ਜਮਹੂਰੀ ਕਿਸਾਨ ਸਭਾ ਯੂਨਿਟ ਭੁੱਟਾ ਦੀ ਹੋਈ ਚੋਣ, ਬਲਵੀਰ ਸਿੰਘ ਬਣੇ ਪ੍ਰਧਾਨ
ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਯੂਨਿਟ ਭੁੱਟਾ ਦੀ ਅੱਜ ਚੋਣ ਮੀਟਿੰਗ ਕੀਤੀ ਗਈ। ਜਿਸ ਵਿੱਚ ਬਲਵੀਰ ਸਿੰਘ ਨੂੰ ਪ੍ਰਧਾਨ, ਬਲਦੇਵ ਸਿੰਘ ਨੂੰ ਸਕੱਤਰ, ਜੀਵਨ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ ਨੂੰ ਮੀਤ ਸਕੱਤਰ ਸਮੇਤ ਗਿਆਰਾਂ ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਮੁਕਾਬਲਾ ਕਰਨ ਲਈ ਪਿੰਡਾ ਵਿੱਚ ਕਿਸਾਨ ਸਭਾ ਦੀਆਂ ਇਕਾਈਆਂ ਦਾ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਸ ਯੂਨਿਟ ਦੀ ਚੋਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਕਮੇਟੀ ਆਪਣਾ ਯੋਗਦਾਨ ਪਾਵੇਗੀ। ਕਮੇਟੀ ਦੀ ਚੋਣ ’ਤੇ ਪ੍ਰਧਾਨ-ਸਕੱਤਰ ਸਾਰੀ ਟੀਮ ਨੂੰ ਵਧਾਈ ਦਿੰਦਿਆਂ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸੁਰਜੀਤ ਸਿੰਘ ਸੀਲੋ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਲੋਕ ਵਿਰੋਧੀ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸੱਤਾ ਤੋਂ ਬਾਹਰ ਕਰ ਦੇਣਗੇ।
ਅੰਤ ਵਿੱਚ ਯੂਨਿਟ ਭੁੱਟਾ ਦੇ ਪ੍ਰਧਾਨ ਬਲਵੀਰ ਸਿੰਘ ਨੇ ਆਖਿਆ ਕਿ 16 ਫਰਬਰੀ ਨੂੰ ਡੇਹਲੋ ਚੌਕ ਵਿੱਚ ਲਗਾਏ ਜਾ ਰਹੇ ਸੜਕ ਜਾਮ ਵਿੱਚ ਪਿੰਡ ਭੁੱਟਾ ਤੋ ਵੱਡੀ ਗਿਣਤੀ ਵਿੱਚ ਕਿਸਾਨ ਹਿੱਸਾ ਲੈਣਗੇ। ਜਿਸ ਦੀਆਂ ਤਿਆਰੀ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਦਫਤਰ ਸਕੱਤਰ ਨੱਛਤਰ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਚਰਨਜੀਤ ਸਿੰਘ, ਪ੍ਰੀਤ ਸਿੰਘ, ਸਾਬਕਾ ਸਰਪੰਚ ਪਿਆਰਾ ਸਿੰਘ ਆਦਿ ਹਾਜ਼ਰ ਸਨ।

Comments
Post a Comment