ਰਾਜਪਾਲ ਨੂੰ ਮੰਗ ਪੱਤਰ ਸੌਂਪਣ ਉਪਰੰਤ ਤਿੰਨ ਦਿਨਾਂ ਧਰਨਾ ਸਮਾਪਤ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੱਦੇ ’ਤੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਕਿਸਾਨ ਧਰਨਾ ਅੱਜ ਦੋਵਾਂ ਸੂਬਿਆਂ ਦੇ ਰਾਜਪਾਲਾਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਜਾਣ ਮਗਰੋਂ ਸਮਾਪਤ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਬਾਅਦ ਦੁਪਹਿਰ ਧਰਨੇ ਖਤਮ ਕਰਨ ਦਾ ਰਸਮੀ ਐਲਾਨ ਕੀਤਾ ਗਿਆ, ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਤੋਂ ਆਏ ਵੱਡੀ ਗਿਣਤੀ ਕਿਸਾਨਾਂ ਨੇ ਆਪਣੇ ਟਰੈਕਟਰਾਂ ਸਣੇ ਘਰ ਵਾਪਸੀ ਕਰ ਲਈ ਹੈ। ਕਿਸਾਨਾਂ ਦੇ ਘਰ ਵਾਪਸੀ ਕਰਨ ਦੇ ਨਾਲ ਹੀ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਮੁਹਾਲੀ ਅਤੇ ਪੰਚਕੂਲਾ ਦੇ ਨਾਲ ਲੱਗਦੀਆਂ ਸੜਕਾਂ ’ਤੇ ਆਵਾਜਾਈ ਬਹਾਲ ਹੋ ਗਈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਚੰਡੀਗੜ੍ਹ-ਮੁਹਾਲੀ ਦੀ ਹੱਦ ’ਤੇ ਪੈਂਦੇ ਪਿੰਡ ਜਗਤਪੁਰਾ ਦੇ ਨਜ਼ਦੀਕ ਮੋਰਚਾ ਲਗਾਇਆ ਸੀ। ਇਸੇ ਕਰ ਕੇ ਚੰਡੀਗੜ੍ਹ ਪੁਲੀਸ ਨੇ ਸੈਕਟਰ-47/48 ਵਾਲੇ ਚੌਕ ’ਤੇ ਹੀ ਬੈਰੀਕੇਡ ਲਗਾ ਕੇ ਇਸ ਸੜਕ ’ਤੇ ਆਵਾਜਾਈ ਬੰਦ ਕਰ ਦਿੱਤੀ ਸੀ। ਪੁਲੀਸ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ। ਇਸੇ ਤਰ੍ਹਾਂ ਮੁਹਾਲੀ ਪੁਲੀਸ ਨੇ ਵੀ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦੇ ਸਾਹਮਣੇ ਵਾਲੀ ਸੜਕ ’ਤੇ ਮੁਹਾਲੀ ਦੇ 11 ਫੇਜ਼ ਵਾਲੇ ਚੌਕ ਤੋਂ ਆਮ ਲੋਕਾਂ ਦੀ ਆਵਾਜਾਈ ਬੰਦ ਕਰ ਦਿੱਤੀ ਸੀ। ਇੱਥੋਂ ਵੀ ਲੋਕਾਂ ਨੂੰ ਬਦ...