ਭੀਮ ਸਿੰਘ ਆਲਮਪੁਰ ਦਾ ਦੇਹਾਂਤ, ਸਸਕਾਰ 6 ਨੂੰ


ਸੰਗਰੂਰ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੀਨੀਅਰ ਸੂਬਾਈ ਆਗੂ ਭੀਮ ਸਿੰਘ ਆਲਮਪੁਰ ਜ਼ਿਲ੍ਹਾ ਸੰਗਰੂਰ ਅੱਜ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 6 ਜਨਵਰੀ ਨੂੰ ਠੀਕ 11 ਵਜੇ ਉਹਨਾਂ ਦੇ ਜੱਦੀ ਪਿੰਡ ਆਲਮਪੁਰ (ਨੇੜੇ ਲਹਿਰਾਗਾਗਾ) ਜ਼ਿਲ੍ਹਾ ਸੰਗਰੂਰ ਵਿਖੇ ਹੋਵੇਗਾ।

ਜਲੰਧਰ ਸਥਿਤ ਸਭਾ ਦੇ ਸੂਬਾ ਦਫ਼ਤਰ ’ਚ ਵੱਖ-ਵੱਖ ਆਗੂਆਂ ਵਲੋਂ ਸ਼ੋਕ ਸੁਨੇਹੇ ਪੁੱਜ ਰਹੇ ਹਨ।

ਉਹਨਾਂ ਦੀ ਵਿਛੋੜੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ, ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਊਧਮ ਸਿੰਘ ਸੰਤੋਖਪੁਰਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਭੀਮ ਸਿੰਘ ਆਲਮਪੁਰ ਵੱਲੋ ਜਮਹੂਰੀ ਲਹਿਰ ਲਈ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਉਹਨਾ ਨੂੰ ਸਿਜਦਾ ਕੀਤਾ ਹੈ। 

            ਭੀਮ ਸਿੰਘ ਆਲਮਪੁਰ ਦੇ ਸਦੀਵੀ ਵਿਛੋੜੇ ਤੇ ਆਰਐਮਪੀਆਈ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਸੀਨੀਅਰ ਆਗੂਆਂ ਸਾਥੀ ਹਰਕੰਵਲ ਸਿੰਘ, ਰਤਨ ਸਿੰਘ ਰੰਧਾਵਾ, ਪਰਗਟ ਸਿੰਘ ਜਾਮਾਰਾਏ, ਪ੍ਰੋ ਜੈਪਾਲ ਸਿੰਘ, ਰਘਬੀਰ ਸਿੰਘ ਬਟਾਲਾ, ਗੁਰਨਾਮ ਸਿੰਘ ਦਾਊਦ, ਮਹੀਪਾਲ, ਵੇਦ ਪ੍ਰਕਾਸ਼, ਨੱਥਾ ਸਿੰਘ ਪਠਾਨਕੋਟ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਦੀ ਮਿਹਨਤ, ਇਮਾਨਦਾਰੀ, ਨਾਲ ਲੋਕਾ ਦੇ ਹੱਕੀ ਘੋਲ ਲੜਦਿਆਂ ਕੀਤੀਆ ਕੁਰਬਾਨੀਆਂ ਨੂੰ ਯਾਦ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ