ਸਬ ਤਹਿਸੀਲ ਡੇਹਲੋ ‘ਚ ਸੰਯੁਕਤ ਕਿਸਾਨ ਮੋਰਚੇ ਨੇ ਮਨਾਇਆ ਕਾਲਾ ਦਿਵਸ



ਡੇਹਲੋ: ਕੇਂਦਰ ਤੇ ਹਰਿਆਣਾ ਦੀ ਸੂਬਾ ਸਰਕਾਰ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਜਬਰ ਕਰਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਬ ਤਹਿਸੀਲ ਡੇਹਲੋ ਵਿਖੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਕੀਤੀ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਕਾਲਾ ਦਿਵਸ ਮਨਾਇਆ। ਕਿਸਾਨ ਅੰਦੋਲਨ ਦੇ ਸ਼ਹੀਦ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਅੱਜ ਦੇ ਇਸ ਕਾਲਾ ਦਿਵਸ ਮਨਾਉਣ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਪੰਜਾਬ ਕਿਸਾਨ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ, ਔਰਤ ਮੁਕਤੀ ਮੋਰਚਾ ਪੰਜਾਬ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਆਗੂਆਂ ਰਘਵੀਰ ਸਿੰਘ ਬੈਨੀਪਾਲ, ਬਲਵੰਤ ਸਿੰਘ ਘੁਡਾਣੀ, ਡਾ. ਜਸਵਿੰਦਰ ਸਿੰਘ ਕਾਲਖ, ਹਰਨੇਕ ਸਿੰਘ ਗੁੱਜਰਵਾਲ, ਜਮੀਰ ਹੁਸੈਨ, ਚਮਕੌਰ ਸਿੰਘ, ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ, ਡਾ. ਅਜੈਬ ਸਿੰਘ ਧੂਰਕੋਟ, ਸਰਬਜੀਤ ਕੌਰ ਨਾਰੰਗਵਾਲ, ਗੁਰਜੀਤ ਸਿੰਘ ਮਨਸੂਰਾਂ ਨੇ ਆਖਿਆ ਕਿ ਆਪਣੇ ਹੱਕਾਂ ਦੀ ਮੰਗ ਕਰਦਿਆਂ ਲੋਕਾਂ ਉੱਪਰ ਭਾਜਪਾ ਦੀ ਕੇਂਦਰ ਤੇ ਹਰਿਆਣਾ ਦੀ ਸੂਬਾ ਸਰਕਾਰ ਨੇ ਜਬਰ ਦਾ ਕੁਹਾੜਾ ਤੇਜ਼ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਰਤੀ ਕਿਸਾਨਾਂ ਉੱਪਰ ਪਾਣੀ ਦੀਆਂ ਤੋਪਾਂ, ਗੋਲੀਆਂ, ਅੱਥਰੂ ਗੈਸ ਦੇ ਗੋਲੇ, ਲਾਠੀਆਂ ਨਾਲ ਹਮਲੇ ਹੋ ਰਹੇ ਹਨ, ਜੋ ਕਿ ਕਿਸੇ ਵੀ ਲੋਕਤੰਤਰ ਦੇਸ਼ ਲਈ ਸ਼ਰਮ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਜੇ ਭਾਜਪਾ ਸਰਕਾਰਾਂ ਨੇ ਕਿਰਤੀ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਉਸ ਨੂੰ ਲੋਕ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਆਗੂਆਂ ਨੇ 26 ਫਰਵਰੀ ਨੂੰ ਟਰੈਕਟਰ ਪਰੇਡ ਲਈ ਲੋਕਾ ਨੂੰ ਤਿਆਰੀ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਡਾ. ਪ੍ਰਦੀਪ ਜੋਧਾਂ, ਡਾ. ਕੇਸਰ ਸਿੰਘ ਧਾਦਰਾ, ਕਰਮ ਸਿੰਘ ਗਰੇਵਾਲ, ਕੈਪਟਨ ਨੱਛਤਰ ਸਿੰਘ, ਚਮਕੌਰ ਸਿੰਘ ਛਪਾਰ, ਬਲਦੇਵ ਸਿੰਘ ਧੂਰਕੋਟ, ਦਰਸਣ ਸਿੰਘ, ਮਹਿੰਦਰ ਸਿੰਘ ਨਾਰੰਗਵਾਲ, ਹਰਦੇਵ ਸਿੰਘ, ਜਗਜੀਤ ਸਿੰਘ ਜੱਸੋਵਾਲ, ਗੁਰਜਿੰਦਰ ਸਿੰਘ, ਨਿਦਰ ਸਿੰਘ ਛਪਾਰ, ਗੁਪਾਲ ਦਾਸ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਰਘਵੀਰ ਸਿੰਘ ਆਸੀ ਕਲਾਂ, ਸਵਰਨ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ