ਹਲਕਾ ਗਿੱਲ ਦੇ ਵਿਧਾਇਕ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਚਿਤਾਵਨੀ ਪੱਤਰ


ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨਾਂ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਉਹਨਾਂ ਦੇ ਘਰ ਪਿੰਡ ਸੰਗੋਵਾਲ ਵਿਖੇ ਮੰਗ ਪੱਤਰ ਦਿੱਤਾ। ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਕੇਵਲ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ ਆਸੀ, ਨੇ ਅੱਜ ਦੇ ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਵਿਧਾਇਕ ਦੇ ਘਰ ਦੇ ਬਾਹਰ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਆਲ ਇਡੀਆ ਕਿਸਾਨ ਸਭਾ ਦੇ ਚਮਕੌਰ ਸਿੰਘ ਬਰਮੀ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸ਼ੇਰ ਸਿੰਘ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਲਖ, ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਰਣਜੀਤ ਸਿੰਘ  ਆਖਿਆ ਕਿ ਸੂਬਾ ਤੇ ਕੇਂਦਰ ਸਰਕਾਰ ਵੱਲੋ ਪੰਜਾਬ ਹੜ੍ਹਾ ਕਾਰਨ ਹੋਏ ਨੁਕਸਾਨ ਦਾ ਅੱਜ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਜਦੋਂ ਕਿ ਕਿਸਾਨਾਂ ਦੀ ਫ਼ਸਲ ਤੇ ਜ਼ਮੀਨ ਪਾਣੀ ਆਉਣ ਨਾਲ ਤਬਾਹ ਹੋ ਚੁੱਕੀ ਹੈ। ਕਿਸਾਨਾਂ ਮਜ਼ਦੂਰਾਂ ਦੇ ਘਰ ਢਹਿ ਗਏ ਹਨ। ਉਹਨਾਂ ਮੰਗ ਕੀਤੀ ਕਿ ਘਰਾਂ ਦੇ ਹੋਏ ਨੁਕਸਾਨ ਦਾ ਪੰਜ ਲੱਖ ਰੁਪਏ ਪ੍ਰਤੀ ਘਰ ਮੁਆਵਜ਼ਾ ਦਿੱਤਾ ਜਾਵੇ। ਖਰਾਬ ਹੋਈ ਫਸਲ ਦਾ ਸੌ ਪ੍ਰਤੀਸ਼ਤ ਨੁਕਸਾਨ ਦੀ ਭਰ ਪਾਈ ਕੀਤੀ ਜਾਵੇ। ਹੜ੍ਹਾ ਸਬੰਧੀ ਅਗਾਉ ਤਿਆਰੀ ਨਾ ਕਰਨ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨ ਦੀ ਜ਼ਮੀਨ ਦਾ ਰੇਟ ਮਾਰਕੀਟ ਮੁੱਲ ਮੁਤਾਬਕ ਤਹਿ ਕੀਤਾ ਜਾਵੇ। ਕਿਸਾਨਾਂ ਦੀ ਜ਼ਮੀਨਾਂ ਉੱਪਰ ਜਬਰੀ ਕਬਜ਼ਾ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਉਪਰੋਕਤ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਜਬੂਰਨ ਸੰਯੁਕਤ ਕਿਸਾਨ ਮੋਰਚਾ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ। ਚਿਤਾਵਨੀ ਪੱਤਰ ਲੈਣ ਸਮੇਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਮੰਗਾਂ ਨਾਲ ਸਹਿਮਤੀ ਜਤਾਉਦਿਆ ਇਸ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਵਿਧਾਨ ਸਭਾ ਵਿੱਚ ਚੁੱਕਣਗੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਗਤਾਰ ਸਿੰਘ ਚਕੌਹੀ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਡਾ. ਅਜੀਤ ਰਾਮ ਸ਼ਰਮਾ ਝਾਡੇ, ਨਛੱਤਰ ਸਿੰਘ, ਰਣਜੀਤ ਸਿੰਘ ਸਾਇਆ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਸਵਰਨਜੀਤ ਸਿੰਘ ਕਾਕਾ, ਸੋਹਬਨ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਦਰਸਣ ਸਿੰਘ, ਦਾਨ ਸਿੰਘ, ਨਰਿੰਦਰ ਸਿੰਘ ਮਾਨ, ਜਸਮੇਲ ਸਿੰਘ, ਮਨਜੀਤ ਸਿੰਘ ਮਨਸੂਰਾ, ਮਾ. ਬਲਦੇਵ ਸਿੰਘ, ਸਵਰਨ ਸਿੰਘ, ਜੁਗਰਾਜ ਸਿੰਘ, ਜੋਰਾ ਸਿੰਘ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ