ਕਾਰਪੋਰੇਟ ਕੰਪਨੀਆਂ ਭਾਰਤ ਛੱਡੋ ਅਤੇ ਖੇਤੀ ਛੱਡੋ ਤਹਿਤ ਮੰਗ ਪੱਤਰ ਦਿੱਤਾ


ਫਿਲੌਰ, 9 ਅਗਸਤ- ਅੰਗਰੇਜ਼ੋ ਭਾਰਤ ਛੱਡੋ ਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਨੇ ਕਾਰਪੋਰੇਟ ਨੂੰ ਦੇਸ਼ ਅਤੇ ਖੇਤੀ ਛੱਡਣ ਦੀ ਮੰਗ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਸਥਾਨਕ ਐਸਡੀਐਮ ਦੀ ਗੈਰਹਾਜ਼ਰੀ ਦੌਰਾਨ ਦਫ਼ਤਰ ਦੇ ਕਰਮਚਾਰੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ, ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰੀ ਨੇ ਦੱਸਿਆ ਕਿ ਅੱਜ ਦਿਨ ਦੇਸ਼ ਭਰ ‘ਚ ਮੰਗ ਪੱਤਰ ਦਿੱਤੇ ਜਾ ਰਹੇ ਹਨ। ਅੱਜ ਦੇ ਦਿਨ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਕੱਢਣ ਲਈ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ, ਹੁਣ ਨਵੇਂ ਕਿਸਮ ਦੇ ਕਾਰਪਰੇਟ ਘਰਾਣੇ ਦੇਸ਼ ਨੂੰ ਲੁੱਟਣ ਲਈ ਪੁੱਜ ਗਏ ਹਨ ਅਤੇ ਇਹ ਖੇਤੀ ਨੂੰ ਆਪਣੇ ਕਬਜ਼ੇ ‘ਚ ਕਰਨ ਦੀ ਦੌੜ ‘ਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਾਰਪੋਰੇਟਾਂ ਦੇ ਖੇਤੀ ਸੈਕਟਰ ‘ਚ ਦਾਖਲੇ ਦਾ ਵਿਰੋਧ ਕਰਦਾ ਹੈ। ਇਸ ਮੌਕੇ ਕਿਸਾਨਾਂ ਦੀਆਂ ਹੋਰ ਮੰਗਾਂ ਮਨਵਾਉਣ ਲਈ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ। 

ਇਸ ਮੌਕੇ ਕਮਲਜੀਤ ਸਿੰਘ ਗੰਨਾਪਿੰਡ, ਜਰਨੈਲ ਫਿਲੌਰ, ਕੁਲਜੀਤ ਫਿਲੌਰ, ਤਰਜਿੰਦਰ ਸਿੰਘ ਧਾਲੀਵਾਲ, ਜਤਿੰਦਰ ਸਿੰਘ ਜਿੰਮੀ, ਗੁਰਜੀਤ ਜੀਤਾ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ