ਪ੍ਰੋ. ਬਲਵਿੰਦਰ ਕੌਰ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ



ਜਗਰਾਉਂ : “ਪਿਛਲੇ 2 ਸਾਲ ਤੋ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਅੱਧ ਵਿਚਕਾਰ ਲਟਕ ਰਹੀ ਭਰਤੀ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਲਈ ਮਜਬੂਰ ਹੋਈ ਪ੍ਰੋ. ਬਲਵਿੰਦਰ ਕੌਰ ਦੀ ਮੌਤ ਲਈ ਪੰਜਾਬ ਸਰਕਾਰ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ। ਜੇ ਕਰ ਪੰਜਾਬ ਸਰਕਾਰ ਇਹਨਾਂ ਅਧਿਆਪਕਾ ਤੇ ਦੂਜੇ ਸਟਾਫ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਉਹਨਾਂ ਨੂੰ ਨੌਕਰੀ ਜੋਆਇਨ ਕਰਵਾ ਦਿੰਦੇ ਤਾਂ ਬਲਵਿੰਦਰ ਕੌਰ ਦੀ ਜਾਨ ਬਚ ਸਕਦੀ ਸੀ।” ਉਪਰੋਕਤ ਬਿਆਨ ਪ੍ਰੈਸ ਨੂੰ ਜਾਰੀ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਅਤੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਹੇ। ਉਹਨਾਂ ਕਿਹਾ ਪ੍ਰੋ. ਬਲਵਿੰਦਰ ਕੌਰ ਨੇ ਆਪਣੀ ਜਾਨ ਦੇਣ ਤੋਂ ਪਹਿਲਾਂ ਲਿਖੇ ਪੱਤਰ ਵਿੱਚ ਸਾਫ ਤੌਰ ਤੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਲਿਖ ਕੇ ਉਸ ਉੱਪਰ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖਿਆ ਮੰਤਰੀ ਨੂੰ ਅਹੁਦੇ ਤੋਂ ਹਟਾ ਕੇ ਪ੍ਰੋ. ਬਲਵਿੰਦਰ ਕੌਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣਾਂ ਵਿੱਚ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਸਰਕਾਰ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਫੇਲ ਹੋਈ ਹੈ, ਉੱਥੇ ਨਸ਼ੇ ਦੇ ਵੱਧ ਰਹੇ ਰੁਝਾਨ ਨੂੰ ਵੀ ਨਹੀ ਰੋਕ ਸਕੀ। 

ਆਗੂਆਂ ਨੇ ਆਖਿਆ ਕਿ ਜੇ ਸਰਕਾਰ ਨੇ ਇਸ ਅਧਿਆਪਕਾ ਨੂੰ ਇਨਸਾਫ਼ ਨਾ ਦਿੱਤਾ ਤਾਂ ਕਿਸਾਨ ਜਥੇਬੰਦੀਆਂ ਅਗਲੀ ਮੀਟਿੰਗ ਕਰਕੇ ਆਪਣੀ ਰਣਨੀਤੀ ਤਹਿ ਕਰਨਗੀਆਂ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ