ਸੰਯੁਕਤ ਕਿਸਾਨ ਮੋਰਚੇ ਨੇ ਕਿਹਾ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ”


ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕਿਸਾਨ ਆਗੂਆਂ ਵੱਲੋਂ ਗੌਤਮ ਜੈਨ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਦੇਸ਼ ਦੀ ਰਾਸ਼ਟਰਪਤੀ ਨੂੰ ਪੱਤਰ ਭੇਜ ਮੰਗ ਕੀਤੀ ਕਿ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ”। ਮੰਗ ਪੱਤਰ ਦੇਣ ਵਾਲੇ ਵਫ਼ਦ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਬਲਦੇਵ ਸਿੰਘ ਧੂਰਕੋਟ, ਆਲ ਇੰਡੀਆ ਕਿਸਾਨ ਸਭਾ ਦੇ ਜਸਵੀਰ ਸਿੰਘ ਝੱਜ, ਚਮਕੌਰ ਸਿੰਘ ਬਰਮੀ ਨੇ ਕੀਤੀ। ਆਗੂਆ ਨੇ ਪੱਤਰ ਰਾਹੀਂ ਮੰਗ ਕੀਤੀ ਕਿ ਮੋਦੀ ਸਰਕਾਰ ਆਪਣੇ ਨਿੱਜੀ ਹਿੱਤਾ ਲਈ ਦੇਸ਼ ਦੇ ਜਨਤਕ ਅਦਾਰਿਆਂ ਨੂੰ ਲੁਟੇਰੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦੇਣਾ ਚਾਹੁੰਦੀ ਹੈ। ਜਦੋ ਕਿ ਲੁਟੇਰੇ ਕਾਰਪੋਰੇਟ ਘਰਾਣੇ ਜਲ, ਜੰਗਲ ਤੇ ਜ਼ਮੀਨ ਦੀ ਲੁੱਟ ਕਰਕੇ ਦੇਸ਼ ਦੇ ਲੋਕਾਂ ਨੂੰ ਕੰਗਾਲ ਕਰ ਰਹੇ ਹਨ ਅਤੇ ਆਪਣੀਆਂ ਤਜੌਰੀਆ ਭਰ ਰਹੇ ਹਨ। ਉਹਨਾਂ ਅੱਜ ਦੇ ਇਤਿਹਾਸਕ ਦਿਨ ਉੱਪਰ ਕਾਰਪੋਰੇਟ ਘਰਾਣਿਆਂ ਦੀ ਲੁੱਟ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦਾ ਹੋਕਾ ਦਿੱਤਾ। ਉਹਨਾਂ ਦੇਸ਼ ਵਾਸੀਆਂ ਨੂੰ ਇਸ ਮੁਹਿਮ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਹੋਰਨਾ ਤੋ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰਜੀਤ ਸਿੰਘ ਸਹਿਜਾਦ, ਚਮਕੌਰ ਸਿੰਘ ਢੈਹਪੀ, ਆਲ ਇੰਡੀਆ ਕਿਸਾਨ ਸਭਾ ਦੇ ਗੁਲਜ਼ਾਰ ਸਿੰਘ ਪੰਧੇਰ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ