26 ਜਨਵਰੀ ਦਾ ਟਰੈਕਟਰ ਮਾਰਚ ਕਾਰਪੋਰੇਟ ਪੱਖੀ ਨੀਤੀਆਂ ’ਤੇ ਮਾਰੇਗਾ ਸੁਹਾਗਾ



ਡੇਹਲੋ: “ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਕੀਤਾ ਜਾ ਰਿਹਾ ਟਰੈਕਟਰ ਮਾਰਚ ਮੋਦੀ ਦੀ ਭਾਜਪਾ ਸਰਕਾਰ ਵੱਲੋ ਲਾਗੂ ਕੀਤੀਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆਂ ਤੇ ਸੁਹਾਗਾ ਮਾਰ ਦੇਵੇਗਾ। ਕਿਸਾਨ ਇਸ ਤਿਆਰ ਕੀਤੀ ਜ਼ਮੀਨ ਵਿੱਚ ਲੋਕ ਪੱਖੀ ਨੀਤੀਆਂ ਦੀ ਖੇਤੀ ਕਰਨਗੇ। ਇਸ ਟਰੈਕਟਰ ਤੇ ਗੱਡੀਆਂ ਦੇ ਮਾਰਚ ਨਾਲ ਕਿਸਾਨ ਆਪਣੀ ਇਕਜੁੱਟਤਾ ਅਤੇ ਸ਼ਕਤੀ ਮੁੜ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਨੂੰ ਚਣੌਤੀ ਦੇਣਗੇ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕੀਤਾ। ਉਹਨਾਂ ਟਰੈਕਟਰ ਮਾਰਚ ਦੀਆਂ ਤਿਆਰੀ ਸੰਬਧੀ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ ਟਰੈਕਟਰਾਂ ਤੇ ਗੱਡੀਆਂ ਦਾ ਇਕ ਕਾਫ਼ਲਾ ਕਿਲ੍ਹਾ ਰਾਏਪੁਰ ਤੋ ਸ਼ੁਰੂ ਹੋਕੇ ਨਾਰੰਗਵਾਲ, ਜੋਧਾਂ, ਲੱਲਤੋ ਕਲਾਂ, ਝਾਂਡੇ ਤੇ ਬੱਦੋਵਾਲ ਦੇ ਰਸਤੇ ’ਤੇ ਜਾ ਕਿ ਜਗਰਾਓ ਅਤੇ ਰਾਏਕੋਟ ਵਾਲੇ ਪਾਸੇ ਤੋਂ ਆ ਰਹੇ ਕਾਫ਼ਲਿਆਂ ਵਿੱਚ ਸ਼ਾਮਲ ਹੋਵੇਗਾ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋ ਆਪਣੇ ਟਰੈਕਟਰਾਂ ਤੇ ਗੱਡੀਆਂ ਨੂੰ ਕਿਸਾਨੀ ਝੰਡਿਆਂ ਨਾਲ ਸਜਾਇਆ ਜਾ ਰਿਹਾ ਹੈ। ਕਿਸਾਨ ਪੂਰੇ ਉਤਸ਼ਾਹ ਨਾਲ ਇਸ ਮਾਰਚ ਵਿੱਚ ਸ਼ਾਮਲ ਹੋਕੇ ਸਰਕਾਰ ਦੇ ਸਾਰੇ ਭੁਲੇਖੇ ਕੱਢ ਦੇਣਗੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

*20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਕਿਸਾਨਾਂ ਦੀ ਦੇਸ਼ ਪੱਧਰ ਦੀ ਕਾਨਫਰੰਸ ਅਤੇ ਰੈਲੀ ਦੀ ਸਫਲਤਾ ਲਈ ਕਿਸਾਨ ਆਗੂਆਂ ਦੀ ਵਿਸ਼ਾਲ ਤਿਆਰੀ ਮੀਟਿੰਗ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ