ਜਮਹੂਰੀ ਕਿਸਾਨ ਸਭਾ ਵਲੋਂ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਜਾਰੀ
ਡੇਹਲੋ: ਅੱਜ ਪਿੰਡ ਸੀਲੋ ਕਲਾਂ ਵਿੱਚ ਚਿੱਪ ਵਾਲੇ ਮੀਟਰ ਲਾਉਣ ਆਏ ਪਾਵਰਕੌਮ ਦੇ ਅਧਿਕਾਰੀਆਂ ਦਾ ਨਗਰ ਨਿਵਾਸੀ ਲੋਕਾਂ ਵੱਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਵਿੱਚ ਜੰਮ ਕੇ ਵਿਰੋਧ ਕੀਤਾ। ਜਿਸ ਵਿੱਚ ਵੱਡੀ ਗਿਣਤੀ ਔਰਤਾਂ ਦੀ ਸੀ। ਨਗਰ ਨਿਵਾਸੀਆਂ ਦੇ ਵਿਰੋਧ ਕਾਰਨ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਬਿਨ੍ਹਾਂ ਮੀਟਰ ਲਗਾਏ ਵਾਪਸ ਮੁੜਨਾ ਪਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਉਪ ਪ੍ਰਧਾਨ ਸੁਰਜੀਤ ਸਿੰਘ ਸੀਲੋ ਖ਼ੁਰਦ ਨੇ ਆਖਿਆ ਕਿ ਉਹਨਾਂ ਦੀ ਜਥੇਬੰਦੀ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵੇਗੀ। ਉਹਨਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਬਿਜਲੀ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਨਿੱਜੀ ਕੰਪਨੀਆਂ ਨੂੰ ਵੇਚ ਦੇਣਾ ਚਾਹੁੰਦੀਆਂ ਹਨ। ਨਿੱਜੀ ਕੰਪਨੀਆਂ ਬਿਜਲੀ ਦੇ ਮਨ ਮਰਜ਼ੀ ਦੇ ਰੇਟ ਤੈਅ ਕਰਕੇ ਲੋਕਾਂ ਦੀ ਲੁੱਟ ਕਰਨਗੀਆਂ। ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਉਹ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਜਾਰੀ ਰੱਖਣਗੇ।
ਇਸ ਦੇ ਨਾਲ ਹੀ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕੌਮ ਵਿੱਚ ਖਾਲੀ ਪਈਆਂ ਅਸਾਮੀ ਨੂੰ ਪੱਕੇ ਤੌਰ ‘ਤੇ ਭਰਿਆ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਿਆ ਕੀਤਾ ਜਾਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਰਜਿੰਦਰ ਕੌਰ, ਪਰਮਜੀਤ ਕੌਰ, ਜਗਮਿੰਦਰ ਕੌਰ, ਮਨਜਿੰਦਰ ਕੌਰ, ਸਰਬਜੀਤ ਕੌਰ, ਹਰਬੰਸ ਕੌਰ, ਜਗਪਾਲ ਕੌਰ, ਬਲਜੀਤ ਕੌਰ, ਮਨਜਿੰਦਰ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਰਾਜਦੀਪ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਸਿਮਰਪ੍ਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।

Comments
Post a Comment