ਰਈਆ ‘ਚ ਕਾਲਾ ਦਿਨ ਮਨਾਇਆ
ਰਈਆ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਨੇੜਲੇ ਕਸਬੇ ਤਿਕੁੰਨੀਆ ਵਿਖੇ ਕੇਂਦਰੀ ਵਜੀਰ ਅਜੇ ਮਿਸ਼ਰਾ ਟੈਣੀ ਦੇ ਭਤੀਜੇ ਅਸ਼ੀਸ਼ ਮਿਸ਼ਰਾ ਵੱਲੋਂ ਜੀਪ ਹੇਠ ਦਰੜ ਸ਼ਹੀਦ ਕੀਤੇ ਕਿਸਾਨਾਂ ਅਤੇ ਕਵਰੇਜ ਕਰ ਰਹੇ ਸ਼ਹੀਦ ਪੱਤਰਕਾਰ ਦੀ ਯਾਦ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸੈਂਕੜੇ ਕਾਰਕੁੰਨਾਂ ਵੱਲੋਂ ਕਸਬਾ ਰਈਆ ਦੇ ਬਜਾਰਾਂ ਵਿੱਚ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਿਸਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਆਗੂ ਸਵਿੰਦਰ ਸਿੰਘ ਖਹਿਰਾ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਕੁਲਵੰਤ ਸਿੰਘ ਛੱਜਲਵੱਡੀ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਅਮਰੀਕ ਸਿੰਘ ਦਾਊਦ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਬੁਟਾਰੀ, ਪ੍ਰਭਜੀਤ ਸਿੰਘ ਤਿੰਮੋਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਕੁਰਬਾਨੀ ਨੇ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਨੂੰ ਬੁਲੰਦੀਆਂ ਤੇ ਪਹੁੰਚਾਇਆ ਸੀ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਅਗਵਾਈ ਹੇਠ ਖੇਤੀ ਕਾਨੂੰਨ ਰੱਦ ਹੋਏ ਸਨ। ਆਗੂਆਂ ਨੇ ਕਿਹਾ ਕਿ ਇਸ ਕਤਲ ਕਾਂਡ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਹਾਲੇ ਤੱਕ ਮੰਤਰੀ ਮੰਡਲ ਵਿੱਚ ਸ਼ਾਮਲ ਰੱਖਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ। ਅੱਜ ਦੇ ਇਕੱਠ ਨੂੰ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ ਤੋਂ ਇਲਾਵਾ ਸੱਜਣ ਸਿੰਘ ਤਿੰਮੋਵਾਲ, ਪਰਵਿੰਦਰ ਸਿੰਘ ਰਈਆ, ਨਿਰਮਲ ਸਿੰਘ ਭਿੰਡਰ, ਪਰਗਟ ਸਿੰਘ ਟੌਂਗ, ਹਰਭਜਨ ਸਿੰਘ ਫੇਰੂਮਾਨ, ਸੁਖਦੇਵ ਸਿੰਘ ਫੇਰੂਮਾਨ, ਇਕਬਾਲ ਸਿੰਘ ਟੌਂਗ, ਬਲਵਿੰਦਰ ਵਡਾਲਾ, ਜੁਗਿੰਦਰ ਸਿੰਘ ਨਿੱਝਰ, ਗੁਰਜੰਟ ਸਿੰਘ ਮੁੱਛਲ, ਅਮਰਜੀਤ ਸਿੰਘ ਚੌਹਾਨ ਰਾਣਾ ਠੱਠੀਆਂ, ਸੁਖਵਿੰਦਰ ਸਿੰਘ ਛੱਜਲਵੱਡੀ, ਦਲਬੀਰ ਸਿੰਘ ਸ਼ਾਹ, ਹਰਦੇਵ ਸਿੰਘ ਬੋਦੇਵਾਲ, ਸਰਬਰਿੰਦਰ ਸਿੰਘ ਬੋਦੇਵਾਲ ਆਦਿ ਹਾਜ਼ਰ ਸਨ।

Comments
Post a Comment