ਸੰਯੁਕਤ ਕਿਸਾਨ ਮੋਰਚੇ ਵਲੋਂ 19 ਨੂੰ ਦਿੱਤਾ ਜਾਵੇਗਾ ਮੰਗ ਪੱਤਰ


ਫਿਲੌਰ: ਜਮਹੂਰੀ ਕਿਸਾਨ ਸਭਾ ਦੀ ਤਹਿਸੀਲ ਕਮੇਟੀ ਦੀ ਇੱਕ ਮੀਟਿੰਗ ਕੁਲਦੀਪ ਸਿੰਘ ਫਿਲੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਬਾਰੇ ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਜਪਾ ਅਤੇ ਆਪ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ ਨੇ ਦੱਸਿਆ ਕਿ 19 ਅਗਸਤ ਨੂੰ ਹਲਕਾ ਨਕੋਦਰ ਤੋਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਜਿਸ ‘ਚ ਹੜ੍ਹ ਪੀੜ੍ਹਤਾਂ ਨੂੰ ਪ੍ਰਤੀ ਏਕੜ 50000 ਰੁਪਏ, ਪਸ਼ੂਆਂ ਦੀ ਮੌਤ ‘ਤੇ ਇੱਕ ਲੱਖ ਰੁਪਏ ਅਤੇ ਮਨੁੱਖ ਜਾਨ ਜਾਣ ‘ਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।

ਪੰਜਾਬ ਨੂੰ ਚੰਡੀਗੜ੍ਹ ਦਿੱਤਾ ਜਾਵੇ, ਪੰਜਾਬੀ ਭਾਸ਼ਾ ਲਾਗੂ ਕੀਤੀ ਜਾਵੇ ਅਤੇ ਪੰਜਾਬ ਦੇ ਪਾਣੀਆਂ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਉਕਤ ਆਗੂਆਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਉਪਰੰਤ ਮੰਗ ਪੱਤਰ ਦਿੱਤੇ ਜਾਣਗੇ, ਜਿਸ ਲਈ ਡਿਊਟੀਆਂ ਦੀ ਵੰਡ ਕੀਤੀ ਗਈ। 

ਇਸ ਮੀਟਿੰਗ ‘ਚ ਨੰਬਰਦਾਰ ਬਲਜਿੰਦਰ ਬੱਬੀ, ਜਸਬੀਰ ਸਿੰਘ ਭੋਲੀ, ਕੁਲਜੀਤ ਸਿੰਘ, ਸੁਰਿੰਦਰ ਸਿੰਘ ਰੁੜਕੀ, ਤਰਜਿੰਦਰ ਸਿੰਘ ਧਾਲੀਵਾਲ, ਬਲਜੀਤ ਸਿੰਘ, ਬਲਰਾਜ ਸਿੰਘ ਆਦਿ ਉਚੇਚ ਤੌਰ ‘ਤੇ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ