ਫਿਲੌਰ ਤੋਂ ਗੁਰਾਇਆ ਤੱਕ ਹੋਵੇਗਾ ਟਰੈਕਟਰ ਮਾਰਚ
ਫਿਲੌਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ‘ਚ ਜਮਹੂਰੀ ਕਿਸਾਨ ਸਭਾ ਪੂਰੇ ਜ਼ੋਰ ਸ਼ੋਰ ਨਾਲ ਭਾਗ ਲਵੇਗੀ। ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਯਾਦਗਾਰੀ ਦਫ਼ਤਰ ਤੋਂ ਜਾਰੀ ਇੱਕ ਬਿਆਨ ’ਚ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਅਤੇ ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਨੇ ਕਿਹਾ ਕਿ ਟਰੈਕਟਰ ਮਾਰਚ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਚੱਲ ਰਹੀਆਂ ਹਨ, ਜਿਸ ਤਹਿਤ ਪਿੰਡਾਂ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ, ਜਿਸ ਦੇ ਕੰਨਾਂ ਤੱਰ ਆਵਾਜ਼ ਪੁੱਜਦੀ ਕਰਨ ਲਈ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ‘ਤੇ ਟਰੈਕਟਰ ਮਾਰਚ ਕੀਤੇ ਜਾਣਗੇ। ਉਕਤ ਆਗੂਆਂ ਨੇ ਦੱਸਿਆ ਕਿ ਪਿੰਡ ਮਾਓ ਸਾਹਿਬ ਅਤੇ ਪਿੰਡ ਬੀੜ ਬੰਸੀਆਂ ‘ਚ ਸਵੇਰੇ ਦਸ ਵਜੇ ਟਰੈਕਟਰ ਇਕੱਠੇ ਕੀਤੇ ਜਾਣਗੇ। 11 ਵਜੇ ਤੱਕ ਇਹ ਟਰੈਕਟਰ ਫਿਲੌਰ ਦੀ ਦਾਣਾ ਮੰਡੀ ‘ਚ ਇਕੱਠੇ ਹੋਣਗੇ, ਜਿੱਥੋਂ ਗੁਰਾਇਆ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਕਿਸਾਨ ਆਪੋ ਆਪਣੇ ਟਰੈਕਟਰਾਂ ‘ਤੇ ਕਿਸਾਨ ਪੱਖੀ ਗੀਤਾਂ ਨੂੰ ਵਜਾਉਣ ਦਾ ਪ੍ਰਬੰਧ ਕਰਕੇ ਆਉਣ।

Comments
Post a Comment