ਪਿੰਡ ਝਾਂਡੇ ‘ਚ ਜਮਹੂਰੀ ਕਿਸਾਨ ਸਭਾ ਨੇ ਮੋੜਿਆ ਚਿੱਪ ਵਾਲੇ ਮੀਟਰ ਲਾਉਣ ਵਾਲਿਆਂ ਨੂੰ



ਜੋਧਾਂ: ਅੱਜ ਪਿੰਡ ਝਾਂਡੇ ਵਿੱਚ ਪਾਵਰਕੌਮ ਦੇ ਅਧਿਕਾਰੀਆਂ ਨੂੰ ਜੋ ਕਿ ਪਿੰਡ ਵਿੱਚ ਚਿੱਪ ਵਾਲੇ ਮੀਟਰ ਲਾਉਣ ਆਏ ਸਨ, ਨੂੰ ਪਿੰਡ ਵਾਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਬਿਨ੍ਹਾਂ ਚਿੱਪ ਵਾਲੇ ਮੀਟਰ ਲਗਾਏ ਵਾਪਸ ਮੁੜਨਾ ਪਿਆ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਸਰਬਜੀਤ ਕੌਰ, ਗੁਰਸ਼ਰਨ ਸਿੰਘ ਨੀਟਾ, ਸੋਨੂੰ ਚਾਵਲਾ ਦੀ ਅਗਵਾਈ ਹੇਠ ਇਕੱਠੇ ਹੋਏ ਪਿੰਡ ਵਾਸੀਆਂ ਵੱਲੋ ਬਿਜਲੀ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਚਿੱਪ ਵਾਲੇ ਮੀਟਰ ਨੂੰ ਕਦੇ ਵੀ ਨਹੀਂ ਲੱਗਣ ਦੇਣਗੇ। ਜਿਸ ਕਾਰਨ ਬਿਜਲੀ ਮੁਲਾਜ਼ਮਾਂ ਨੂੰ ਵਾਪਸ ਮੁੜਨਾ ਪਿਆ। ਇਸ ਸਮੇਂ ਇਕੱਠੇ ਹੋਏ ਪਿੰਡ ਵਾਸੀਆਂ ਨੇ ਪਾਵਰਕੌਮ ਦੇ ਦਫਤਰ ਲੱਲਤੋ ਕਲਾਂ ਵਿਖੇ ਪੁੱਜ ਕੇ ਐਸਡੀਓ ਨੂੰ ਮੰਗ ਪੱਤਰ ਵੀ ਸੌਪਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਜੋਧਾਂ ਦੇ ਸਕੱਤਰ ਡਾ. ਅਜੀਤ ਰਾਮ ਸ਼ਰਮਾ ਝਾਂਡੇ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਨਿੱਜੀ ਕੰਪਨੀਆਂ ਦੇ ਦਬਾ ਹੇਠ ਚਿੱਪ ਵਾਲੇ ਮੀਟਰ ਲਗਾ ਕਿ ਪਾਵਰਕੌਮ ਨੂੰ ਕੋਢੀਆਂ ਦੇ ਭਾਅ ਵੇਚਣਾ ਚਾਹੁੰਦੀਆਂ ਹਨ। ਜਿਸ ਤੋਂ ਬਾਆਦ ਇਹ ਕੰਪਨੀਆਂ ਮਨ ਮਰਜ਼ੀ ਦੇ ਬਿਜਲੀ ਦੇ ਰੇਟ ਲਗਾਕੇ ਲੋਕਾਂ ਦੀ ਲੁੱਟ ਕਰਨਗੀਆਂ। ਉਹਨਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਲੋਕਾਂ ਦੇ ਸਹਿਯੋਗ ਨਾਲ ਸਰਕਾਰਾਂ ਨੂੰ ਉਹਨਾਂ ਦੇ ਗਲਤ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਰ ਮੁੜ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਦੇ ਸਖ਼ਤ ਰੋਹ ਦਾ ਸਾਹਮਣਾ ਕਰਨਾ ਪਵੇਗਾ

ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਨਰਿੰਦਰ ਸਿੰਘ, ਰਜਿੰਦਰਪਾਲ ਸਿੰਘ, ਚੰਨਾ ਝਾਂਡੇ, ਜੋਰਾ ਸਿੰਘ, ਪ੍ਰਕਾਸ਼ ਸਿੰਘ, ਮੀਤਾ ਝਾਂਡੇ, ਗੁਰਮੀਤ ਸਿੰਘ, ਬਲਵੀਰ ਸਿੰਘ, ਮੈਂਬਰ ਨਛੱਤਰ ਸਿੰਘ, ਮੈਂਬਰ ਮੋਹਣ ਸਿੰਘ, ਸੁਖਦੇਵ ਸਿੰਘ ਗੁਰਤੇਜ ਸਿੰਘ, ਸੁਖਜਿੰਦਰ ਸਿੰਘ, ਹਰਿੰਦਰ ਸਿੰਘ, ਜੋਬਨ ਸਿੰਘ, ਗਿਆਨ ਕੌਰ, ਗੁਰਮੀਤ ਕੌਰ, ਗੁਰਜੀਤ ਕੌਰ, ਸੁਖਵਿੰਦਰ ਕੌਰ ਤੇ ਪ੍ਰੇਮ ਲਤਾ ਵੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ