਪ੍ਰੈਸ ਨੋਟ ਰਾਹੀਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਖ਼ਜ਼ਾਨਚੀ ਗੁਰਮੇਲ ਸਿੰਘ ਰੂਮੀ ਅਤੇ ਜਗਤਾਰ ਸਿੰਘ ਚਕੌਹੀ ਨੇ ਮਾਤਾ ਜੀ ਦੇ ਦੇਹਾਂਤ ਤੇ ਪਰਿਵਾਰ ਨਾਲ ਗਹਿਰੀ ਹਮਦਰਦੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਜਮਹੂਰੀ ਕਿਸਾਨ ਸਭਾ ਪੰਜਾਬ 19 ਨੂੰ ਕਰੇਗੀ ਵਿਰੋਧ ਪ੍ਰਦਰਸ਼ਨ

Image
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ (ਪੰਜਾਬ ਪੈਟਰਨ) ਦੇ ਸੱਦੇ ‘ਤੇ 19 ਅਗਸਤ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟ ਤੇ ਵਿਧਾਇਕਾ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਖਾਤਰ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਹਿੱਸਾ ਲਵੇਗੀ। ਉਹਨਾਂ ਕਿਹਾ ਕਿ ਹੜ੍ਹਾਂ ਨਾਲ ਹੋਏ ਕਿਸਾਨਾਂ ਮਜ਼ਦੂਰਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ, ਮੂੰਗੀ, ਮੱਕੀ ਤੇ ਬਾਸਮਤੀ ਚੌਲਾਂ ਦੀ ਖਰੀਦ ਐਮਐਸਪੀ ‘ਤੇ ਖਰੀਦ ਦੀ ਗਾਰੰਟੀ ਦੀ ਮੰਗ, ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਘੱਟ ਰੇਟ ‘ਤੇ ਜਬਰੀ ਐਕੁਵਾਇਰ ਕਰਨ ਸਬੰਧੀ ਮੰਗ, ਧਰਤੀ ਤੇ ਦਰਿਆਵਾਂ ਦੇ ਹੋ ਰਹੇ ਪਾਣੀ ਦੂਸ਼ਤ ਅਤੇ ਪੱਧਰ ਨੀਵਾਂ ਹੋਣ ਸਬੰਧੀ ਮੰਗ ਆਦਿ ਮੰਗਾਂ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ 21 ਤੋਂ 28 ਅਗਸਤ ਤੱਕ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪਿੰਡਾਂ ਵਿੱਚ ਯੂਨਿਟ ਬਣਾਕੇ ਮੈਂਬਰਸ਼ਿਪ ਕੀਤੀ ਜਾਵੇਗੀ। ਉਪਰੋਕਤ ਪ੍ਰੋਗਰਾਮਾਂ ਨੂੰ ਸਫਲਤਾ ਪੂਰਵ...

ਇਨਸਾਫ਼ ਲੈਣ ਲਈ ਥਾਣੇ ਅੱਗੇ ਲਗਾਇਆ ਧਰਨਾ

Image
ਜੰਡਿਆਲਾ ਗੁਰੂ: ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਵਿਚ ਸ਼ਾਮਲ ਜਥੇਬੰਦੀਆਂ ਜਮੂਹਰੀ ਕਿਸਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਦਿਹਾਤੀ ਮਜ਼ਦੂਰ ਸਭਾ ਅਤੇ ਸੀਟੀਯੂ ਪੰਜਾਬ ਦੇ ਸੈਂਕੜੇ ਵਰਕਰਾਂ ਵੱਲੋਂ ਪੁਲੀਸ ਥਾਣਾ ਜੰਡਿਆਲਾ ਗੁਰੂ ਦੀਆਂ ਵਧੀਕੀਆਂ ਅਤੇ ਲੋਕਾਂ ਨੂੰ ਇਨਸਾਫ਼ ਨਾ ਦੇਣ ਖਿਲਾਫ ਥਾਣੇ ਸਾਹਮਣੇ ਰੋਸ ਧਰਨਾ ਦਿੱਤਾ। ਇਸ ਤੋਂ ਪਹਿਲਾਂ ਜੀਟੀ ਰੋਡ ਉਪਰ ਰੋਹ ਭਰਪੂਰ ਮਾਰਚ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀਆਂ ਦੇ ਆਗੂਆਂ ਗੁਰਮੇਜ ਸਿੰਘ ਤਿੰਮੋਵਾਲ, ਬਲਦੇਵ ਸਿੰਘ ਸੈਦਪੁਰ, ਅਮਰੀਕ ਸਿੰਘ ਦਾਊਦ, ਜਗਤਾਰ ਸਿੰਘ ਕਰਮਪੁਰਾ, ਨੌਜਵਾਨ ਆਗੂ ਪਲਵਿੰਦਰ ਸਿੰਘ ਮਹਿਸਮਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਸੂਲਪੁਰ ਵਾਸੀ ਬਖਤਾਵਰ ਸਿੰਘ ਦੇ ਘਰ ਉਪਰ ਹਮਲਾ ਕਰਕੇ ਉਸ ਦੀ ਪਤਨੀ ਨੂੰ ਜ਼ਖਮੀ ਕੀਤਾ ਪਰ ਉਸੇ ਪਿੰਡ ਦੀ ਰਹਿਣ ਵਾਲੀ ਡੀਐਸਪੀ ਖੁਸ਼ਬੀਰ ਕੌਰ ਦੇ ਦਬਾਅ ਤਹਿਤ ਥਾਣਾ ਜੰਡਿਆਲਾ ਦੇ ਪੁਲੀਸ ਵੱਲੋਂ ਹਮਲਾਵਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਗਹਿਰੀ ਮੰਡੀ ਵਾਸੀ ਰਾਜਵਿੰਦਰ ਕੌਰ ਪਤਨੀ ਮਨਜੀਤ ਸਿੰਘ ਦੇ ਹਮਲਾਵਰਾਂ ਵੱਲੋਂ ਸੱਟਾਂ ਮਾਰੀਆਂ ਗਈਆਂ ਕੁਲਜੀਤ ਕੌਰ ਵਿਧਵਾ ਬਲਰਾਜ ਸਿੰਘ ਵਾਸੀ ਜੰਡਿਆਲਾ ਗੁਰੂ ਦੀ ਜ਼ਮੀਨ ਉਪਰ ਕਬਜ਼ਾ ਕੀਤਾ ਅਤੇ ਮਾਰ ਕੁਟਾਈ ਕੀਤੀ ਪਿੰਡ ਧਾਰੜ ਦੇ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 175/22 ਦਰਜ ਹੋਇਆ ਪਰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ 90 ਸਾਲਾ ਬਜ਼ੁਰਗ ਅਤੇ ਮ...

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਡੀਸੀ ਦਫ਼ਤਰ ਅੱਗੇ ਦਿੱਤਾ ਰੋਹ ਭਰਪੂਰ ਧਰਨਾ

Image
ਤਰਨਤਾਰਨ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ  ਹੜ੍ਹ ਪ੍ਰਭਾਵਿਤ ਲੋਕਾਂ ਲਈ ਫੌਰੀ ਰਾਹਤ ਅਤੇ ਮੁਆਵਜ਼ਾ ਦੇਣ, ਸ਼ੂਗਰ ਮਿੱਲ ਸ਼ੇਰੋਂ ਨੂੰ ਚਾਲੂ ਕਰਨ, ਮੱਕੀ ਅਤੇ ਮੂੰਗੀ ਦੀ ਫ਼ਸਲ ਦੇ ਐਮਐਸਪੀ ਤੋਂ ਘੱਟ ਰੇਟ ‘ਤੇ ਹੋਈ ਖਰੀਦ ਦੀ ਹੋਈ ਲੁੱਟ ਦੀ ਭਰਪਾਈ ਕਰਨ, ਲੌਹਕਾ ਸ਼ਰਾਬ ਫੈਕਟਰੀ ਦਾ ਜ਼ਹਿਰੀਲਾ ਪਾਣੀ ਧਰਤੀ ਹੇਠ ਪਾਉਣ ਵਿਰੁੱਧ ਡੀਸੀ ਦਫਤਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ। ਇਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਹਰਭਜਨ ਸਿੰਘ ਚੂਸਲੇਵੜ, ਰੇਸ਼ਮ ਸਿੰਘ ਫੇਲੋਕੇ, ਜਗੀਰ ਸਿੰਘ ਗੰਡੀਵਿੰਡ, ਝਿਲਮਿਲ ਸਿੰਘ ਬਾਣੀਆਂ, ਕੇਵਲ ਸਿੰਘ ਮਾੜੀ ਕੰਬੋਕੀ ਨੇ ਕੀਤੀ। ਧਰਨੇ ਦੌਰਾਨ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਮੁਖਤਾਰ ਸਿੰਘ ਮੱਲਾ ਅਤੇ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕ ਸਰਕਾਰੀ ਰਾਹਤ ਅਤੇ ਮੁਆਵਜ਼ੇ ਨੂੰ ਉਡੀਕ ਰਹੇ ਹਨ ਪਰੰਤੂ ਸਰਕਾਰ ਸਿਰਫ ਬਿਆਨ ਦੇ ਰਹੀ ਹੈ ਅਤੇ ਐਲਾਨ ਕਰ ਰਹੀ ਹੈ। ਲੋਕਾਂ ਨੂੰ ਜਾਨ ਮਾਲ ਅਤੇ ਫਸਲਾਂ ਦੇ ਤਰੰਤ ਮੁਆਵਜ਼ੇ ਦੀ ਜ਼ਰੂਰਤ ਹੈ।ਆਗੂਆਂ ਨੇ ਕਿਹਾ ਕਿ ਐਮਐਸਪੀ ਦੇਣ ਦੇ ਵਾਅਦੇ ਨਾਲ ਆਈ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਮੱਕੀ ਅਤੇ ਮੂੰਗੀ ਦੀ ਫਸਲ ਬੁਰੀ ਤਰ੍ਹਾਂ ਰੁਲੀ ਹੈ ਅਤੇ ਅੱਧੀ ਤੋਂ ਵੀ ਘੱਟ ਕੀਮਤ ‘ਤੇ ਵਿਕੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੰਡ ਖੇਤਰ ਦੀ ਫ਼ਸਲ ਦੀ ਗਰੰਟੀ ਕਰਦੀ ਅਤੇ ਇਲਾਕੇ ਦੀ ਇੱਕੋ ...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!