ਮਾਰਕਫੈਡ ਦੇ ਚੇਅਰਮੈਨ ਨਾਲ ਕਿਸਾਨ ਆਗੂਆਂ ਨੇ ਕੀਤੀ ਮੁਲਾਕਾਤ


ਜੋਧਾਂ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਇਕ ਵਫ਼ਦ ਵੱਲੋਂ ਮਾਰਕਫੈਡ ਦੇ ਪੰਜਾਬ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨਾਲ ਉਹਨਾਂ ਦੇ ਗ੍ਰਹਿ ਵਿਖੇ ਪਿੰਡ ਮੋਹੀ ਵਿੱਚ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਲਖ ਨੇ ਕੀਤੀ। ਆਗੂਆਂ ਨੇ ਮੁਲਾਕਾਤ ਦੌਰਾਨ ਆਖਿਆ ਕਿ ਇਸ ਵਾਰ ਜੁਲਾਈ-ਅਗਸਤ ਮਹੀਨੇ ਵਿੱਚ ਡੀਏਪੀ ਖਾਦ ਦੀ ਹੋਈ ਸਪਲਾਈ ਵਿੱਚੋਂ 90% ਹਿੱਸਾ ਪ੍ਰਾਈਵੇਟ ਡੀਲਰਾਂ ਨੂੰ ਮਿਲ ਗਿਆ ਹੈ। ਸੁਸਾਇਟੀਆਂ ਦੇ ਹਿੱਸੇ ਕੇਵਲ 10% ਹਿੱਸਾ ਹੀ ਆਇਆ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਡੀਲਰ ਖਾਦ ਦੀ ਨਕਲੀ ਥੁੱੜ ਪੈਦਾ ਕਰਕੇ ਕਿਸਾਨਾਂ ਨੂੰ ਮਨਮਰਜ਼ੀ ਦੇ ਰੇਟ ‘ਤੇ ਖਾਦ ਵੇਚਦੇ ਹਨ। ਜਿਸ ਨਾਲ ਪਹਿਲਾਂ ਹੀ ਘਾਟੇ ਦਾ ਸ਼ਿਕਾਰ ਕਿਸਾਨਾਂ ਦੀ ਹੋਰ ਲੁੱਟ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਖੇਤੀਬਾੜੀ ਮਹਿਕਮੇ ਵੱਲੋਂ ਵੀ ਕਿਸਾਨਾਂ ਨੂੰ ਅਣਗੋਲਿਆ ਕਰਕੇ ਪ੍ਰਾਈਵੇਟ ਡੀਲਰਾਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਪਹਿਲਾਂ ਪਿੰਡਾਂ ਦੀਆਂ ਸੁਸਾਇਟੀਆਂ ਨੂੰ ਖਾਦ ਜ਼ਿਆਦਾ ਦਿੱਤੀ ਜਾਵੇ। ਬਾਕੀ ਬਚਦੀ ਖਾਦ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇ। ਖਾਦ ਦੇ ਨਾਲ ਦਵਾਈਆਂ ਤੇ ਹੋਰ ਵਸਤਾਂ ਖ਼ਰੀਦਣ ਲਈ ਕਿਸਾਨਾਂ ਨੂੰ ਮਜ਼ਬੂਰ ਨਾ ਕੀਤਾ ਜਾਵੇ। ਕਿਸਾਨ ਆਗੂਆਂ ਵੱਲੋਂ ਚੇਅਰਮੈਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਕਿਸਾਨ ਆਗੂਆਂ ਦੀ ਗੱਲਬਾਤ ਸੁਣਨ ਉਪਰੰਤ ਉਹਨਾਂ ਦੀਆਂ ਸਾਰੀਆਂ ਮੰਗਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਉਹ ਕਿਸਾਨ ਆਗੂਆਂ ਦੀ ਮੀਟਿੰਗ ਜਲਦੀ ਹੀ ਖੇਤੀਬਾੜੀ ਮੰਤਰੀ ਨਾਲ ਕਰਵਾਕੇ ਬਾਕੀ ਮੁਸ਼ਕਲਾਂ ਦਾ ਹੱਲ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਮਾਰਕਫੈਡ ਮੰਡੀ ਮੁਲਾਪੁੱਰ ਦੇ ਚੇਅਰਮੈਨ ਹਰਨੇਕ ਸਿੰਘ ਛਪਾਰ, ਕਿਸਾਨ ਆਗੂ ਕੁਲਵੰਤ ਸਿੰਘ ਮੋਹੀ, ਨੱਛਤਰ ਸਿੰਘ, ਅਮਰਜੀਤ ਸਿੰਘ ਸਹਿਜਾਦ, ਮਨਪ੍ਰੀਤ ਸਿੰਘ, ਸਾਬਕਾ ਪੰਚ ਗੁਰਮੇਲ ਸਿੰਘ ਮੋਹੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ