ਬਿਨਾਂ ਮੁਆਵਜ਼ਾ ਦਿੱਤੇ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਦੀ ਕੋਸ਼ਿਸ਼ ਮੰਦਭਾਗੀ



ਜੋਧਾਂ: ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਅਤੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਸਰਕਾਰ ਵਲੋਂ ਭਾਰਤਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਬਿਨ੍ਹਾਂ ਮੁਆਵਜ਼ਾ ਦਿੱਤੇ ਜਬਰੀ ਕਬਜ਼ੇ ਦੀ ਕੋਸ਼ਿਸ਼ ਨੂੰ ਮੰਦਭਾਗਾ ਦੱਸਿਆ ਹੈ। ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਕਿਸਾਨਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਦਾ ਮੁੱਲ ਮਾਰਕੀਟ ਰੇਟ ਮੁਤਾਬਕ ਸਮੇਤ ਸਾਰਿਆਂ ਭੱਤਿਆਂ ਦੇ ਨਹੀ ਦਿੰਦੀ, ਉੱਨਾਂ ਚਿਰ ਜਮਹੂਰੀ ਕਿਸਾਨ ਸਭਾ ਪੰਜਾਬ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ। ਆਗੂਆਂ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ ਸਰਕਾਰ ਪੀੜ੍ਹਤ ਕਿਸਾਨਾਂ ਨਾਲ ਮੀਟਿੰਗ ਕਰਕੇ ਜਲਦੀ ਇਸ ਮਸਲੇ ਦਾ ਸਾਰਥਿਕ ਹੱਲ ਕੱਢੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੇ ਹੱਲ ਲਈ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮੋਰਚਾ ਲਗਾਇਆ ਜਾਵੇਗਾ। ਜਿਸ ਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਜ਼ੋਰਦਾਰ ਤਿਆਰੀਆ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ