6 ਨਵੰਬਰ ਨੂੰ ਨਿਉਜਕਲਿਕ ਦੇ ਹੱਕ ਵਿੱਚ ਮੋਦੀ ਸਰਕਾਰ ਦਾ ਕੀਤਾ ਜਾਵੇਗਾ ਪਿੱਟ ਸਿਆਪਾ



ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸਭਾ ਦੇ ਸੂਬਾ ਦਫ਼ਤਰ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫਲਸਤੀਨ ਅੰਦਰ ਬੱਚਿਆਂ ਤੇ ਨਿਰਦੋਸ਼ ਲੋਕਾਂ ਦੀ ਜੰਗ ਵਿੱਚ ਮਾਰੇ ਜਾਣ ਤੇ ਸ਼ੋਕ ਮਤਾ ਪਾਸ ਕਰਦਿਆਂ ਜੰਗ ਬੰਦੀ ਦੀ ਮੰਗ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਨਿਉਜਕਲਿਕ ਦੇ ਹੱਕ ਵਿੱਚ ਜ਼ਿਲ੍ਹਾ ਕੇਂਦਰਾਂ ਅਤੇ ਸਬ-ਡਵੀਜ਼ਨਾ ਉਪਰ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਇਸ ਨਿਉਜ ਗਰੁੱਪ ਵਿਰੁੱਧ ਝੂਠੇ ਪਰਚੇ ਕਰਕੇ ਲੋਕਾਂ ਦੀ ਅਵਾਜ ਨੂੰ ਬੰਦ ਕਰਨਾ ਚਾਹੁੰਦੀ ਹੈ। ਪਰ ਦੇਸ਼ ਦੇ ਕਿਰਤੀ ਕਿਸਾਨ ਮੋਦੀ ਸਰਕਾਰ ਨੂੰ ਇਸ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਕਿਸਾਨ ਮਜ਼ਦੂਰ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਤੋਂ 28 ਨਵੰਬਰ ਤੱਕ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਧਰਨੇ ਦਿੱਤੇ ਜਾਣਗੇ। ਇਹਨਾਂ ਧਰਨਿਆਂ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਪੂਰੇ ਜ਼ੋਰ ਨਾਲ ਸ਼ਾਮਿਲ ਹੋਵੇਗੀ। ਉਹਨਾਂ ਕਿਹਾ ਕਿ ਇਸ ਸਬੰਧੀ ਸਭਾ ਵੱਲੋ ਸਾਰੀਆਂ ਡਿਊਟੀਆਂ ਦੀ ਵੰਡ ਕਰ ਲਈ ਗਈ ਹੈ। ਇਹਨਾਂ ਧਰਨਿਆਂ ਵਿੱਚ ਕਿਸਾਨ ਆਪਣੇ ਟਰੈਕਟਰ ਟਰਾਲੀਆ ਸਮੇਤ ਲੰਗਰ ਦਾ ਸਮਾਨ ਲੈਕੇ ਧਰਨੇ ਵਿੱਚ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 26 ਤੋ 28 ਨਵੰਬਰ ਤੱਕ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਤਿੰਨ ਦਿਨ ਦਾ ਧਰਨਾ ਲਗਾਉਣਗੀਆ। ਇਸ ਸੰਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਵਲੋ ਸਾਰੇ ਜ਼ਿਲ੍ਹਿਆਂ ਦੀ ਗਿਣਤੀ ਮੁਤਾਬਕ ਤਿਆਰੀ ਅਰੰਭ ਦਿੱਤੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਵਿੱਚ ਇਹਨਾਂ ਧਰਨਿਆਂ ਸਬੰਧੀ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਮੀਟਿੰਗ ਦੀ ਜਾਣਕਾਰੀ ਪ੍ਰੈਸ ਜਾਰੀ ਕਰਦਿਆਂ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸਭਾ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਮੈਂਬਰਸ਼ਿਪ ਕੀਤੀ ਜਾ ਰਹੀ ਹੈ। ਸਭਾ ਦੇ ਵਿਸਥਾਰ ਲਈ ਕਿਸਾਨਾਂ ਵਿੱਚ ਜਾਗਰੂਕਤਾ ਲਈ ਵਿਸ਼ੇਸ਼ ਪਹੁੰਚ ਕੀਤੀ ਜਾ ਰਹੀ ਹੈ। ਸੂਬਾਈ ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ ਨੇ ਪਿਛਲਾ ਹਿਸਾਬ ਕਿਤਾਬ ਪੇਸ਼ ਕੀਤਾ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ