ਕਿਸਾਨ ਆਗੂ ਦੀ ਮਾਤਾ ਗੁਰਮੇਲ ਕੌਰ ਦਾ ਹੋਇਆ ਦੇਹਾਂਤ


ਡੇਹਲੋ: ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਪ੍ਰਧਾਨ ਮੋਹਣਜੀਤ ਸਿੰਘ ਕਿਲ੍ਹਾ ਰਾਏਪੁਰ ਦੀ ਮਾਤਾ ਗੁਰਮੇਲ ਕੌਰ ਪਤਨੀ ਅਮਰਜੀਤ ਸਿੰਘ ਸਦੀਵੀ ਵਿਛੋੜਾ ਦੇ ਗਏ। ਉਹਨਾਂ ਵੱਲੋਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿੱਚ ਆਪਣਾ ਬਣਦਾ ਹਿੱਸਾ ਪਾਇਆ ਸੀ। ਉਹ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਮੋਰਚੇ ਵਿੱਚ ਆਪਣੀ ਹਾਜ਼ਰੀ ਭਰਦੇ ਰਹੇ। ਉਹਨਾਂ ਦੇ ਜੱਦੀ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੰਤਿਮ ਸੰਸਕਾਰ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਰਘਵੀਰ ਸਿੰਘ ਆਸੀ ਕਲਾਂ, ਨੰਬਰਦਾਰ ਨਿਰਭੈ ਸਿੰਘ, ਰਣਜੀਤ ਸਿੰਘ ਸਾਇਆ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ।

ਇਸ ਮੌਕੇ ਇਕ ਵੱਖਰੇ ਪ੍ਰੈਸ ਨੋਟ ਰਾਹੀਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਖ਼ਜ਼ਾਨਚੀ ਗੁਰਮੇਲ ਸਿੰਘ ਰੂਮੀ ਅਤੇ ਜਗਤਾਰ ਸਿੰਘ ਚਕੌਹੀ ਨੇ ਮਾਤਾ ਜੀ ਦੇ ਦੇਹਾਂਤ ਤੇ ਪਰਿਵਾਰ ਨਾਲ ਗਹਿਰੀ ਹਮਦਰਦੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ