ਤਰਨ ਤਾਰਨ ਵਿਖੇ ਐਫਆਈਆਰ ਦੀਆਂ ਕਾਪੀਆਂ ਸਾੜੀਆਂ Get link Facebook X Pinterest Email Other Apps -ਜੇਕੇਐੱਸ ਨਿਊਜ਼ ਸਰਵਿਸ Monday, November 06, 2023 ਤਰਨ ਤਾਰਨ: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਡੀਸੀ ਦਫਤਰ ਅੱਗੇ ਨਿਊਜ਼ ਕਲਿਕ ਤੇ ਕੀਤੀ ਐਫਆਈਆਰ ਦੀਆਂ ਕਾਪੀਆਂ ਸਾੜੀਆਂ ਗਈਆਂ। Get link Facebook X Pinterest Email Other Apps Comments
26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ -ਜੇਕੇਐੱਸ ਨਿਊਜ਼ ਸਰਵਿਸ Wednesday, November 04, 2026 ਲੁਧਿਆਣਾ-03 ਨਵੰਬਰ, ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਹਰਿੰਦਰ ਸਿੰਘ ਲੱਖੋਵਾਲ, ਬਲਕਰਨ ਸਿੰਘ ਬਰਾੜ ਅਤੇ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਹੋਈ । ਮੀਟਿੰਗ ਵਿੱਚ ਹੇਠ ਲਿਖੇ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। * ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 26 ਨਵੰਬਰ ਦੇ ਪ੍ਰੋਗਰਾਮ ਸਬੰਧੀ:* ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 12 ਅਕਤੂਬਰ ਦੀ ਮੀਟਿੰਗ ਵਿੱਚ ਐਲਾਨ ਕੀਤਾ ਗਿਆ ਸੀ ਕਿ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਅੰਦੋਲਨ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਸਾਰੀਆਂ ਫਸਲਾਂ 'ਤੇ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ, ਕਿਸਾਨਾਂ ਦੀ ਕਰਜ਼ਾ ਮਾਫੀ ਅਤੇ ਹੋਰ ਮੰਗਾਂ 'ਤੇ ਲਿਖਤੀ ਭਰੋਸਾ ਦਿੱਤਾ ਸੀ, ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਪੰਜਾਬ ਵਿੱਚ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕੌਮੀ ਆਗੂ ਸੰਬੋਧਨ ਕਰਨਗੇ। * ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ 'ਤੇ ਮਤੇ ਨਾ ਪਾਉਣ ਸਬੰਧੀ:* ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ 6 ਸਤੰਬਰ ਤੱਕ ਚੰਡੀਗੜ੍ਹ ਮੋਰਚਾ ਲਾਇਆ ਗਿਆ ਸੀ। 6 ਸਤੰਬਰ ਨੂੰ ਮੀਟਿੰਗ ਕਰਕੇ ਪੰਜਾਬ ਸਰਕਾਰ ਨੇ ਪੰਜਾਬ ਪੁਨਰ ਐਕਟ 1966ਧਾਰਾ78, 79 ਅਤੇ 80 ਰੱਦ ਕਰਨ, ਪਿਛਲੇ ਸਾਰੇ ਸਮਝੌਤੇ ... Read more
ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ -ਜੇਕੇਐੱਸ ਨਿਊਜ਼ ਸਰਵਿਸ Sunday, November 15, 2026 ਜਲੰਧਰ-15 ਨਵੰਬਰ (। ) ਕੁੱਲ ਹਿੰਦ ਕਿਸਾਨ ਮਹਾਂ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰੈੱਸ ਨੂੰ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਤੋਂ ਜਾਰੀ ਕੀਤੇ ਬਿਆਨ ਵਿੱਚ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ (ਏ ਆਈ ਕੇ ਐਮ) ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਸਰਕਾਰਾਂ ਵੱਲੋਂ ਇਹ ਤਰਕ ਦੇਣਾ ਕਿ "ਝੋਨੇ ਖਰੀਦਣ ਦੀ ਲਿਮਟ ਪੂਰੀ ਹੋ ਗਈ ਹੈ," ਪੂਰੀ ਤਰ੍ਹਾਂ ਨਾਲ ਕਿਸਾਨਾਂ ਨਾਲ ਧੋਖਾ ਅਤੇ ਉਨ੍ਹਾਂ ਦੀ ਮਿਹਨਤ ਉੱਤੇ ਪਾਣੀ ਫੇਰਨ ਵਾਂਗ ਹੈ। ਸੂਬੇ ਦੀਆਂ ਝੋਨਾ ਮੰਡੀਆਂ ਵਿੱਚ ਅੱਜ ਵੀ ਲੱਖਾਂ ਕੁਇੰਟਲ ਝੋਨਾ ਬਿਨਾਂ ਵਿਕੇ ਖੁੱਲੇ ਆਸਮਾਨ ਹੇਠ ਜਾਂ ਆੜ੍ਹਤਾਂ ਦੀਆਂ ਦੁਕਾਨਾਂ ਅੱਗੇ ਪਿਆ ਹੋਇਆ ਹੈ। ਅਜਿਹੇ ਸਮੇਂ ਵਿੱਚ ਜਦੋਂ ਕਿਸਾਨ ਆਪਣੀ ਫ਼ਸਲ ਨੂੰ ਵੇਚਣ ਲਈ ਦਿਨ-ਰਾਤ ਮੰਡੀਆਂ ਵਿੱਚ ਖੱਜਲ ਹੋ ਰਹੇ ਹਨ, ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਹੱਥ ਖੜ੍ਹੇ ਕਰ ਦੇਣਾ ਇਹ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਅਤੇ ਵਿਚੋਲਿਆਂ ਦੇ ਇਸ਼ਾਰੇ ਉੱਤੇ ਕੰਮ ਕਰ ਰਹੀਆਂ ਹਨ। ਉਹਨਾਂ ਮੰਗ ਕੀਤੀ ਕਿ ਝੋਨੇ ਦੀ ਤੁਰੰਤ ਖਰੀਦ ਸ਼ੁਰੂ ਹੋਵੇ, ਮੰਡੀਆਂ ਵਿੱਚ ਪ... Read more
ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ -ਜੇਕੇਐੱਸ ਨਿਊਜ਼ ਸਰਵਿਸ Monday, November 16, 2026 ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦੇਸ਼ ਭਗਤਾਂ ਦੇ ਵਿਚਾਰਾਂ ਤੇ ਪਹਿਰਾ ਦੇਣ ਦੀ ਲੋੜ- ਡਾ. ਕਾਲਖ ਅਤੇ ਗੁੱਜਰਵਾਲ ਜੋਧਾਂ- 16 ਨਵੰਬਰ, ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ, ਸੁਰੈਣ ਸਿੰਘ (ਵੱਡਾ), ਸੁਰੈਣ ਸਿੰਘ (ਛੋਟਾ), ਬਖ਼ਸ਼ੀਸ਼ ਸਿੰਘ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਸਾਂਝੇ ਤੌਰ ਤੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਬੁੱਤ ਉੱਪਰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸ਼ਹੀਦ ਸਰਾਭਾ ਅਤੇ ਉਹਨਾਂ ਦੇ ਵਿਚਾਰਾਂ ਤੋਂ ਸੇਧ ਲੈਕੇ ਦੇਸ਼ ਦੀ ਏਕਤਾ ਅਤੇ ਆਖੰਡਤਾ ਦੀ ਰਾਖੀ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋ ਜਨਸੰਘ ਦੇ ਦਿਸ਼ਾ ਨਿਰਦੇਸ਼ ਤੇ ਲਿਆਂਦੇ ਜਾ ਰਹੇ ਫਿਰਕੂ ਤੇ ਫਾਸੀਵਾਦੀ ਇੰਜਡੇ ਨੂੰ ਰੋਕਣ ਲਈ ਗਦਰ ਪਾਰਟੀ ਵੱਲੋ ਅਪਣਾਏ ਗਏ ਧਰਮ ਨਿਰਪੱਖ ਸਿਧਾਤ ਨੂੰ ਲੋਕਾ ਵਿੱਚ ਪ੍ਰਚਾਰ ਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।ਉਹਨਾਂ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲੋਕਾਂ ਵਿੱਚ ਕੀਤੇ ਚੋਣ ਵਾਅਦੇ ... Read more
Comments
Post a Comment