ਕਿਸਾਨ ਅਤੇ ਸੰਵਿਧਾਨ ਨੂੰ ਬਚਾਉਣ ਲਈ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਪਰੇਡ



ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ’ਤੇ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਅਤੇ ਟਰੇਡ ਯੂਨੀਅਨ ਦੀ ਅਗਵਾਈ ਹੇਠ ਹਜ਼ਾਰਾਂ ਕਾਰਕੁਨਾਂ ਨੇ ਕੰਪਨੀ ਬਾਗ ਵਿੱਚ ਇਕੱਠੇ ਹੋਕੇ ਸ਼ਹਿਰ ਵਿੱਚ ਵਿਸ਼ਾਲ ਟਰੈਕਟਰ ਪਰੇਡ ਕੀਤੀ। ਜਿਸ ਦੀ ਅਗਵਾਈ ਬਲਦੇਵ ਸਿੰਘ ਸੈਦਪੁਰ, ਸਤਨਾਮ ਸਿੰਘ ਝੰਡੇਰ, ਬਲਦੇਵ ਸਿੰਘ ਵੇਰਕਾ, ਪ੍ਰਭਜੀਤ ਸਿੰਘ ਤਿੰਮੋਵਾਲ, ਦਲਵਿੰਦਰ ਸਿੰਘ ਸਾਹ, ਰਣਬੀਰ ਸਿੰਘ ਬੱਲਕਲਾਂ, ਮਨਜੀਤ ਸਿੰਘ ਬਾਠ, ਗੁਰਦੇਵ ਸਿੰਘ ਵਰਪਾਲ, ਨਰਿੰਦਰ ਬੱਲ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਸਵਿੰਦਰ ਸਿੰਘ ਮੀਰਾਂਕੋਟ ਤੇ ਨਿਸ਼ਾਨ ਸਿੰਘ ਸਾਂਘਣਾਂ ਨੇ ਕੀਤੀ।

ਟਰੈਕਟਰ ਪਰੇਡ ਸ਼ੁਰੂ ਕਰਨ ਤੋਂ ਪਹਿਲਾਂ ਕੰਪਨੀ ਬਾਗ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਜਿਸਨੂੰ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਡਾਕਟਰ ਸਤਨਾਮ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਲਖਬੀਰ ਸਿੰਘ ਨਿਜ਼ਾਮਪੁਰ, ਧਨਵੰਤ ਸਿੰਘ ਖਤਰਾਏ ਕਲਾਂ, ਮਨਜੀਤ ਸਿੰਘ ਬਾਸਰਕੇ, ਸੁੱਚਾ ਸਿੰਘ ਅਜਨਾਲਾ, ਮੰਗਲ ਸਿੰਘ ਧਰਮਕੋਟ, ਚਰਨਜੀਤ ਸਿੰਘ ਬੱਲ ਕਲਾਂ, ਮਨਜੀਤ ਸਿੰਘ ਬਾਠ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਪਣਾਈਆਂ ਗਈਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਕਾਰਪੋਰੇਟ ਵੱਲੋਂ ਕੀਤੀ ਜਾ ਰਹੀ ਅੰਨੀ ਲੁੱਟ ਨੂੰ ਖਤਮ ਕਰਾਉਣ ਅਤੇ ਸੰਵਿਧਾਨ ਵਿੱਚ ਦਰਜ ਜਮਹੂਰੀ, ਧਰਮ ਨਿਰਪੱਖ, ਸੰਘੀ ਢਾਂਚਾ ਬਚਾਉਣ ਲਈ ਅੱਜ ਦੀ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਸਮੂਹ ਫਸਲਾਂ ਦੀ ਸੀ 2 + 50 ਪੀ ਸਦੀ ਵਾਧਾ ਜੋੜਕੇ ਘੱਟੋ ਘੱਟ ਸਮਰਥਨ ਮੁੱਲ ਮਿੱਥਕੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆਂ ਜਾਵੇ ਤੇ ਖਰੀਦ ਦੀ ਗਰੰਟੀ ਹੋਵੇ। ਕਿਸਾਨਾਂ ਮਜ਼ਦੂਰਾਂ ਦੇ ਸਮੁੱਚਾ ਕਰਜੇ ਤੇ ਲੀਕ ਮਾਰੀ ਜਾਵੇ। ਬਿਜਲੀ ਐਕਟ 2022 ਰੱਦ ਕੀਤਾ ਜਾਵੇ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਕੱਢਿਆ ਜਾਵੇ ਤੇ  ਗਿਰਫ਼ਤਾਰ ਕੀਤਾ ਜਾਵੇ। ਕਿਸਾਨ ਅੰਦੋਲਨਾਂ ਦੌਰਾਨ ਕਿਸਾਨਾਂ ਮਜ਼ਦੂਰਾਂ ਵਿਰੁੱਧ ਬਣਾਏ ਗਏ ਸਾਰੇ ਕੇਸ ਰੱਦ ਕੀਤੇ ਜਾਣ। ਕਿਸਾਨਾਂ ਮਜ਼ਦੂਰਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ  ਦੀ ਪੈਨਸ਼ਨ ਦਿੱਤੀ ਜਾਵੇ ਆਦਿਕ ਮੰਗਾਂ ਸਬੰਧੀ ਵੱਡੇ ਸੰਘਰਸ਼ ਵੱਲ ਵਧਿਆ ਜਾ ਰਿਹਾ ਹੈ।ਅੰਤ ਵਿੱਚ ਬੁਲਾਰਿਆਂ ਨੇ ਜ਼ੋਰ ਦੇਕੇ ਕਿਹਾ ਕਿ ਕਾਰਪੋਰੇਟ ਪੱਖੀ, ਆਰ ਐਸ ਐਸ ਦੀ ਅਗਵਾਈ ਵਿੱਚ ਕੰਮ ਕਰਦੀ ਬੀਜੇਪੀ ਦੀ ਮੋਦੀ ਸਰਕਾਰ ਤੋਂ ਕਿਸਾਨ ਤੇ ਸੰਵਿਧਾਨ ਨੂੰ ਬਚਾਉਣ ਲਈ ਛੁਟਕਾਰਾ ਪਾਇਆ ਜਾਵੇ ਤੇ ਅਗਲਾ ਕਦਮ ਪੇਂਡੂ ਭਾਰਤ ਬੰਦ ਕਰਕੇ ਪੁੱਟਿਆ ਜਾਵੇ।

ਉਪਰੋਕਤ ਤੋਂ ਇਲਾਵਾ ਰਤਨ ਸਿੰਘ, ਮੇਜਰ ਸਿੰਘ ਕੜਿਆਲ, ਹਰਪਾਲ ਸਿੰਘ ਛੀਨਾ, ਕਾਬਲ ਸਿੰਘ ਸਾਹ ਪੁਰ, ਬਲਕਾਰ ਸਿੰਘ ਦੁਧਾਲਾ, ਟਰੇਡ ਯੂਨੀਅਨ ਆਗੂ ਰਕੇਸ਼ ਕੁਮਾਰ, ਗੁਰਮੀਤ ਸਿੰਘ ਸਾਮਨਗਰ ਆਦਿ ਨੇ ਵੀ ਸੰਬੋਧਨ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ