ਕਿਲ੍ਹਾ ਰਾਏਪੁਰ ਦੇ ਰੇਲਵੇ ਸਟੇਸ਼ਨ ਉਪਰ ਯਾਤਰੀ ਗੱਡੀਆਂ ਰੋਕਣ ਦੀ ਕੀਤੀ ਮੰਗ



ਡੇਹਲੋ: ਅੱਜ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕਿਲ੍ਹਾ ਰਾਏਪੁਰ ਰੇਲਵੇ ਸਟੇਸ਼ਨ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਪਹੁੰਚੇ ਡੀਆਰਐਮ ਅੰਬਾਲਾ ਸ਼੍ਰੀ ਮਨਦੀਪ ਸਿੰਘ ਭਾਟੀਆ ਨੂੰ ਇਲਾਕਾ ਨਿਵਾਸੀਆਂ ਅਤੇ ਜਮਹੂਰੀ ਕਿਸਾਨ ਸਭਾ ਦੇ ਵਫ਼ਦ  ਵਲੋਂ ਕਿਲ੍ਹਾ ਰਾਏਪੁਰ ਦੇ ਰੇਲਵੇ ਸਟੇਸ਼ਨ ਨਾਲ ਜੁੜੀਆਂ ਮੰਗਾਂ ਅਤੇ ਇਸ ਸਟੇਸ਼ਨ ਉੱਪਰ ਯਾਤਰੀ ਗੱਡੀਆਂ ਨੂੰ ਰੋਕਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ।

ਵਫ਼ਦ ਦੀ ਅਗਵਾਈ ਸਰਪੰਚ ਗਿਆਨ ਸਿੰਘ ਕਿਲ੍ਹਾ ਰਾਏਪੁਰ, ਕੁਲਦੀਪ ਸਿੰਘ ਕਿਲ੍ਹਾ ਰਾਏਪੁਰ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਕੈਪਟਨ ਅਜੈਬ ਸਿੰਘ ਅਤੇ ਮੋਹਣਜੀਤ ਸਿੰਘ ਗਰੇਵਾਲ ਨੇ ਕੀਤੀ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਅਮਰੀਕ ਸਿੰਘ ਜੜਤੌਲੀ ਨੇ ਆਖਿਆ ਕਿ ਕਿਲ੍ਹਾ ਰਾਏਪੁਰ ਇਲਾਕੇ ਦਾ ਬਹੁਤ ਹੀ ਮਹੱਤਵਪੂਰਨ ਸਟੇਸ਼ਨ ਹੈ। ਜਿਸ ਤੋਂ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕ ਵੱਖ ਵੱਖ ਥਾਵਾਂ ਲਈ ਰੇਲ ਗੱਡੀਆਂ ਚੜਦੇ ਸਨ। ਪਰ ਹੁਣ ਕਾਫ਼ੀ ਸਮੇਂ ਤੋਂ ਇਸ ਸਟੇਸ਼ਨ ਉੱਪਰ ਯਾਤਰੀ ਰੇਲ ਗੱਡੀਆਂ ਰੁਕ ਨਹੀਂ ਰਹੀਆਂ। ਜਿਸ ਕਾਰਨ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਰਬਾਦੀ ਹੋ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਸਟੇਸ਼ਨ ਉੱਪਰ ਸਾਰੀਆਂ ਯਾਤਰੀ ਰੇਲ ਗੱਡੀਆਂ ਨੂੰ ਰੋਕਿਆ ਜਾਵੇ। ਉਹਨਾਂ ਕਿਲ੍ਹਾ ਰਾਏਪੁਰ ਰੇਲਵੇ ਸਟੇਸ਼ਨ ਦੀ ਸਾਫ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਫਾਟਕਾਂ ਉੱਪਰ ਪੁੱਲ ਬਣਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਸਟੇਸ਼ਨ ਮਾਸਟਰ ਹਰੀਸ਼ ਕੁਮਾਰ, ਹਰਜੀਤ ਸਿੰਘ, ਪੱਤਰਕਾਰ ਹਰਜਿੰਦਰ ਸਿੰਘ ਗਰੇਵਾਲ, ਜਗਵੀਰ ਸਿੰਘ, ਬਲਜਿੰਦਰ ਸਿੰਘ ਗਰੇਵਾਲ, ਅੰਮ੍ਰਿਤਪਾਲ ਸਿੰਘ, ਨਛੱਤਰ ਸਿੰਘ, ਗੁਮਿੰਦਰ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ