ਡਾ. ਸਵਾਮੀਨਾਥਨ ਦੇ ਵਿਛੋੜੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਗਹਿਰਾ ਅਫ਼ਸੋਸ



ਜਲੰਧਰ: ਉਘੇ ਮਾਹਿਰ ਅੱਜ ਡਾ. ਐਮ. ਐਸ ਸਵਾਮੀਨਾਥਨ 98 ਸਾਲ ਦੀ ਉਮਰ ਭੋਗ ਕੇ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦੇ ਵਿਛੋੜੇ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਸਭਾ ਦੇ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਵਲੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਡਾ. ਸਵਾਮੀਨਾਥਨ ਦੀ ਮੌਤ ‘ਤੇ ਗਹਿਰੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਡਾ. ਸਾਹਿਬ ਮਾਹਰ ਖੇਤੀ ਵਿਗਿਆਨੀ ਅਤੇ ਖੇਤੀ ਅਰਥ ਸ਼ਾਸਤਰੀ ਸਨ। ਜਿੰਨਾ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਉਹਨਾਂ ਕਿਸਾਨਾਂ ਦੀ ਫ਼ਸਲਾਂ ਦੇ ਮੁਨਾਫ਼ੇ ਵਾਲੇ ਮੁੱਲ ਦੀ ਸਫ਼ਾਰਿਸ਼ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਾਰੀਆਂ ਫਸਲਾਂ ਦੇ ਰੇਟ ਫਸਲ ਬੀਜਣ ਤੋਂ ਪਹਿਲਾਂ ਐਲਾਨ ਕੀਤੇ ਜਾਣ। ਐਲਾਨ ਕੀਤੇ ਭਾਅ ਵਿਚ ਸਾਰੇ ਖ਼ਰਚੇ ਜੋੜ ਕਿ ਫ਼ਸਲ ਦਾ ਰੇਟ ਤਹਿ ਹੋਵੇ। ਅੱਜ ਵੀ ਸੰਘਰਸ਼ਸੀਲ ਕਿਸਾਨ ਆਪਣੀਆਂ ਫਸਲਾਂ ਦਾ ਰੇਟ ਡਾ. ਸਵਾਮੀਨਾਥਨ ਦੀ ਸਫ਼ਾਰਿਸ਼ ਕੀਤੀ ਰਿਪੋਰਟ ਮੁਤਾਬਕ ਮੰਗ ਰਹੇ ਹਨ। ਆਗੂਆਂ ਨੇ ਕਿਹਾ ਕਿ ਡਾ. ਸਾਹਿਬ ਦੇ ਜਾਣ ਨਾਲ ਪਰਿਵਾਰ ਅਤੇ  ਕਿਸਾਨਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਵੱਲੋਂ ਖੇਤੀ ਨੂੰ ਉੱਨਤ ਕਰਨ ਵਿੱਚ ਪਾਏ ਗਏ ਯੋਗਦਾਨ ਕਰਕੇ ਸਦਾ ਯਾਦ ਰੱਖਿਆ ਜਾਵੇਗਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ