ਪਿੰਡ ਮਰਹਾਣਾ ਵਿਖੇ ਜਮਹੂਰੀ ਕਿਸਾਨ ਸਭਾ ਦੀ ਚੋਣ ਹੋਈ


ਤਰਨ ਤਾਰਨ: ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਜਗੀਰ ਸਿੰਘ ਗੰਡੀਵਿੰਡ ਦੀ ਅਗਵਾਈ ਵਿੱਚ ਪਿੰਡ ਮਰਹਾਣਾ ਵਿੱਚ ਕਿਸਾਨਾਂ ਦੇ ਇਕੱਠ ਵਿੱਚ ਸਰਬਸੰਮਤੀ ਨਾਲ ਜਮਹੂਰੀ ਕਿਸਾਨ ਸਭਾ ਦੀ ਇਕਾਈ ਦੀ ਚੋਣ ਮੌਕੇ ਦਿਲਬਾਗ ਸਿੰਘ ਪ੍ਰਧਾਨ, ਗੁਰਭੇਜ ਸਿੰਘ ਸਕੱਤਰ, ਡਾ. ਗੁਰਭੇਜ ਸਿੰਘ ਪ੍ਰੈਸ ਸਕੱਤਰ, ਲਾਭ ਸਿੰਘ, ਕਰਤਾਰ ਸਿੰਘ ਆਦਿ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਉਚੇਚੇ ਤੌਰ ‘ਤੇ ਪੁੱਜੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਹਰਭਜਨ ਸਿੰਘ ਚੂਸਲੇਵੜ, ਸੁਲੱਖਣ ਸਿੰਘ ਤੁੜ ਨੇ ਸਾਂਝੇ ਸਵਰ ਵਿੱਚ ਦੱਸਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸਵਾਮੀਨਾਥਨ ਦੀ ਰੀਪੋਰਟ ਮੁਤਾਬਕ ਜਿਣਸਾਂ ਦੇ ਭਾਅ ਨਾ ਦੇ ਕੇ ਵਾਅਦਾ ਖਿਲਾਫੀ ਕੀਤੀ ਹੈ ਮੱਕੀ -ਮੂੰਗੀ ਆਦਿ ਵਰਗੀਆਂ ਫਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਕਰਜ਼ੇ ਤੋਂ ਦੁਖੀ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ। ਭਗਵੰਤ ਮਾਨ ਸਰਕਾਰ ਵੀ ਹੜ੍ਹ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਜੇ ਤਕ ਪੀੜਤ ਕਿਸਾਨਾਂ ਦੇ ਖੇਤਾਂ ਦੀ ਗਿਰਦਾਵਰੀ ਨਹੀਂ ਕੀਤੀ। ਟੁੱਟੇ ਹੋਏ ਬੰਨ੍ਹ ਵੀ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਬੰਨ੍ਹੇ ਹਨ। ਇਹ ਜਗ ਜ਼ਾਹਰ ਹੈ ਕਿ ਬਹੁਤੇ ਰਾਜਨੀਤਕ ਮੰਤਰੀ, ਸੰਤਰੀ ਫੋਟੋਆਂ ਲਵਾਉਣ ਤੱਕ ਸੀਮਤ ਰਹੇ ਹਨ। ਕਾਮਰੇਡ ਬਾਜ ਸਿੰਘ ਗੰਡੀਵਿੰਡ, ਦਿਲਬਾਗ ਸਿੰਘ ਗੰਡੀਵਿੰਡ ਤੇ ਬਲਬੀਰ ਸਿੰਘ ਨਬੀਪੁਰ ਨੇ ਮਨੀਪੁਰ ਦੀ ਘਟਨਾ ਬਾਰੇ ਤੇ ਨਸ਼ੇ ਨਾਲ ਮਰ ਰਹੀ ਪੰਜਾਬ ਦੀ ਜਵਾਨੀ ਤੇ ਚਰਚਾ ਕੀਤੀ ਤੇ ਫਿਰਕਾਪਰਸਤ ਰਾਜਨੀਤਕ ਲੋਕਾਂ ਤੋਂ ਸਭ ਨੂੰ ਸੁਚੇਤ ਰਹਿਣ ਦੀ ਗੱਲ ਕੀਤੀ।ਅੰਤ ਵਿੱਚ ਸਭ ਹਾਜ਼ਰੀਨ ਨੇ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਸਭਾ ਵੱਲੋਂ ਹਰ ਤਰ੍ਹਾਂ ਦੇ ਉਲੀਕੇ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਪ੍ਰਣ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ