ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਲ੍ਹਾ ਰਾਏਪੁਰ ਤੋਂ ਸ਼ੁਰੂ ਹੋਇਆ ਟਰੈਕਟਰ ਮਾਰਚ

 


ਡੇਹਲੋ: ਕਿਸਾਨਾਂ ਵੱਲੋ ਗਣਤੰਤਰ ਦਿਵਸ ਦੇ ਇਤਿਹਾਸਕ ਮੌਕੇ ’ਤੇ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟਰੈਕਟਰ ਮਾਰਚ ਕੀਤੇ ਗਏ। ਇਸੇ ਕੜੀ ਤਹਿਤ ਕਿਲ੍ਹਾ ਰਾਏਪੁਰ ਤੋ ਇੱਕ ਟਰੈਕਟਰਾਂ ਤੇ ਗੱਡੀਆਂ ਦਾ ਕਾਫ਼ਲਾ ਲੁਧਿਆਣਾ ਵੱਲ ਨੂੰ ਰਵਾਨਾ ਹੋਇਆ। ਇਸ ਕਾਫਲੇ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਬਲਦੇਵ ਸਿੰਘ, ਪੀਐਸਈਬੀ ਇੰਪਲਾਈਜ ਫੈਡਰੇਸ਼ਨ (ਏਟਕ) ਦੇ ਆਗੂ ਕਰਨੈਲ ਸਿੰਘ ,ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਆਗੂ ਭਗਵੰਤ ਸਿੰਘ ਬੰੜੂਦੀ ਨੇ ਕੀਤੀ। ਮਾਰਚ ਨੂੰ ਸ਼ੁਰੂ ਕਰਨ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸੇਰ ਸਿੰਘ ਆਸੀ ਕਲਾਂ ਅਤੇ ਪੀਐੱਸਈਬੀ ਇੰਪਲਾਈਜ ਫੈਡਰੇਸ਼ਨ (ਏਟਕ) ਦੇ ਸਰਕਲ ਪ੍ਰਧਾਨ ਕਰਤਾਰ ਸਿੰਘ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਮੁੱਕਰ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਮਜਬੂਰੀ ਵੱਸ ਅੰਦੋਲਨ ਦੇ ਰਾਹ ਪੈਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟਾਂ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ। ਜਿਸ ਕਾਰਨ ਅਮੀਰੀ ਤੇ ਗਰੀਬੀ ਦਾ ਪਾੜਾ ਡੂੰਘਾਂ ਹੁੰਦਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਤੇ ਲਕੀਰ ਮਾਰੀ ਜਾਵੇ। ਆਗੂਆਂ ਨੇ ਆਖਿਆ ਕਿ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਜਲਦੀ ਨਾਲ ਮੰਨੇ ਨਹੀਂ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।




ਇਸ ਮੌਕੇ ਹੋਰਨਾ ਤੋਂ ਇਲਾਵਾ ਜਗਤਾਰ ਸਿੰਘ ਚਕੌਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਘਵੀਰ ਸਿੰਘ ਆਸੀ ਕਲਾਂ, ਕਰਮ ਸਿੰਘ ਗਰੇਵਾਲ, ਮੋਹਣਜੀਤ ਸਿੰਘ ਗਰੇਵਾਲ, ਨੱਛਤਰ ਸਿੰਘ,ਬਲਜਿੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਜੱਗਾ, ਬਲਵੀਰ ਸਿੰਘ ਭੁੱਟਾ, ਕੁਲਦੀਪ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਅਵਤਾਰ ਸਿੰਘ ਗੋਗੀ ਡੇਹਲੋ, ਸੁਖਦੇਵ ਸਿੰਘ ਭੋਮਾ, ਡਾ. ਹਰਬੰਸ ਸਿੰਘ, ਡਾ. ਜਸਮੇਲ ਸਿੰਘ ਲੱਲਤੋ, ਡਾ. ਮੇਵਾ ਸਿੰਘ ਬਲਜੀਤ ਸਿੰਘ ਸਾਇਆ, ਹਰਦਿਆਲ ਸਿੰਘ, ਕਰਮਜੀਤ ਸਿੰਘ ਜੜਤੌਲੀ, ਹਰਮਨਪ੍ਰੀਤ ਸਿੰਘ ਗਰੇਵਾਲ, ਮਾਸਟਰ ਬਲਦੇਵ ਸਿੰਘ, ਸਵਰਨ ਸਿੰਘ ਆਸੀ ਕਲਾਂ, ਗੋਰਵ ਭਾਰਦਵਾਜ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ ਸਹਿਜਾਦ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਬੂਟਾ ਸਿੰਘ ਮਨਸੂਰਾ, ਗੁਰਮੀਤ ਸਿੰਘ ਗਰੇਵਾਲ, ਮੋਹਣ ਸਿੰਘ ਗਰੇਵਾਲ, ਪੰਚ ਸੁਖਜੀਤ ਸਿੰਘ ਕਿਲ੍ਹਾ ਰਾਏਪੁਰ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ