ਸੰਯੁਕਤ ਕਿਸਾਨ ਮੋਰਚੇ ਦਾ ਜਗਰਾਉਂ ‘ਚ ਦੂਜੇ ਦਿਨ ਵੀ ਧਰਨਾ ਜਾਰੀ

 



ਜਗਰਾਉਂ: ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਕੀਤੇ ਧਰਨਿਆਂ ਦੀ ਕੜੀ ਵਜੋਂ ਅੱਜ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਦੀ ਸਥਾਨਕ ਰਿਹਾਇਸ਼ ਦੇ ਸਾਹਮਣੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ (1936) ਦੇ ਆਗੂ ਚਮਕੌਰ ਸਿੰਘ ਬਰਮੀ, ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਬਿੱਲੂ ਵਿਲਾਇਤੀਆਂ, ਕੁੱਲ ਹਿੰਦ ਕਿਸਾਨ ਸਭਾ (ਹੱਨਨ ਮੁੱਲਾ) ਦੇ ਬਲਜੀਤ ਸਿੰਘ ਗਰੇਵਾਲ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਬੀਕੇਯੂ ਡਕੌਦਾ (ਧਨੇਰ) ਦੇ ਇੰਦਰਜੀਤ ਸਿੰਘ ਧਾਲੀਵਾਲ, ਬੀਕੇਯੂ ਦੋਆਬਾ ਦੇ ਜਸਪ੍ਰੀਤ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਬਲਰਾਜ ਸਿੰਘ ਕੋਟਉਮਰਾ, ਪੰਜਾਬ ਕਿਸਾਨ ਯੂਨੀਅਨ ਦੇ ਹਰਜੀਤ ਸਿੰਘ ਗਰੇਵਾਲ, ਦਸ਼ਮੇਸ਼ ਕਿਸਾਨ ਯੂਨੀਅਨ ਦੇ ਰਣਜੀਤ ਸਿੰਘ ਗੁੜੇ ਨੇ ਆਖਿਆ ਕਿ ਸੂਬੇ ਤੇ ਕੇਂਦਰ ਸਰਕਾਰ ਦੀ ਸਰਕਾਰ ਨੂੰ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਦੀ ਮੱਦਦ ਕਰਨੀ ਚਾਹੀਦੀ ਸੀ, ਪਰ ਅਜੇ ਤੱਕ ਸਰਕਾਰ ਨੇ ਉਹਨਾਂ ਦੇ ਹੋਏ ਨੁਕਸਾਨ ਦੀ ਗਿਦਾਵਰੀ ਵੀ ਨਹੀ ਕਰਵਾਈ। ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮਸ਼ਹੂਰੀਆਂ ਦੇ ਨਾਮ ’ਤੇ ਹਜ਼ਾਰਾਂ ਕਰੋੜ ਰੁਪਏ ਦੇ ਅਖਬਾਰਾ ਨੂੰ ਇਸ਼ਤਿਹਾਰ ਤਾਂ ਦੇ ਦਿੱਤੇ। ਪਰ ਕਿਸਾਨਾਂ ਮਜ਼ਦੂਰਾਂ ਨੂੰ ਰਾਹਤ ਦੇ ਨਾਮ ਤੇ ਇੱਕ ਪੈਸਾ ਵੀ ਉਹਨਾਂ ਦੇ ਖਾਤਿਆਂ ਵਿੱਚ ਨਹੀ ਪਾਇਆ। ਆਗੂਆਂ ਨੇ ਮੰਗ ਕੀਤੀ ਕਿ ਕੱਲ ਤੱਕ ਜੇ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀ ਗੱਲ ਨਾ ਸੁਣੀ ਤਾਂ ਉਹ ਅਗਲੇ ਸੰਘਰਸ਼ਾਂ ਐਲਾਨ ਕਰਨ ਲਈ ਮਜਬੂਰ ਹੋਣਗੇ। ਸਟੇਜ ਸਕੱਤਰ ਦੀ ਡਿਊਟੀ ਜਸਵੀਰ ਸਿੰਘ ਝੱਜ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਬਲਦੇਵ ਸਿੰਘ ਲਤਾਲਾ, ਹਰਨੇਕ ਸਿੰਘ ਗੁੱਜਰਵਾਲ, ਗੁਰਮੇਲ ਸਿੰਘ ਰੂਮੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਹੁਕਮ ਰਾਜ ਦੇਹੜਕਾ, ਤਰਲੋਚਨ ਸਿੰਘ ਝੋਰਡਾ, ਜਗਤਾਰ ਸਿੰਘ ਦੇਹੜਕਾਂ, ਨਿਹਾਲ ਸਿੰਘ ਤਲਵੰਡੀ, ਸ਼ਵਿੰਦਰ ਸਿੰਘ ਤਲਵੰਡੀ ਰਾਏ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ