ਲੁਧਿਆਣਾ ਦੀ ਹੋਈ ਮੀਟਿੰਗ: 11 ਤੋ 13 ਸਤੰਬਰ ਨੂੰ ਜਗਰਾਓ ਵਿਖੇ ਲੱਗੇਗਾ ਧਰਨਾ
ਰਾਏਕੋਟ: ਸੰਯੁਕਤ ਕਿਸਾਨ ਮੋਰਚੇ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 11 ਤੋਂ 13 ਸਤੰਬਰ ਤੱਕ ਲਗਾਤਾਰ ਧਰਨਾ ਜਗਰਾਓ ਤੋ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਦੀ ਰਹਾਇਸ਼ ਜਗਰਾਓ ਵਿਖੇ ਲਗਾਇਆ ਜਾਵੇਗਾ। ਇਸ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬਲਦੇਵ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਰਾਏਕੋਟ ਵਿਖੇ ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਕੀਤਾ। ਅੱਜ ਦੀ ਮੀਟਿੰਗ ਵਿੱਚ ਹਾਜ਼ਰ ਕਿਸਾਨ ਜਥੇਬੰਦੀਆਂ ਆਲ ਇੰਡੀਆ ਕਿਸਾਨ ਸਭਾ (ਹਨਨ ਮੁੱਲਾ), ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ(1936), ਕਿਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ (ਧਨੇਰ), ਬੀਕੇਯੂ ਦੋਆਬਾ, ਬੀਕੇਯੂ ਅਜ਼ਾਦ, ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੰਜਾਬ ਕਿਸਾਨ ਯੂਨੀਅਨ ਦੇ ਆਗੂਆ ਬਲਜੀਤ ਸਿੰਘ ਗਰੇਵਾਲ, ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਚਮਕੌਰ ਸਿੰਘ ਬਰਮੀ, ਜਸਵੀਰ ਸਿੰਘ ਝੱਜ, ਤਰਲੋਚਨ ਸਿੰਘ ਝੋਰੜਾ, ਜਸਦੇਵ ਸਿੰਘ ਲੱਲਤੋ, ਜਗਤਾਰ ਸਿੰਘ, ਲਾਡੀ ਚਾਹਲ ਸਹੌਲੀ, ਤਪਿੰਦਰ ਸਿੰਘ ਲੋਹਟਬੰਦੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹੜ੍ਹਾ ਕਾਰਨ ਹੋਏ ਨੁਕਸਾਨ ਦਾ ਪੰਜਾਬ ਦੀ ਮਾਨ ਤੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਵਿੱਚ ਗੁੱਸੇ ਦੀ ਲਹਿਰ ਹੈ। ਉਹਨਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਪਹਿਲਾਂ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਸਾਰੇ ਵਿਧਾਇਕਾਂ ਤੇ ਮੈਂਬਰ ਪਾਰਲੀਮੈਂਟ ਨੂੰ ਚਿਤਾਵਨੀ ਪੱਤਰ ਦਿੱਤੇ ਸਨ ਪਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਕੋਈ ਗੱਲ ਨਹੀਂ ਸੁਣੀ। ਜਿਸ ਕਾਰਨ ਮਜਬੂਰ ਹੋ ਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁੜ ਧਰਨਾ ਲਾਉਣਾ ਪੈ ਰਿਹਾ ਹੈ। ਜਿਸ ਦੀ ਜ਼ਿੰਮੇਵਾਰ ਸੂਬਾ ਤੇ ਕੇਂਦਰ ਸਰਕਾਰ ਹੈ। ਆਗੂਆ ਨੇ ਇਸ ਐਕਸ਼ਨ ਦੀ ਸਫਲਤਾ ਲਈ ਕਮੇਟੀਆਂ ਬਣਾ ਕੇ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਹੋਰਨਾ ਤੋ ਇਲਾਵਾ ਹਰਨੇਕ ਸਿੰਘ ਅੱਚਰਵਾਲ, ਜਸਪ੍ਰੀਤ ਸਿੰਘ, ਗੁਰਮਿੰਦਰ ਸਿੰਘ ਗੋਗੀ, ਤਜਿੰਦਰ ਸਿੰਘ ਹਾਜ਼ਰ ਸਨ।

Comments
Post a Comment