ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦੇ ਭਰਾ ਉੱਪਰ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

 



ਜਲੰਧਰ: ਪਿਛਲੇ ਦਿਨੀਂ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋ ਦੇ ਕਸਬਾ ਕਲਾਨੌਰ ‘ਚ ਸਥਿਤ ਘਰ ਉੱਪਰ ਕੁੱਝ ਅਣਪਛਾਤੇ ਮਾੜੇ ਅਨਸਰਾਂ ਵੱਲੋਂ ਹਮਲਾ ਕਰਕੇ ਹਰਜੀਤ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਕਾਹਲੋ ਨੂੰ ਗੋਲੀ ਮਾਰ ਕੇ ਸਖ਼ਤ ਜਖ਼ਮੀ ਕਰ ਦਿੱਤਾ ਸੀ। ਪੁਲਿਸ ਕੋਲ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਵੀ ਅਜੇ ਤੱਕ ਹਮਲਾ ਕਰਨ ਵਾਲੇ ਪੁਲਿਸ ਦੀ ਗ੍ਰਿਫ਼ਤ ‘ਚੋਂ ਬਾਹਰ ਹਨ।

ਇਸ ਘਟਨਾ ਉੱਪਰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਹਮਲਾ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋ ਉੱਪਰ ਕੀਤਾ ਗਿਆ ਸੀ, ਪਰ ਉਹ ਘਰ ਨਾ ਹੋਣ ਕਾਰਨ ਉਹਨਾਂ ਦੇ ਭਰਾ ਨੂੰ ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਕਾਹਲੋ ਭਰਾ ਹੱਕ ਸੱਚ ਦੀ ਲੜਾਈ ਵਿੱਚ ਹਮੇਸ਼ਾ ਹੀ ਆਗੂ ਰੋਲ ਅਦਾ ਕਰਦੇ ਹਨ। ਜਿਸ ਕਰਕੇ ਕਾਹਲੋ ਭਰਾ ਮਾੜੇ ਅਨਸਰਾਂ ਨੂੰ ਚੰਗੇ ਨਹੀਂ ਲਗਦੇ। ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਮਾੜੇ ਦੌਰ ਵਿੱਚੋਂ ਨਿਕਲ ਰਹੀ ਹੈ। ਜਿਸ ਕਾਰਨ ਗੁੰਡਾ ਅਨਸਰਾਂ ਦੇ ਹੌਸਲੇ ਬੁਲੰਦ ਹਨ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇੱਕ ਦੋ ਦਿਨ ਵਿੱਚ ਹਮਲਾਵਰਾਂ ਨੂੰ ਪੁਲੀਸ ਨੇ ਗ੍ਰਿਫਤਾਰ ਨਾ ਕੀਤਾ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਬਾਕੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ