ਮਾ. ਤਰਲੋਚਨ ਦੀ ਸੜਕ ਹਾਦਸੇ ‘ਚ ਹੋਈ ਮੌਤ ‘ਤੇ ਸ਼ੋਕ ਦਾ ਪ੍ਰਗਟਾਵਾ


ਜਲੰਧਰ: ਲੋਕ ਪੱਖੀ ਥੀਏਟਰ ਅਤੇ ਪੌਲੀਵੁਡ ਦੀਆਂ ਸੁਪਰਹਿੱਟ ਫ਼ਿਲਮਾਂ ਏਕਮ ਤੇ ਹਸ਼ਰ ਸਮੇਤ ਅਣਗਿਣਤ ਹੋਰ ਵੱਡੇ ਅਤੇ ਛੋਟੇ ਪਰਦੇ ਦੀਆਂ ਫਿਲਮਾਂ ਦੇ ਸਕਰਿਪ ਰਾਈਟਰ ਮਾ. ਤਰਲੋਚਨ ਸਿੰਘ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਮਾ. ਤਰਲੋਚਨ ਸਿੰਘ ਦੀ ਅੱਜ ਸ਼ਾਮੀ ਉਨ੍ਹਾ ਦੇ ਘਰ ਦੇ ਨੇੜੇ ਵਾਪਰੇ ਸੜਕ ਹਾਦਸੇ ‘ਚ ਮੌਤ ਹੋ ਗਈ। 

ਉਹ ਆਪਣੀ ਰਿਹਾਇਸ਼ ਵੱਲ ਸਕੂਟਰੀ ’ਤੇ ਸਵਾਰ ਹੋਕੇ ਜਾ ਰਹੇ ਸਨ ਕਿ ਤੇਜ ਰਫ਼ਤਾਰ ਇੱਕ ਥਾਰ ਗੱਡੀ ਨੇ ਉਨ੍ਹਾ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਨ੍ਹਾ ਦੀ ਮੌਕੇ ‘ਤੇ ਮੌਤ ਹੋ ਗਈ। 

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਬੀਰ ਸਿੰਘ ਬੈਨੀਪਾਲ, ਪ੍ਰੈਸ ਸਕੱਤਰ ਹਰਨੇਕ ਸਿੰਘ ਗੁਜਰਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ