ਜਮਹੂਰੀ ਕਿਸਾਨ ਸਭਾ ਪੰਜਾਬ 19 ਨੂੰ ਕਰੇਗੀ ਵਿਰੋਧ ਪ੍ਰਦਰਸ਼ਨ
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ।
ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ (ਪੰਜਾਬ ਪੈਟਰਨ) ਦੇ ਸੱਦੇ ‘ਤੇ 19 ਅਗਸਤ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟ ਤੇ ਵਿਧਾਇਕਾ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਖਾਤਰ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਹਿੱਸਾ ਲਵੇਗੀ। ਉਹਨਾਂ ਕਿਹਾ ਕਿ ਹੜ੍ਹਾਂ ਨਾਲ ਹੋਏ ਕਿਸਾਨਾਂ ਮਜ਼ਦੂਰਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ, ਮੂੰਗੀ, ਮੱਕੀ ਤੇ ਬਾਸਮਤੀ ਚੌਲਾਂ ਦੀ ਖਰੀਦ ਐਮਐਸਪੀ ‘ਤੇ ਖਰੀਦ ਦੀ ਗਾਰੰਟੀ ਦੀ ਮੰਗ, ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਘੱਟ ਰੇਟ ‘ਤੇ ਜਬਰੀ ਐਕੁਵਾਇਰ ਕਰਨ ਸਬੰਧੀ ਮੰਗ, ਧਰਤੀ ਤੇ ਦਰਿਆਵਾਂ ਦੇ ਹੋ ਰਹੇ ਪਾਣੀ ਦੂਸ਼ਤ ਅਤੇ ਪੱਧਰ ਨੀਵਾਂ ਹੋਣ ਸਬੰਧੀ ਮੰਗ ਆਦਿ ਮੰਗਾਂ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਸ਼ਾਮਲ ਹੋਣਗੀਆਂ।
ਇਸ ਤੋਂ ਇਲਾਵਾ 21 ਤੋਂ 28 ਅਗਸਤ ਤੱਕ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪਿੰਡਾਂ ਵਿੱਚ ਯੂਨਿਟ ਬਣਾਕੇ ਮੈਂਬਰਸ਼ਿਪ ਕੀਤੀ ਜਾਵੇਗੀ। ਉਪਰੋਕਤ ਪ੍ਰੋਗਰਾਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸੂਬਾਈ ਆਗੂਆਂ ਦੀ ਡਿਊਟੀਆਂ ਦੀ ਵੰਡ ਵੀ ਕੀਤੀ ਗਈ।

Comments
Post a Comment