ਮਾਤਾ ਸਵਿੰਦਰ ਕੌਰ ਦੇ ਦੇਹਾਂਤ ‘ਤੇ ਸ਼ੋਕ ਦਾ ਪ੍ਰਗਟਾਵਾ
ਤਰਨ ਤਾਰਨ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜੰਗ ਬਹਾਦਰ ਸਿੰਘ ਤੁੜ ਨੂੰ ਉਸ ਸਮੇ ਭਾਰੀ ਸਦਮਾ ਪੁੱਜਾ ਜਦੋਂ ਮਾਤਾ ਸਵਿੰਦਰ ਕੌਰ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਮੌਕੇ ਪੁੱਜੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪਰਗਟ ਸਿੰਘ ਜਾਮਾਰਾਏ, ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਆਗੂ ਮਨਜੀਤ ਸਿੰਘ ਕੋਟ ਮੁਹੰਮਦ ਖਾਨ, ਰੇਸ਼ਮ ਸਿੰਘ ਫੈਲੋਕੇ, ਬਲਵਿੰਦਰ ਸਿੰਘ ਫੇਲੋਕੇ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਥੀ ਹਰਦਲੇਰ ਸਿੰਘ ਤੁੜ ਨੇ ਦੱਸਿਆ ਕੇ ਮਾਤਾ ਨਮਿਤ ਭੋਗ 26 ਅਗਸਤ ਨੂੰ ਉਹਨਾ ਦੇ ਗ੍ਰਹਿ ਵਿਖੇ ਪਾਏ ਜਾਣਗੇ।

Comments
Post a Comment