ਟਰੇਡ ਯੂਨੀਅਨ ਦੇ ਉਘੇ ਆਗੂ ਵਿਜੇ ਮਿਸ਼ਰਾ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
ਜਲੰਧਰ: ਟਰੇਡ ਯੂਨੀਅਨ ਦੇ ਆਗੂ ਅਤੇ ਸੀਟੀਯੂ ਪੰਜਾਬ ਦੇ ਪ੍ਰਧਾਨ ਵਿਜੇ ਮਿਸ਼ਰਾ ਲੰਬੀ ਬਿਮਾਰੀ ਕਾਰਨ ਅੱਜ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ। ਉਹਨਾਂ ਦੇਸ਼ ਦੀ ਏਕਤਾ ਅਖੰਡਤਾ ਲਈ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਲੋਕਾਂ ਨਾਲ ਖੜਦੇ ਰਹੇ। ਉਹਨਾਂ ਦੇ ਵਿਛੋੜੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ, ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸਾਰੀ ਸੂਬਾ ਕਮੇਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਸਾਥੀ ਮਿਸ਼ਰਾ ਦੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਾਥੀ ਮਿਸ਼ਰਾ ਦਾ ਅੰਤਿਮ ਸੰਸਕਾਰ ਮਿਤੀ 13 ਅਗਸਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਕਿਲ੍ਹਾ ਹਕੀਮਾਂ ਵਿਖੇ ਹੋਵੇਗਾ।

Comments
Post a Comment