ਤਲਵੰਡੀ ਸਾਬੋ ਦੀ 11 ਨੂੰ ਹੋਵੇਗੀ ਸਾਂਝੀ ਮੀਟਿੰਗ



ਤਲਵੰਡੀ ਸਾਬੋ : ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਹੋਈ। ਜਿਸ ਵਿੱਚ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 13 ਫਰਵਰੀ ਦਾ ਸੰਯੁਕਤ ਕਿਸਾਨ ਮੋਰਚਾ ਪੰਜਾਬ ਦਾ ਕੋਈ ਫੈਸਲਾ ਨਹੀਂ ਹੈ। ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦੇਣ ਲਈ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ 11 ਫਰਵਰੀ ਨੂੰ ਤਲਵੰਡੀ ਸਾਬੋ ਵਿਖੇ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਤਲਵੰਡੀ ਸਾਬੋ ਦੇ ਕਾਫੀ ਮਸਲਿਆਂ ’ਤੇ ਵੀ ਵਿਚਾਰ ਚਰਚਾ ਹੋਈ। ਆਉਣ ਵਾਲੇ ਦਿਨਾਂ ਵਿੱਚ ਤਲਵੰਡੀ ਸਾਬੋ ਵਿੱਚ ਜਾਅਲੀ ਐਨਓਸੀ ਦੇ ਮਸਲੇ ਨੂੰ ਲੈ ਧਰਨਾ ਦਿੱਤਾ ਜਾਵੇਗਾ ਕਿਉਂਕਿ ਉਸ ਉਪਰ ਪੜਤਾਲ ਹੋਣ ਤੋਂ ਬਾਅਦ ਵੀ ਉਹ ਮਸਲਾ ਜਿਉ ਦਾ ਤਿਉ ਹੀ ਪਿਆ ਹੈ।

ਇਸ ਮੌਕੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਲੀਲਾ 'ਰਾਜੂ ਔਲਖ' ਸੂਬੇਦਾਰ ਬਲਦੇਵ ਸਿੰਘ ਰਜਿੰਦਰ ਸਿੰਘ ਬੰਗੀ, ਸੁਖਮੰਦਰ ਸਿੰਘ ਸਰਾ ਕਰਮਜੀਤ ਸਿੰਘ ਭੁੱਲਰ, ਹਰਪਾਲ ਸਿੰਘ ਭੁੱਲਰ, ਗੋਰਾ ਸਿੰਘ ਫੌਜੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ