ਫਿਲੌਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੁਤਲਾ ਫੂਕਿਆ


ਫਿਲੌਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਇੱਥੇ ਅਰਬੀ ਫੂਕ ਮੁਜ਼ਾਹਰਾ ਕੀਤਾ ਗਿਆ। ਅਸ ਤੋਂ ਪਹਿਲਾ ਇਕੱਠੇ ਹੋਏ ਕਿਸਾਨਾਂ ਨੂੰ ਆਗੂਆਂ ਨੇ ਸੰਬੋਧਨ ਕਰਦਿਆਂ ਲਖੀਮਪੁਰ ਖੀਰੀ ਦੇ ਦੋਸ਼ੀ ਟੈਨੀ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਲਖੀਮਪੁਰ ਖੀਰੀ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦੇਣ ਦੀ ਮੰਗ ਕਰਦਿਆਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ 5 ਲੱਖ ਦਾ ਮੁਆਵਜ਼ਾ ਅਤੇ 1 ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। 

ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ, ਜ਼ਿਲ੍ਹਾ ਸਕੱਤਰ ਗੁਰਕਮਲ ਸਿੰਘ, ਮੱਖਣ ਸਿੰਘ ਕੰਦੋਲਾ, ਗੁਰਨਾਮ ਸਿੰਘ ਤੱਗੜ, ਬਲਕਾਰ ਸਿੰਘ, ਸਰਬਜੀਤ ਢੰਡਾ, ਬਲਵਿੰਦਰ ਸਿੰਘ ਢੇਸੀ, ਕੁਲਜੀਤ ਸਿੰਘ ਫਿਲੌਰ, ਤਰਜਿੰਦਰ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਰੁੜਕੀ, ਅਮਰੀਕ ਸਿੰਘ ਰੁੜਕਾ, ਬਲਜੀਤ ਸਿੰਘ, ਮੱਖਣ ਸਿੰਘ ਰੁੜਕਾ ਨੇ ਅਗਵਾਈ ਕੀਤੀ।

ਸਥਾਨਕ ਰੈਸਟ ਹਾਊਸ ਤੋਂ ਇਕੱਠੇ ਹੋ ਕੇ ਕਿਸਾਨਾਂ ਨੇ ਸ਼ਹਿਰ ਮੁਖ ਚੌਂਕ ‘ਚ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ