ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੱਦੀ ਮੀਟਿੰਗ ਨੇ ਧਾਰਿਆ ਕਨਵੈਨਸ਼ਨ ਦਾ ਰੂਪ
ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਵਿੱਢਣ ਖਾਤਰ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਦੇ ਵੱਖ ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਦੀ ਹੋਈ ਮੀਟਿੰਗ ਨੇ ਇੱਕ ਵੱਡੀ ਕਨਵੈਨਸ਼ਨ ਦਾ ਰੂਪ ਧਾਰਨ ਕਰ ਲਿਆ। ਇਸ ਭਰਵੀਂ ਮੀਟਿੰਗ ਵਿੱਚ ਆੜਤੀ ਐਸੋਸੀਏਸ਼ਨਾਂ, ਦੋਧੀ ਡੈਅਰੀ ਦੇ ਧੰਦੇ ਨਾਲ ਜੁੜੀਆਂ ਜਥੇਬੰਦੀਆਂ, ਪੇਂਡੂ/ਖੇਤ ਮਜ਼ਦੂਰ, ਉਸਾਰੀ ਅਤੇ ਮਨਰੇਗਾ ਕਾਮੇ, ਬਿਜਲੀ, ਰੋਡਵੇਜ਼, ਰੇਲਵੇ, ਬੈਂਕ, ਅਧਿਆਪਕ ਅਤੇ ਹੋਰ ਮੁਲਾਜ਼ਮ ਜੱਥੇਬੰਦੀਆਂ, ਵਿਦਿਆਰਥੀ, ਨੌਜਵਾਨ ਅਤੇ ਔਰਤਾਂ ਦੀਆਂ 60 ਦੇ ਲਗਭਗ ਜਥੇਬੰਦੀਆਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕਰਕੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਣ ਦਾ ਅਹਿਦ ਲਿਆ। ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿੱਚ ਸੰਯੁਕਤ ਕਿਸਾਨ ਮੋਰਚਾ ਵਲੋਂ ਸਰਬਸ਼੍ਰੀ ਬਲਵੀਰ ਸਿੰਘ ਰਾਜੇਵਾਲ, ਪਰਮਿੰਦਰ ਸਿੰਘ ਪਾਲ ਮਾਜਰਾ, ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਡਾ.ਸਤਨਾਮ ਸਿੰਘ ਅਜਨਾਲਾ, ਮੇਜਰ ਸਿੰਘ ਪੁੰਨਾਵਾਲ, ਮਨਜੀਤ ਸਿੰਘ ਧਨੇਰ ਅਤੇ ਟਰੇਡ ਯੂਨੀਅਨਜ਼ ਵਲੋਂ ਨਿਰਮਲ ਸਿੰਘ ਧਾਲੀਵਾਲ, ਚੰਦਰ ਸ਼ੇਖਰ, ਜਗਦੀਸ਼ ਚੰਦ, ਮੰਗਤ ਰਾਮ ਲੌਂਗੋਵਾਲ ਸ਼ਾਮਲ ਸਨ। ਆਰੰਭ ’ਚ ਬਲਬੀਰ ਸਿੰਘ ਰਾਜੇਵਾਲ, ਰਾਮਿੰਦਰ ਸਿੰਘ ਪਟਿਆਲਾ, ਨਿਰਮਲ ਸਿੰਘ ਧਾਲੀਵਾਲ ਅਤੇ ਚੰਦਰ ਸ਼ੇਖਰ ਨੇ ਸਾਰ...