ਜਮਹੂਰੀ ਕਿਸਾਨ ਸਭਾ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਕਿਲ੍ਹਾ ਰਾਏਪੁਰ ਤੋ ਹੋਇਆ ਰਵਾਨਾ
ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ‘ਚ ਲੱਗੇ ਲਗਾਤਾਰ ਧਰਨੇ ਵਿੱਚ ਸ਼ਾਮਲ ਹੋਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਹੇਠ ਪਿੰਡ ਕਿਲ੍ਹਾ ਰਾਏਪੁਰ ਤੋਂ ਰਵਾਨਾ ਹੋਇਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਅਮਰੀਕ ਸਿੰਘ ਜੜਤੌਲੀ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਮੁਕਰ ਰਹੀ ਹੈ। ਉਲਟਾਂ ਦੇਸ਼ ਵਿੱਚ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਕਰਕੇ ਕਾਰਪੋਰੇਟਾਂ ਦਾ ਢਿੱਡ ਭਰ ਰਹੀ ਹੈ। ਉਹਨਾਂ ਪੰਜਾਬ ਸਰਕਾਰ ‘ਤੇ ਵਰ੍ਹਦਿਆ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਮੰਨਣ ਦੀ ਥਾਂ ਉਹਨਾਂ ਨੂੰ ਬਦਨਾਮ ਕਰ ਰਿਹਾ ਹੈ। ਆਗੂਆਂ ਨੇ ਆਖਿਆ ਕਿ ਜੇ ਕੇਂਦਰ ਤੇ ਸੂਬਾ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਬਲਵੀਰ ਸਿੰਘ ਭੁੱਟਾ, ਚਮਕੌਰ ਸਿੰਘ ਛਪਾਰ, ਬਲਵਿੰਦਰ ਸਿੰਘ ਜੱਗਾ, ਹਰਦਿਆਲ ਸਿੰਘ ਹਾਜ਼ਰ ਸਨ।

Comments
Post a Comment