ਪਿੰਡ ਨਿੱਝਰ ‘ਚ ਜਮਹੂਰੀ ਕਿਸਾਨ ਸਭਾ ਦੀ ਕੀਤੀ ਚੋਣ
ਰਈਆ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਨੇੜਲੇ ਪਿੰਡ ਨਿੱਝਰ ਵਿਖੇ ਕਿਸਾਨਾਂ ਮਜਦੂਰਾਂ ਦਾ ਇਕੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ ਅਤੇ ਦਿਹਾਤੀ ਮਜਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਦੇਸ਼ ਦੀ ਸਰਕਾਰ ਕਿਸਾਨਾਂ ਦੀ ਜਮੀਨ ਕਿਸਾਨਾਂ ਕੋਲੋਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਇਸੇ ਤਹਿਤ ਹੀ ਖੇਤੀ ਦੀਆਂ ਲਾਗਤ ਕੀਮਤਾਂ ਵਧਾਈਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਕਿਸਾਨ ਮਜਦੂਰ ਸਰਕਾਰ ਦੀ ਇਸ ਲੋਕ ਵਿਰੋਧੀ ਫੈਸਲੇ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ ਅਤੇ ਕਿਸਾਨੀ ਕਿੱਤੇ ਨੂੰ ਬਚਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਭਾ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਧਾਨ ਸੁਖਵੰਤ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਹਰਜਿੰਦਰ ਸਿੰਘ, ਸਹਾਇਕ ਸਕੱਤਰ ਸੁਖਰਾਜ ਸਿੰਘ, ਖਜਾਨਚੀ ਸਵਿੰਦਰ ਸਿੰਘ ਅਤੇ ਅਵਤਾਰ ਸਿੰਘ, ਬਲਵਿੰਦਰ ਸਿੰਘ, ਹਰਦਰਸ਼ਨ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਗੁਲਜ਼ਾਰ ਸਿੰਘ, ਮਲਵਿੰਦਰ ਸਿੰਘ, ਪ੍ਰਿਥੀਪਾਲ ਸਿੰਘ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਸਵਿੰਦਰ ਸਿੰਘ ਖਹਿਰਾ, ਨਿਰਮਲ ਸਿੰਘ ਭਿੰਡਰ, ਮੰਗਲ ਸਿੰਘ ਟੌਂਗ, ਇਕਬਾਲ ਸਿੰਘ ਟੌਂਗ, ਕਸ਼ਮੀਰ ਸਿੰਘ ਭਿੰਡਰ ਆਦਿ ਹਾਜ਼ਰ ਸਨ।

Comments
Post a Comment