ਜਮਹੂਰੀ ਕਿਸਾਨ ਸਭਾ ਪੰਜਾਬ ਦੀ ਏਰੀਆਂ ਕਮੇਟੀ ਜੋਧਾਂ ਦੇ ਪ੍ਰਧਾਨ ਇੰਦਰਜੀਤ ਸਿੰਘ ਸਹਿਜਾਦ ਦਾ ਹੋਇਆ ਦੇਹਾਂਤ
ਜੋਧਾਂ: ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਜੋਧਾਂ ਦੇ ਪ੍ਰਧਾਨ ਇੰਦਰਜੀਤ ਸਿੰਘ ਸਹਿਜਾਦ ਦਾ ਅੱਜ ਸਵੇਰ ਤੜਕਸਾਰ ਦੇਹਾਂਤ ਹੋ ਗਿਆ। ਉਹਨਾਂ ਦੀ ਉਮਰ ਅਜੇ ਤਕਰੀਬਨ 41 ਸਾਲ ਸੀ। ਉਹ ਇਲਾਕੇ ਦੀਆਂ ਕਈ ਸਮਾਜਸੇਵੀ ਸੰਸਥਾਵਾਂ ਦੇ ਨਾਲ ਜੁੜੇ ਹੋਏ ਸਨ। ਉਹਨਾਂ ਵੱਲੋਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਅੰਦੋਲਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਗਿਆ। ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ‘ਤੇ ਸਥਿਤ ਉਹਨਾਂ ਦੇ ਜੱਦੀ ਪਿੰਡ ਸਹਿਜਾਦ ਵਿੱਚ ਮਾਸਟਰ ਪੈਲਸ ਦੇ ਉਹ ਮਾਲਕ ਸਨ। ਆਪਣੀਆਂ ਕਿਸਾਨਾਂ ਨੂੰ ਦਿੱਤੀਆਂ ਸੇਵਾਵਾਂ ਕਰਕੇ ਉਹ ਇਸ ਵਾਰ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਜੋਧਾਂ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਸਨ।
ਇੰਦਰਜੀਤ ਸਿੰਘ ਦੇ ਜੱਦੀ ਪਿੰਡ ਸਹਿਜਾਦ ਵਿਖੇ ਉਹਨਾਂ ਦੇ ਸੰਸਕਾਰ ਦੇ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ, ਰਣਜੀਤ ਸਿੰਘ ਸਾਇਆ, ਅਮਰਜੀਤ ਸਿੰਘ ਸਹਿਜਾਦ, ਕਰਮ ਸਿੰਘ ਗਰੇਵਾਲ ਵੱਲੋਂ ਜਥੇਬੰਦੀ ਦਾ ਝੰਡਾ ਪਾਕੇ ਸ਼ਰਧਾਂਜਲੀ ਦਿੱਤੀ। ਆਗੂਆਂ ਨੇ ਉਹਨਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਇੱਕ ਵੱਖਰੇ ਪ੍ਰੈਸ ਨੋਟ ਰਾਹੀਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਗੁਰਮੇਲ ਸਿੰਘ ਰੂਮੀ, ਡਾਕਟਰ ਪ੍ਰਦੀਪ ਜੋਧਾਂ (ਕਨੇਡਾ), ਡਾਕਟਰ ਅਜੀਤ ਰਾਮ ਸ਼ਰਮਾ ਝਾਂਡੇ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਬਲਦੇਵ ਸਿੰਘ ਧੂਲਕੋਟ, ਚਮਕੌਰ ਸਿੰਘ ਛਪਾਰ, ਸੁਖਵਿੰਦਰ ਸਿੰਘ ਰਤਨਗੜ੍ਹ, ਲਛਮਣ ਸਿੰਘ ਕੂੰਮਕਲਾਂ, ਕੁਲਵੰਤ ਸਿੰਘ ਮੋਹੀ ਨੇ ਉਹਨਾਂ ਦੇ ਵਿਛੋੜੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਕਿਰਤੀ ਕਿਸਾਨਾਂ ਦੇ ਭਲੇ ਲਈ ਇੰਦਰਜੀਤ ਸਿੰਘ ਸਹਿਜਾਦ ਵੱਲੋ ਪਾਏ ਗਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ।


Comments
Post a Comment