ਸਾਥੀ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੁਖਦਾਈ ਵਿਛੋੜਾ
ਗੁਰਾਇਆ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਅਤੇ ਉੱਘੇ ਕਿਸਾਨ ਘੁਲਾਟੀਏ ਸਾਥੀ ਸ਼ਿੰਗਾਰਾ ਸਿੰਘ ਦੁਸਾਂਝ ਸਦੀਵੀ ਵਿਛੋੜਾ ਦੇ ਗਏ। ਸਾਥੀ ਦੁਸਾਂਝ ਨੇ ਦਿੱਲੀ ਕਿਸਾਨ ਮੋਰਚੇ ਸਮੇਤ ਅਨੇਕਾਂ ਕਿਸਾਨ ਘੋਲਾਂ ਤੇ ਜਮਹੂਰੀ ਸ਼ੰਘਰਸ਼ਾਂ ਵਿਚ ਸ਼ਾਨਾਮੱਤੀ ਭੂਮਿਕਾ ਅਦਾ ਕੀਤੀ ਸੀ। ਸਾਥੀ ਦੁਸਾਂਝ ਨੇ ਅਧਿਆਪਕ ਵਜੋਂ ਨੌਕਰੀ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਘੋਲਾਂ ਵਿਚ ਵੀ ਮਿਸਾਲੀ ਯੋਗਦਾਨ ਪਾਇਆ ਸੀ।
ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ, ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਹਾਰੀ, ਪ੍ਰੈਸ ਸਕੱਤਰ ਹਰਨੇਕ ਸਿੰਘ ਗੁਜ਼ਰਵਾਲ, ਦਿਹਾਤੀ ਮਜ਼ਦੁਰ ਸਭਾ ਪੰਜਾਬ ਦੇ ਪ੍ਰਧਾਨ ਸਾਥੀ ਦਰਸ਼ਨ ਨਾਹਰ, ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਸਾਥੀ ਸ਼ਿੰਗਾਰਾ ਸਿੰਘ ਦੁਸਾਂਝ ਦੇ ਵਿਛੋੜੇ ਨੂੰ ਲਹਿਰ ਲਈ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਦਿਆਂ ਉਨ੍ਹਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕੀਤੀ ਹੈ।

Comments
Post a Comment