ਗੱਲਾ ਮਜ਼ਦੂਰਾਂ ਦੇ ਸੰਘਰਸ਼ ਦੀ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਹਮਾਇਤ


ਜਗਰਾਉਂ: ਗੱਲਾ ਮਜ਼ਦੂਰ ਯੂਨੀਅਨ ਵੱਲੋ 1 ਅਕਤੂਬਰ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਅਣਮੁੱਲੇ ਸਮੇਂ ਲਈ ਹੜਤਾਲ ਦਾ ਸੱਦਾ ਦਿੱਤਾ ਹੈ। ਗੱਲਾ ਮਜ਼ਦੂਰ ਯੂਨੀਅਨ ਦੇ ਹੱਕੀ ਸੰਘਰਸ਼ ਦੀ ਹਮਾਇਤ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜ਼ਿਲ੍ਹਾ ਖਜਾਨਚੀ ਗੁਰਮੇਲ ਸਿੰਘ ਰੂਮੀ ਨੇ ਕਿਹਾ ਕਿ ਸਰਕਾਰ ਨੂੰ ਗੱਲਾ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਹੱਕੀ ਮੰਗਾਂ ਦਾ ਜਲਦੀ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਜੇਕਰ ਮਜ਼ਦੂਰਾਂ ਨੇ ਹੜਤਾਲ ਕਰ ਦਿੱਤੀ ਤਾਂ ਮੰਡੀਆਂ ਵਿੱਚ ਝੋਨੇ ਦੀ ਫਸਲ ਰੁਲਣ ਦੇ ਅਸਾਰ ਬਣ ਜਾਣਗੇ। ਜਿਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੋਵੇਗਾ, ਉੱਥੇ ਗੱਲਾ ਮਜ਼ਦੂਰਾਂ ਵਿੱਚ ਬੇਭਰੋਸੀ ਦਾ ਮਾਹੌਲ ਬਣੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਗੱਲਾ ਮਜ਼ਦੂਰਾਂ ਦੀ ਗੱਲ ਸੁਣ ਕੇ ਉਹਨਾਂ ਦੀ ਹੜਤਾਲ ਤੋ ਪਹਿਲਾਂ ਇਸ ਮਸਲੇ ਨੂੰ ਨਿਬੇੜ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇ ਮਜ਼ਦੂਰ ਹੜਤਾਲ ਤੇ ਜਾਂਦੇ ਹਨ, ਤਾਂ ਜਮਹੂਰੀ ਕਿਸਾਨ ਸਭਾ ਉਹਨਾਂ ਦੇ ਸੰਘਰਸ਼ ਦੀ ਹਰ ਸੰਭਵ ਸਹਾਇਤਾ ਕਰੇਗੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ