ਭਾਰਤ ਬੰਦ ਦੀਆਂ ਤਿਆਰੀਆਂ ਲਈ ਸਰਗਰਮੀਆਂ ਹੋਈਆਂ ਤੇਜ਼



ਕਿਲ੍ਹਾ ਰਾਏਪੁਰ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਅਤੇ ਸਮੂਹ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 16 ਫਰਵਰੀ ਨੂੰ ਭਾਰਤ ਬੰਦ ਦਾ ਦਿੱਤਾ ਗਿਆ ਸੱਦਾ ਕਾਮਯਾਬ ਕਰਨ ਲਈ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ, ਪੀਐਸਈਬੀ ਇੰਪਲਾਈਜ ਫੈਡਰੇਸ਼ਨ (ਏਟਕ), ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਆਲ ਇੰਡੀਆ ਕਿਸਾਨ ਸਭਾ (1936), ਆਲ ਇੰਡੀਆ ਕਿਸਾਨ ਫੈਡਰੇਸ਼ਨ ਦੀ ਇਲਾਕਾ ਪੱਧਰੀ ਸਾਂਝੀ ਮੀਟਿੰਗ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਇਥੋਂ ਦੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਦਫਤਰ ‘ਚ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਡਾ. ਜਸਵਿੰਦਰ ਸਿੰਘ ਕਾਲਖ, ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ, ਕਰਨੈਲ ਸਿੰਘ, ਸੁਖਦੇਵ ਸਿੰਘ ਗਰੇਵਾਲ ਨੇ ਆਖਿਆ ਕਿ ਮੋਦੀ ਸਰਕਾਰ ਦੀ ਕਾਰਪੋਰੇਟ ਪੱਖੀ ਲੋਕ ਵਿਰੋਧੀ ਨੀਤੀ ਵਿਰੁੱਧ ਕਿਸਾਨਾਂ, ਮਜ਼ਦੂਰਾਂ ਵਲੋਂ ਸਾਂਝੇ ਤੌਰ ’ਤੇ 16 ਫਰਵਰੀ ਨੂੰ ਕੀਤਾ ਜਾਣ ਵਾਲਾ ਭਾਰਤ ਬੰਦ ਇਤਿਹਾਸਕ ਹੋਵੇਗਾ। ਉਹਨਾਂ ਕਿਹਾ ਕਿ ਇਸ ਸਬੰਧੀ ਜਥੇਬੰਦੀਆਂ ਵੱਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਲੋਕਾਂ ਵਲੋਂ ਬਹੁਤ ਵੱਡਾ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਹਨਾਂ ਸਮੂਹ ਦੁਕਾਨਦਾਰਾਂ, ਟਰਾਸਪੋਟਰਾਂ, ਕਾਰੋਬਾਰੀ ਅਦਾਰਿਆਂ ਵਾਲੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੰਮਾਂ ਨੂੰ ਇੱਕ ਦਿਨ ਲਈ ਬੰਦ ਕਰਕੇ ਆਮ ਹੜਤਾਲ ਵਿੱਚ ਸ਼ਾਮਲ ਹੋਣ।

ਮੀਟਿੰਗ ਵਿੱਚ ਫੈਸਲਾ ਕੀਤਾ ਕਿ ਕਿਲ੍ਹਾ ਰਾਏਪੁਰ ਇਲਾਕੇ ਵੱਲੋਂ ਡੇਹਲੋ, ਜੋਧਾਂ, ਪੱਖੋਵਾਲ ਦੇ ਮੇਨ ਬਜ਼ਾਰਾਂ ਵਿੱਚ ਧਰਨਾ ਲਾ ਕੇ ਭਾਰਤ ਬੰਦ ਨੂੰ ਕਾਮਯਾਬ ਕੀਤਾ ਜਾਵੇਗਾ। ਇਸ ਆਮ ਹੜਤਾਲ ਨੂੰ ਕਾਮਯਾਬ ਕਰਨ ਲਈ ਡਿਊਟੀਆਂ ਦੀ ਵੰਡ ਕਰ ਲਈ ਗਈ ਹੈ।

ਇਸ ਮੌਕੇ ਹੋਰਨਾ ਤੋ ਇਲਾਵਾ ਜਗਤਾਰ ਸਿੰਘ ਚਕੌਹੀ, ਬਾਬਾ ਸੁਖਮਿੰਦਰ ਸਿੰਘ ਬੰੜੂਦੀ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਬਲਵੀਰ ਸਿੰਘ ਭੁੱਟਾ, ਕਰਮ ਸਿੰਘ ਗਰੇਵਾਲ, ਨੱਛਤਰ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ ਆਸੀ ਕਲਾਂ, ਕੁਲਦੀਪ ਸਿੰਘ ਸਰੀਂਹ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ