ਪੰਜਾਬੀ ਮਾਂ ਬੋਲੀ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਸਖਤੀ ਨਾਲ ਲਾਗੂ ਕਰੇ: ਬਾਜ ਗੰਡੀਵਿੰਡ

ਪੱਟੀ: ਮਨੁੱਖ ਨੂੰ ਹੋਰ ਭਾਸ਼ਾ ਦਾ ਗਿਆਨ ਹੋਵੇ ਪਰ ਆਪਣੀ ਮਾਤਾ ਭਾਸ਼ਾ ਦਾ ਗਿਆਨ ਜ਼ਰੂਰੀ ਹੈ। ਜੇਕਰ ਅਸੀਂ ਆਪਣੀ ਮਾਤ ਭਾਸ਼ਾ ਨਾਲੋਂ ਟੁੱਟ ਗਏ ਸਮਝੋ ਆਪਣੀ ਵਿਰਾਸਤ ਸਭਿਆਚਾਰ ਨਾਲੋ ਟੱਟ ਗਏ। ਇਸ ਕਰਕੇ ਕੇਂਦਰ ਅਤੇ ਪੰਜਾਬ ਨੂੰ ਮਾਤ ਭਾਸ਼ਾ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਮਾਤ ਭਾਸ਼ਾ ਨੂੰ ਸਬੰਧਤ ਰਾਜ ਦੇ ਹਰ ਸਰਕਾਰੀ ਜਾਂ ਪ੍ਰਾਈਵੇਟ ਵਿਦਿਅਕ ਅਦਾਰੇ ਅਤੇ ਅਦਾਲਤਾਂ ਵਿੱਚ ਮਾਤ ਭਾਸ਼ਾ ਸਖਤੀ ਨਾਲ ਲਾਗੂ ਕਰਾਉਣਾ ਚਾਹੀਦਾ ਹੈ ਅਤੇ ਪੰਜਾਬ ‘ਚ ਪੰਜਾਬੀ ਨੂੰ ਲਾਗੂ ਕਰਵਾਉਣ ਲਈ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ ਕਰਨਾ ਚਾਹੀਦਾ ਹੈ।

ਇਹ ਬਿਆਨ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਪੱਟੀ ਦੇ ਮੀਤ ਪ੍ਰਧਾਨ ਕਾਮਰੇਡ ਬਾਜ ਸਿੰਘ ਗੰਡੀਵਿੰਡ ਨੇ ਪ੍ਰੈਸ ਨੂੰ ਜਾਰੀ ਕਰਦਿਆਂ ਕਿਹਾ ਕਿ ਲੰਮੇ ਸਮੇਂ ਦੌਰਾਨ ਪੰਜਾਬੀ ਬੋਲੀ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਲਗਾਤਾਰ ਪੰਜਾਬੀ ਬੋਲੀ ਨਾਲ ਵਿਤਕਰੇ ਕਰਦੀ ਆ ਰਹੀ ਹੈ। ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬੀ ਦਾ ਟੈਸਟ ਰੱਖਿਆ ਹੋਇਆ ਹੈ, ਜਿਸ ਵਿੱਚ ਹਰ ਵਿਅਕਤੀ ਨੂੰ ਨੌਕਰੀ ਦਾ ਟੈਸਟ ਦੇਣ ਲੋਈ ਹਰੇਕ ਨੂੰ ਪਹਿਲਾ ਪੰਜਾਬੀ ਦਾ ਟੈਸਟ ਪਾਸ ਕਰਨਾ ਪਵੇਗਾ ਅਤੇ 50% ਨੰਬਰ ਲਾਜ਼ਮੀ ਹਨ। ਦੂਸਰੇ ਪਾਸੇ ਪੰਜਾਬੀ ਨੂੰ ਲਾਗੂ ਕਰਨ ਵਿੱਚ ਸਰਕਾਰ ਬੁਰੀ ਤਰਾਂ ਨਕਾਮ ਸਿੱਧ ਹੋਈ ਹੈ।

ਉਨ੍ਹਾਂ ਕਿਹਾ ਪੰਜਾਬੀ ਬੋਲਦੇ ਇਲਾਕੇ ਪੰਜਾਬ ਦੇ ਹਵਾਲੇ ਕੀਤੇ ਜਾਣ ਅਤੇ ਅਦਾਲਤਾਂ ‘ਚ ਸਖਤੀ ਨਾਲ ਪੰਜਾਬੀ ਲਾਗੂ ਕੀਤੀ ਜਾਵੇ ਤਾਂ ਜੋ ਹਰ ਆਦਮੀ ਆਪਣੇ ਕੇਸ ਦੀ ਵਕੀਲਾਂ ਵੱਲੋਂ ਕੀਤੀ ਜਾ ਰਹੀ ਬਹਿਸ ਸੁਣ ਸਕੇ ਅਤੇ ਅੰਗਰੇਜ਼ੀ ਭਾਸ਼ਾ ਦੇ ਨਾਂ ਹੇਠ ਭੋਲੇ ਭਾਲੇ ਲੋਕਾਂ ਦੀ ਲੁੱਟ ਬੰਦ ਹੋ ਸਕੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ