3 ਅਕਤੂਬਰ ਨੂੰ ਲਖੀਮਪੁਰ ਖੀਰੀ ਕਾਂਡ ਦੇ ਨਿਆਂ ਲਈ ਅਤੇ ਸਮਾਰਟ ਚਿੱਪ ਮੀਟਰ ਲਗਾਉਣ ਵਿਰੁੱਧ 26 ਅਕਤੂਬਰ ਨੂੰ ਧਰਨੇ
ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਸਾਨ ਆਗੂਆਂ ਰਘਬੀਰ ਸਿੰਘ ਬੈਨੀਪਾਲ, ਨਛੱਤਰ ਸਿੰਘ ਜੈਤੋ, ਬਲਵਿੰਦਰ ਸਿੰਘ ਰਾਜੂਔਲਖ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਲਖੀਮਪੁਰ ਖੀਰੀ ਕਾਂਡ ਦੇ ਦਿਨ 3 ਅਕਤੂਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਲਈ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਨਰਿੰਦਰ ਮੋਦੀ ਅਤੇ ਖੀਰੀ ਕਾਂਡ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁਤਲੇ ਫੂਕ ਪ੍ਰਦਰਸ਼ਨ ਕਰਨ ਦੇ ਐਕਸ਼ਨ ਦੀ ਸਫਲਤਾ ਲਈ ਵਿਉਂਤਬੰਦੀ ਕੀਤੀ ਗਈ। ਮੀਟਿੰਗ ਵਿੱਚ ਇੱਕ ਹੋਰ ਫੈਸਲਾ ਕਰਕੇ ਬਿਜਲੀ ਮਹਿਕਮੇ ਵੱਲੋਂ ਲਾਏ ਜਾ ਰਹੇ ਸਮਾਰਟ ਚਿੱਪ ਮੀਟਰਾਂ ਦੇ ਵਿਰੋਧ ਵਿਚ 26 ਅਕਤੂਬਰ ਨੂੰ ਐਸ ਈ ਦਫਤਰਾਂ ਸਾਹਮਣੇ 11 ਤੋਂ 2 ਵਜੇ ਤੱਕ ਤਿੰਨ ਘੰਟਿਆਂ ਲਈ ਧਰਨੇ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੇ ਸਰਬਸੰਮਤੀ ਨਾਲ ਹੜਾਂ ਨਾਲ ਪ੍ਰਭਾਵਿਤ ਗੰਨਾ ਕਾਸ਼ਤਕਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਭਵਿੱਖ ਵਿੱਚ ਇਸ ਲਈ ਸੰਘਰਸ਼ ਪ੍ਰੋਗਰਾਮ ਦੇਣ ਅਤੇ ਫਗਵਾੜੇ ਦੀ ਖੰਡ ਮਿੱਲ ਸਾਹਮਣੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਨ ਦਾ ਫੈਸਲਾ ਵੀ ਕੀਤਾ ਹੈ। ਮੀਟਿੰਗ ਦੀ ਸ਼ੁਰੂਆਤ ਵਿੱਚ ਪ੍ਰਸਿੱਧ ਖੇਤੀ ਵਿਗਿਆਨੀ ਡਾਕਟਰ ਐਸ.ਸਵਾਮੀਨਾਥਨ, ਕਿਸਾਨ ਆਗੂ ਵਰਿੰਦਰ ਡਾਗਰ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ ਨਾਲ ਮੁਕਤਸਰ ਜ਼ਿਲ੍ਹੇ ਵਿੱਚ ਨਹਿਰ ਵਿਚ ਡਿੱਗੀ ਬੱਸ ਦੇ ਹਾਦਸੇ ਵਿੱਚ ਜਾਨ ਗਵਾਉਣ ਮ੍ਰਿਤਕਾ...