ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ‘ਚ 26 ਜਨਵਰੀ ਦੇ ਟਰੈਕਟਰ ਮਾਰਚ ਦੀ ਬਣਾਈ ਰੂਪ ਰੇਖਾ
ਜਲੰਧਰ: ਦੇਸ਼ ਦੇ ਕਿਸਾਨ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਾਰੇ ਦੇਸ਼ ਦੇ 500 ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕਰਨਗੇ। ਇਸ ਟਰੈਕਟਰ ਮਾਰਚ ‘ਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਹਿੱਸਾ ਲਵੇਗੀ। ਜਿਸ ਦੀਆਂ ਤਿਆਰੀਆ ਸੰਬੰਧੀ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾਂ ਭਵਨ ਗੜ੍ਹਾ ਜਲੰਧਰ ਵਿਖੇ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਡਿਊਟੀਆਂ ਦੀ ਵੰਡ ਕਰ ਦਿੱਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਦੇਸ਼ ਵਿੱਚ ਗਣਤੰਤਰ ਦਿਵਸ ਮੌਕੇ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਉਹਨਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀ ਮੰਨ ਲੈਦੀ ਉੱਨਾਂ ਚਿਰ ਕਿਸਾਨ ਅਰਾਮ ਨਾਲ ਨਹੀਂ ਬੈਠਣਗੇ। ਉਹਨਾਂ ਦੱਸਿਆ ਕਿ ਟਰੈਕਟਰ ਮਾਰਚ ਤੋਂ ਪਹਿਲਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਨੂੰ ਨਾਲ ਲੈਕੇ 10 ਜਨਵਰੀ ਤੋਂ 20 ਜਨਵਰੀ ਤੱਕ ਪਿੰਡਾਂ ਵਿੱਚ ਟਰੈਕਟਰ ਮਾਰਚ ਦੀ ਤਿਆਰੀ ਲਈ ਮੀਟਿੰਗਾਂ, ਜਲਸੇ, ਰੈਲੀਆਂ ਕਰਕੇ ਕਿਸਾਨਾਂ ਦੀਆਂ ਮੰਗਾਂ ਨਾਲ ਸਬੰਧਿਤ ਦੋਵਰਕੀ ਵੀ ਵੰਡੇਗੀ। ਉਹਨਾਂ ਮੋਦੀ ਸਰਕਾਰ ਵੱਲੋ ਡਰਾਈਵਰਾਂ ਵਿਰੁੱਧ ਲਿਆਂਦੇ ਜਾ ਰਹੇ ਕਾਲੇ ਕਾਨੂੰਨ ਦਾ ਵਿਰੋਧ ਕਰਦਿਆਂ ਟਰੱਕ ਡਰਾਈਵਰਾਂ ਦੀ ਹੜਤਾਲ ਦੀ ਵੀ ਹਮਾਇਤ ਕੀਤੀ।
ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਆਖਿਆ ਕਿ ਟਰੈਕਟਰ ਮਾਰਚ ਦੀ ਤਿਆਰੀ ਲਈ 6 ਜਨਵਰੀ ਨੂੰ ਸੰਯੁਕਤ ਮੋਰਚੇ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਜਿਸ ਵਿੱਚ ਜ਼ਿਲ੍ਹਿਆਂ ਦੇ ਸਾਰੇ ਰੂਟ ਤਹਿ ਕਰ ਦਿੱਤੇ ਜਾਣਗੇ। ਉਹਨਾਂ ਸਾਰੇ ਕਿਸਾਨਾਂ ਨੂੰ ਟਰੈਕਟਰ ਮਾਰਚ ਵਿੱਚ ਵੱਧ ਚੱੜ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

Comments
Post a Comment