“ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦੀ ਮੁਹਿੰਮ ਤੇਜ਼ ਕਰਨ ਲਈ ਕਿਸਾਨਾਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਕੂੰਮਕਲਾਂ: 1942 ਵਿੱਚ ਦੇਸ਼ ਦੀ ਅਜ਼ਾਦੀ ਦੀ ਲੜਾਈ ਲਈ ਸ਼ੁਰੂ ਕੀਤੇ ਗਏ ਅੰਦੋਲਨ “ਭਾਰਤ ਛੱਡੋ” ਦੀ ਵਰ੍ਹੇਗੰਡ ਮੌਕੇ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਕਿਸਾਨਾਂ ਵੱਲੋਂ ਕੰਮਕਲਾਂ ਦੇ ਨਾਇਬ ਤਹਿਸੀਲਦਾਰ ਰਾਹੀਂ ਦੇਸ਼ ਦੀ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ, ਜਸਵਿੰਦਰ ਸਿੰਘ ਮਿਆਣੀ, ਬਲਵਿੰਦਰ ਸਿੰਘ ਬਿੱਟੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਆਗੂਆ ਗਿਆਨ ਸਿੰਘ ਮੰਡ, ਦਰਸਣ ਸਿੰਘ ਕੰਡਿਆਲਾ ਕਲਾਂ ਦੀ ਅਗਵਾਈ ਵਿੱਚ ਸੌਂਪੇ ਪੱਤਰ ਰਾਹੀਂ ਮੰਗ ਕੀਤੀ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਪੱਖ ਦੀਆਂ ਨੀਤੀਆਂ ਨੂੰ ਲਾਗੂ ਕਰਨ ਤੋਂ ਰੋਕਿਆ ਜਾਵੇ। ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ। ਜਿਸ ਕਰਕੇ ਕੇਂਦਰ ਸਰਕਾਰ ਜਨਤਕ ਖੇਤਰ ਦੇ ਅਦਾਰਿਆਂ ਨੂੰ ਜਾਣ ਬੁੱਝ ਕੇ ਘਾਟੇ ਵਿੱਚ ਪਾ ਰਹੀ ਹੈ। ਮੋਦੀ ਸਰਕਾਰ ਇਹਨਾਂ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਅਡਾਨੀਆਂ ਅੰਬਾਨੀਆ ਨੂੰ ਵੇਚ ਕੇ ਦੇਸ਼ ਦੀ ਸਾਰੀ ਪੂੰਜੀ ਹੜਪ ਕਰਕੇ ਕਾਰਪੋਰਟਾ ਦਾ ਢਿੱਡ ਭਰਨਾ ਚਾਹੁੰਦੀ ਹੈ।
ਕਿਸਾਨ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ “ਲੁਟੇਰੇ ਕਾਰਪੋਰੇਟੋ ਭਾਰਤ ਛੱਡੋ”।
ਇਸ ਮੌਕੇ ਤੇ ਹੋਰਨਾ ਤੋ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਲਛਮਣ ਸਿੰਘ ਕੂੰਮਕਲਾਂ, ਕੁਲਦੀਪ ਸਿੰਘ ਮਿਆਣੀ, ਭਗਵੰਤ ਸਿੰਘ, ਆਤਮਾ ਸਿੰਘ ਰਤਨਗੜ੍ਹ, ਬੀਕੇਯੂ ਲੱਖੋਵਾਲ ਦੇ ਆਗੂ ਸਾਬਕਾ ਸਰਪੰਚ ਗੁਰਦਿਆਲ ਸਿੰਘ ਝੂਗੀਆ ਕਾਦਰ, ਬਲਵੀਰ ਸਿੰਘ ਮੰਡ, ਭਜਨ ਸਿੰਘ ਹਾਜ਼ਰ ਸਨ। ਇਸ ਮੌਕੇ ਆਗੂਆਂ ਵੱਲੋਂ ਮੋਦੀ ਸਰਕਾਰ ਤੇ ਲੁਟੇਰੇ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।

Comments
Post a Comment