ਜਮਹੂਰੀ ਕਿਸਾਨ ਸਭਾ ਨੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਹਰੀਕੇ: ਅੱਜ ਜਮਹੂਰੀ ਕਿਸਾਨ ਸਭਾ ਦੇ ਆਗੂ ਜਗੀਰ ਸਿੰਘ ਗੰਡੀਵਿੰਡ ਦੀ ਅਗਵਾਈ ਵਿੱਚ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਗੰਡੀਵਿੰਡ ਤੇ ਹਰੀਕੇ ਦਾਣਾ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਨੇ ਕਿਹਾ ਕਿ ਕੇਂਦਰ ਸਰਕਾਰ ਸ਼ੈਲਰ ਮਾਲਕਾਂ ਦੇ ਚੌਲ ਖਰੀਦਣ ਮੌਕੇ ਫੌਟੀਫਾਈਂਡ ਚਾਵਲ ਮਿਕਸ ਕਰਨ ਦੀ ਸ਼ਰਤ ਲਗਾਉਂਦੀ ਹੈ, ਇਹ ਸ਼ਰਤ ਪੂਰੀ ਕਰਨ ਉਪਰੰਤ ਵੀ ਸ਼ੈਲਰ ਮਾਲਕਾਂ ਦੇ ਚਾਵਲਾ ਦਾ ਮਿਆਰ ਪੂਰਾ ਨਹੀਂ ਹੁੰਦਾ ਤੇ ਸ਼ੈਲਰ ਮਾਲਕਾਂ ਦਾ ਚਾਵਲ ਨਹੀਂ ਚੁੱਕਿਆ ਜਾਂਦਾ ਤੇ ਸ਼ੈਲਰ ਮਾਲਕਾਂ ਦਾ ਕਰੋੜਾਂ ਦਾ ਨੁਕਸਾਨ ਹੁੰਦਾ ਹੈ। ਸ਼ੈਲਰ ਮਾਲਕਾਂ ਦੀ ਮੰਗ ਹੈ ਕਿ ਸਰਕਾਰ ਸਾਡਾ ਸਧਾਰਨ ਚਾਵਲ ਖਰੀਦ ਕਰੇ ਤੇ ਆਪਣੀ ਜ਼ੁਮੇਵਾਰੀ ਤੇ ਫੌਟੀਫਾਈਡ ਚਾਵਲ ਮਿਕਸ ਕਰੇ। ਸ਼ੈਲਰ ਮਾਲਕਾ ਦੀ ਮੰਗ ਹੈ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਨਾ ਚਿਰ ਸਰਕਾਰ ਵੱਲੋਂ ਖਰੀਦਿਆ ਝੋਨਾ ਮੰਡੀਆਂ ਵਿੱਚੋਂ ਨਹੀਂ ਚੁੱਕਣਗੇ। ਜੇਕਰ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਹੀਂ ਹੁੰਦੀ ਤਾਂ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗ ਜਾਣਗੇ ਜਿਸ ਨਾਲ ਕਿਸਾਨਾਂ, ਆੜ੍ਹਤੀਆਂ, ਪੱਲੇਦਾਰਾਂ, ਟਰਾਂਸਪੋਰਟਰਾਂ ਸਭ ਨੂੰ ਮੁਸੀਬਤਾਂ ਆਉਣਗੀਆਂ।
ਜਮਹੂਰੀ ਕਿਸਾਨ ਸਭਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਸ ਮਸਲੇ ਦਾ ਤੁਰੰਤ ਹੱਲ ਕਰਨ ਦਾ ਉਪਰਾਲਾ ਕਰੇ। ਇਸ ਮੌਕੇ ਕਾਮਰੇਡ ਬਾਜ ਸਿੰਘ ਗੰਡੀਵਿੰਡ, ਦਿਲਬਾਗ ਸਿੰਘ, ਨਿਸ਼ਾਨ ਸਿੰਘ, ਜੀਵਨ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਵਿਰਸਾ ਸਿੰਘ, ਰਣਧੀਰ ਸਿੰਘ, ਅਨਵਰ ਸਿੰਘ, ਦਿਲਬਾਗ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਭੇਜ ਸਿੰਘ, ਅਵਤਾਰ ਸਿੰਘ ਆਦਿ ਇਲਾਕੇ ਦੇ ਕਿਸਾਨ ਹਾਜ਼ਰ ਸਨ।

Comments
Post a Comment