ਜਮਹੂਰੀ ਕਿਸਾਨ ਸਭਾ ਦੇ ਆਗੂ ਜਥੇਦਾਰ ਗੁਰਚਰਨ ਸਿੰਘ ਸਵਰਗਾਪੁਰੀ ਨਹੀਂ ਰਹੇ
ਝਬਾਲ: ਜਮਹੂਰੀ ਕਿਸਾਨ ਸਭਾ ਦੇ ਆਗੂ ਜਥੇਦਾਰ ਗੁਰਚਰਨ ਸਿੰਘ ਸਵਗਰਗਾਪੁਰੀ (77) ਸਾਲ ਨਹੀਂ ਰਹੇ। ਉਨ੍ਹਾਂ ਦਾ ਸਸਕਾਰ ਪਿੰਡ ਸਵਗਾਪੁਰੀ ਝਬਾਲ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਜਸਪਾਲ ਸਿੰਘ ਝਬਾਲ, ਬਚਿੱਤਰ ਸਿੰਘ ਸਰਾ, ਲੱਖਾ ਸਿੰਘ ਮੰਨਣ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਕੁਮਾਰ ਸੋਹਲ, ਅਸ਼ੋਕ ਕੁਮਾਰ ਸੋਹਲ ਨੇ ਪ੍ਰਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਵਾਰ ਨਾਲ ਕਿਸਾਨ ਆਗੂ ਸਵਗਾਪੁਰੀ ਨਾਲ ਪਿਛਲੀਆਂ ਯਾਦਾਂ ਤਾਜਾ ਕੀਤੀਆਂ ਅਤੇ ਕਿਸਾਨ ਘੋਲਾਂ ’ਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾ ਨਮਿਤ ਅਖੰਡ ਪਾਠ ਦਾ ਭੋਗ 26 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਵਗਾਪੁਰੀ ਵਿਖੇ ਪਾਇਆ ਜਾਵੇਗਾ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਆਪਣੇ ਕਿਸਾਨ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

Comments
Post a Comment