26, 27, 28 ਨਵੰਬਰ ਦੀ ਤਿਆਰੀ ਲਈ ਕੀਤੀ ਮੀਟਿੰਗ



ਰਈਆ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26, 27, 28 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਮੰਗਾਂ ਦੀ ਪ੍ਰਾਪਤੀ ਲਈ ਲੱਗਣ ਜਾ ਰਹੇ ਮੋਰਚੇ ਵਿੱਚ ਤਹਿਸੀਲ ਬਾਬਾ ਬਕਾਲਾ ਸਾਹਿਬ ਤੋਂ ਸੈਂਕੜੇ ਕਿਸਾਨ ਟਰੈਕਟਰ ਟਰਾਲੀਆਂ ’ਤੇ ਸਵਾਰ ਹੋ ਕੇ ਜਾਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਇਕਾਈ ਬਾਬਾ ਬਕਾਲਾ ਸਾਹਿਬ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਆਗੂਆਂ ਹਰਪ੍ਰੀਤ ਸਿੰਘ ਬੁਟਾਰੀ, ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿੰਮੋਵਾਲ ਅਤੇ ਦਿਹਾਤੀ ਮਜਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕੀਤਾ। ਆਗੂਆਂ ਨੇ ਕਿਹਾ ਇਤਿਹਾਸਕ ਦਿੱਲੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਕਿਸਾਨਾਂ ਦੀ ਨੁਮਾਇੰਦਗੀ ਵਾਲੀ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਕਮੇਟੀ ਬਣਾਉਣ ਵੇਲੇ ਵਾਅਦਾ ਵਫਾ ਨਹੀਂ ਹੋਇਆ। ਡਾਕਟਰ ਐਮ ਐਸ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਮੁਤਾਬਕ ਸੀ2 ਫਾਰਮੂਲੇ ਅਨੁਸਾਰ ਭਾਅ ਨਾ ਦੇਣ ਕਾਰਨ, ਮਸ਼ੀਨਰੀ ਦਾ ਮੁੱਲ ਵਧਣ ਨਾਲ ਅਤੇ ਰਸਾਇਣਕ ਖਾਦਾਂ ਅਤੇ ਕੀੜੇਮਾਰ ਦਵਾਈਆਂ ਮਹਿੰਗੀਆਂ ਹੋਣ ਕਾਰਨ ਕਿਸਾਨੀ ਕਰਜੇ ਦੇ ਬੋਝ ਹੇਠ ਦੱਬੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਬਿਜਲੀ ਸੋਧ ਕਾਨੂੰਨ ਤਹਿਤ ਨਿੱਜੀਕਰਨ ਵੱਲ ਵਧਿਆ ਜਾ ਰਿਹਾ ਹੈ ਜਿਸ ਕਾਰਨ ਬਿਜਲੀ ਸਬੰਧੀ ਸਬਸਿਡੀਆਂ ਖਤਮ ਹੋ ਜਾਣਗੀਆਂ ਜਿਸਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਸੰਘਰਸ਼ ਦੀ ਕੜੀ ਵਜੋਂ ਸਾਰੇ ਦੇਸ਼ ਦੀਆਂ ਰਾਜਧਾਨੀਆਂ ਅੰਦਰ ਕਿਸਾਨਾਂ ਦੇ ਵੱਡੇ ਇਕੱਠ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ 26, 27, 28 ਨਵੰਬਰ 2023 ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦਾ ਵਿਸ਼ਾਲ ਇਕੱਠ ਹੋਵੇਗਾ।

ਅੱਜ ਦੀ ਮੀਟਿੰਗ ਨੂੰ ਸਵਿੰਦਰ ਸਿੰਘ ਖਹਿਰਾ, ਨਿਰਮਲ ਸਿੰਘ ਭਿੰਡਰ, ਪਲਵਿੰਦਰ ਸਿੰਘ ਮਹਿਸਮਪੁਰ, ਪਰਗਟ ਸਿੰਘ ਟੌਂਗ, ਅਮਰਜੀਤ ਸਿੰਘ ਡੇਅਰੀਵਾਲਾ, ਨੰਬਰਦਾਰ ਸੁਖਵੰਤ ਸਿੰਘ ਵਡਾਲਾ, ਬਸੰਤ ਸਿੰਘ ਛੱਜਲਵੱਡੀ, ਗੁਲਜ਼ਾਰ ਸਿੰਘ ਰਤਨਗੜ੍ਹ, ਸਰਦੂਲ ਸਿੰਘ ਸਿੰਘਪੁਰਾ, ਰਸ਼ਪਾਲ ਸਿੰਘ ਬੁਟਾਰੀ, ਰਾਜਵਿੰਦਰ ਸਿੰਘ ਸੰਗਰਾਏ, ਸੁਰਜੀਤ ਸਿੰਘ ਤਲਵੰਡੀ, ਜੁਗਿੰਦਰ ਸਿੰਘ ਨਿੱਝਰ, ਗੁਰਦੀਪ ਸਿੰਘ ਲੋਹਗੜ੍ਹ ਹਰਨੇਕ ਸਿੰਘ ਸੋਨੂੰ ਬੁਟਾਰੀ ਨੇ ਵੀ ਸੰਬੋਧਨ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

*20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਕਿਸਾਨਾਂ ਦੀ ਦੇਸ਼ ਪੱਧਰ ਦੀ ਕਾਨਫਰੰਸ ਅਤੇ ਰੈਲੀ ਦੀ ਸਫਲਤਾ ਲਈ ਕਿਸਾਨ ਆਗੂਆਂ ਦੀ ਵਿਸ਼ਾਲ ਤਿਆਰੀ ਮੀਟਿੰਗ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ