ਸਾਥੀ ਪਰਮਜੀਤ ਬੋਪਾਰਾਏ ਨੂੰ ਸਦਮਾ, ਮਾਤਾ ਦਾ ਦੇਹਾਂਤ
ਗੁਰਾਇਆ: ਜਮਹੂਰੀ ਕਿਸਾਨ ਸਭਾ ਦੇ ਆਗੂ ਸਾਥੀ ਪਰਮਜੀਤ ਬੋਪਾਰਾਏ ਦੇ ਮਾਤਾ ਜੀ ਬੀਬੀ ਬਲਬੀਰ ਕੌਰ ਦਾ ਕੱਲ੍ਹ ਦੇਹਾਂਤ ਹੋ ਗਿਆ। ਉਨ੍ਹਾ ਦਾ ਅਤਿਮ ਸਸਕਾਰ ਮਿਤੀ 14 ਦਸੰਬਰ 2023 ਨੂੰ 3 ਵਜੇ ਪਿੰਡ ਬੋਪਾਰਾਏ ਵਿਖੇ ਹੋਵੇਗਾ। ਇਸ ਮੌਕੇ ਪਰਿਵਾਰ ਨਾਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਮਨੋਹਰ ਗਿੱਲ, ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਨਾਹਰ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ।

Comments
Post a Comment