ਜਮਹੂਰੀ ਕਿਸਾਨ ਸਭਾ ਪੰਜਾਬ ਨੇ ਕੀਤਾ ਸ਼ਹੀਦ ਭਗਤ ਸਿੰਘ ਨੂੰ ਯਾਦ



ਡੇਹਲੋ: ਸ਼ਹੀਦ ਭਗਤ ਸਿੰਘ ਦੇ ਅੱਜ 116ਵੇਂ ਜਨਮ ਦਿਨ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ‘ਚ ਸਥਿਤ ਦਫਤਰ ਵਿੱਚ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਹਾਰ ਪਾਕੇ ਲੱਡੂ ਵੰਡੇ ਗਏ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰਾਂ ਸ਼ਹੀਦ ਭਗਤ ਸਿੰਘ ਦੀਆਂ ਨੀਤੀ ਤੇ ਵਿਚਾਰਾਂ ਨੂੰ ਤਿਲਾਂਜਲੀ ਦੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀਆਂ ਹਨ। ਉਹਨਾਂ ਕਿਹਾ  ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਸੇਧ ਲੈਕੇ ਦੇਸ਼ ਵਿੱਚ ਫਿਰਕੂ ਸਦਭਾਵਨਾ ਦਾ ਮਾਹੌਲ ਸਿਰਜਿਆ ਜਾ ਸਕਦਾ ਹੈ। ਸ਼ਹੀਦਾਂ ਦੇ ਵਿਚਾਰਾਂ ਨੂੰ ਲਾਗੂ ਕਰਕੇ ‘ਇੱਕ ਮਨੁੱਖ ਹੱਥੋਂ ਦੂਜੇ ਮਨੁੱਖ ਦੀ ਲੁੱਟ” ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਏਰੀਆ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ, ਮਲਕੀਤ ਸਿੰਘ ਗਰੇਵਾਲ, ਦਫਤਰ ਸਕੱਤਰ ਨਛੱਤਰ ਸਿੰਘ, ਕਾਕਾ ਜੜਤੌਲੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ